
ਪੰਜਾਬ ਅਤੇ ਹਰਿਆਣਾ ਹਾਈਕੋਰਟ ਸ਼੍ਰੋਮਣੀ ਅਕਾਲੀ ਦਲ ਦੀ ਫਰੀਦਕੋਟ ਵਿਖੇ 16 ਸਤੰਬਰ ਨੂੰ ਹੋਣ ਵਾਲੀ ਰੈਲੀ ਨੂੰ ਲੈ ਕੇ ਵਲੋਂ ਅਕਾਲੀ ਦਲ ਨੂੰ ਵੱਡੀ ਰਾਹਤ ਦਿਤੀ...
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਸ਼੍ਰੋਮਣੀ ਅਕਾਲੀ ਦਲ ਦੀ ਫਰੀਦਕੋਟ ਵਿਖੇ 16 ਸਤੰਬਰ ਨੂੰ ਹੋਣ ਵਾਲੀ ਰੈਲੀ ਨੂੰ ਲੈ ਕੇ ਵਲੋਂ ਅਕਾਲੀ ਦਲ ਨੂੰ ਵੱਡੀ ਰਾਹਤ ਦਿਤੀ ਹੈ। ਹਾਈਕੋਰਟ ਨੇ ਅਕਾਲੀ ਦਲ ਨੂੰ ਇਸ ਰੈਲੀ ਨੂੰ ਕਰਨ ਦੀ ਮਨਜ਼ੂਰੀ ਦੇ ਦਿਤੀ ਹੈ, ਜਿਸ 'ਤੇ ਪੰਜਾਬ ਸਰਕਾਰ ਨੇ ਰੋਕ ਲਗਾ ਦਿਤੀ ਸੀ। ਦਸ ਦਈਏ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਤੋਂ ਬਾਅਦ ਬੁਰੀ ਤਰ੍ਹਾਂ ਫਸੇ ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਵਿਖੇ ਜੋ 16 ਸਤੰਬਰ ਨੂੰ ਰੈਲੀ ਕਰਨੀ ਸੀ, ਉਸ 'ਤੇ ਸਥਾਨਕ ਪ੍ਰਸ਼ਾਸਨ ਨੇ ਰੋਕ ਲਗਾ ਦਿਤੀ ਸੀ।
Faridkot Rally
ਇਹ ਰੈਲੀ ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿਖੇ 16 ਸਤੰਬਰ 2018 ਦਿਨ ਐਤਵਾਰ ਨੂੰ ਕੀਤੀ ਜਾਵੇਗੀ। ਇਸ ਰੈਲੀ ਵਿਚ ਅਕਾਲੀਆਂ ਵਲੋਂ ਪੰਜਾਬ ਸਰਕਾਰ ਦੀ ਪੋਲ ਖੋਲ੍ਹਣ ਦੀ ਗੱਲ ਆਖੀ ਜਾ ਰਹੀ ਹੈ। ਉਪ ਮੰਡਲ ਮੈਜਿਸਟ੍ਰੇਟ ਫਰੀਦਕੋਟ ਵਲੋਂ ਲਿਖਤੀ ਤੌਰ 'ਤੇ ਪਾਰਟੀ ਦੇ ਮੁੱਖ ਬੁਲਾਰੇ ਪਰਮ ਬੰਸ ਸਿੰਘ ਬੰਟੀ ਰੋਮਾਣਾ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਸੀ।
Shiromani Akali Dal
ਪ੍ਰਸ਼ਾਸਨ ਨੇ ਰੋਮਾਣਾ ਨੂੰ ਦਸਿਆ ਸੀ ਕਿ ਖ਼ੁਫ਼ੀਆ ਰੀਪੋਰਟਾਂ ਮੁਤਾਬਕ ਅਕਾਲੀ ਦੇ ਵਰਕਰਾਂ ਅਤੇ ਗਰਮ ਖ਼ਿਆਲੀ ਸਿੱਖਾਂ ਵਿਚਕਾਰ ਰੈਲੀ ਦੌਰਾਨ ਤਣਾਅ ਅਤੇ ਝਗੜਾ ਹੋਣ ਦਾ ਖ਼ਦਸ਼ਾ ਹੈ, ਇਸ ਕਰਕੇ ਅਕਾਲੀ ਦਲ ਨੂੰ ਇੱਥੇ ਇਹ ਰੈਲੀ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ।
Punjab- Haryana High Court
ਇਥੇ ਇਹ ਵੀ ਦੱਸਣਯੋਗ ਹੈ ਕਿ ਪਹਿਲਾਂ ਇਹ ਰੈਲੀ ਕੋਟਕਪੂਰਾ ਵਿਚ 15 ਸਤੰਬਰ ਨੂੰ ਕੀਤੀ ਜਾਣੀ ਸੀ ਪਰ ਕੁਝ ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਅਕਾਲੀ ਦਲ ਨੇ ਇਸ ਰੈਲੀ ਲਈ ਜਗ੍ਹਾ ਅਤੇ ਤਰੀਕ ਦੋਵੇਂ ਬਦਲ ਦਿਤੇ ਸਨ। ਇਸ ਦੇ ਬਾਵਜੂਦ ਸਿੱਖ ਜਥੇਬੰਦੀਆਂ ਵਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਅਕਾਲੀ ਦਲ ਦੀ ਇਸ ਰੈਲੀ 'ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ 'ਤੇ ਸਰਕਾਰ ਨੇ ਰੋਕ ਲਗਾ ਦਿਤੀ ਸੀ ਪਰ ਅੱਜ ਹਾਈਕੋਰਟ ਨੇ ਇਸ ਰੈਲੀ ਨੂੰ ਕਰਨ ਦੀ ਇਜਾਜ਼ਤ ਦੇ ਦਿਤੀ ਹੈ।
Faridkot Rally
ਦਸ ਦਈਏ ਕਿ ਅਕਾਲੀ ਦਲ ਨੇ ਫਰੀਦਕੋਟ ਵਿਚ 'ਪੋਲ ਖੋਲ ਰੈਲੀ' 'ਤੇ ਪ੍ਰਸ਼ਾਸਨ ਵਲੋਂ ਰੋਕ ਲਗਾਉਣ ਤੋਂ ਬਾਅਦ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਜਿਸ 'ਤੇ ਅਦਾਲਤ ਨੇ ਪਟੀਸ਼ਨ ਦੀ ਸੁਣਵਾਈ ਸ਼ਨੀਵਾਰ 10 ਵਜੇ ਕਰਨ ਦੀ ਗੱਲ ਆਖੀ ਸੀ ਪਰ ਹੁਣ ਇਸ 'ਤੇ ਫ਼ੈਸਲਾ ਆ ਗਿਆ ਹੈ, ਜਿਸ ਵਿਚ ਅਕਾਲੀ ਦਲ ਨੂੰ ਵੱਡੀ ਰਾਹਤ ਮਿਲ ਗਈ ਹੈ।