ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

By : BALJINDERK

Published : Aug 15, 2025, 5:09 pm IST
Updated : Aug 15, 2025, 5:16 pm IST
SHARE ARTICLE
ਅਸਾਮ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੇ ਜਥੇ ਨੂੰ ਕੀਤਾ ਰਵਾਨਾ
ਅਸਾਮ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੇ ਜਥੇ ਨੂੰ ਕੀਤਾ ਰਵਾਨਾ

21 ਅਗਸਤ ਨੂੰ ਸਵੇਰੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 

Amritsar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਅਗਸਤ 2025 ਨੂੰ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅੱਜ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਜਥੇ ਨੂੰ ਅਰਦਾਸ ਕਰਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਆਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਲੋੜੀਂਦੇ ਪ੍ਰਬੰਧਾਂ ਲਈ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਅਤੇ ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਭੇਜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਧੋਬੜੀ ਸਾਹਿਬ ਵਿਖੇ 20 ਅਗਸਤ ਰਾਤ ਨੂੰ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। 21 ਅਗਸਤ ਨੂੰ ਸਵੇਰੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਪ੍ਰਚਾਰ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਬਲਦੇਵ ਸਿੰਘ, ਦਵਿੰਦਰ ਸਿੰਘ ਖੁਸ਼ੀਪੁਰ, ਕਰਮਵੀਰ ਸਿੰਘ, ਸ਼ਿਵਰਾਜ ਸਿੰਘ, ਸਿਮਰਨਜੀਤ ਸਿੰਘ ਕੰਗ, ਸਹਾਇਕ ਸੁਪ੍ਰਿੰਟੈਂਡੈਂਟ ਸੁਰਜੀਤ ਸਿੰਘ ਰਾਣਾ ਅਤੇ ਹੋਰ ਕਰਮਚਾਰੀ ਮੌਜੂਦ ਸਨ।

 (For more news apart from  team Shiromani Committee officials dispatched arrangements Nagar Kirtan organized from Assam to Sri Anandpur Sahib News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement