ਖਹਿਰਾ ਨੇ 21 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੱਦਿਆ ਹਮਖ਼ਿਆਲੀ ਪਾਰਟੀਆਂ ਦਾ ਇਕੱਠ
Published : Sep 15, 2018, 12:50 pm IST
Updated : Sep 15, 2018, 12:51 pm IST
SHARE ARTICLE
 Sukhpal Khaira
Sukhpal Khaira

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅਪਣੇ ਇਕ ਐਲਾਨ ਨਾਲ ਇਕ ਵਾਰ ਫਿਰ ਤੋਂ ਸੁਰਖ਼ੀਆਂ ਵਿਚ...

ਬਠਿੰਡਾ : ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅਪਣੇ ਇਕ ਐਲਾਨ ਨਾਲ ਇਕ ਵਾਰ ਫਿਰ ਤੋਂ ਸੁਰਖ਼ੀਆਂ ਵਿਚ ਆ ਗਏ ਹਨ। ਹੁਣ ਸੁਖਪਾਲ ਖਹਿਰਾ ਨੇ ਬਠਿੰਡਾ ਵਿਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ 21 ਸਤੰਬਰ ਨੂੰ ਚੰਡੀਗੜ੍ਹ ਵਿਖੇ ਹਮਖ਼ਿਆਲੀ ਪਾਰਟੀਆਂ ਦਾ ਇਕੱਠ ਸੱਦਣ ਦਾ ਐਲਾਨ ਕੀਤਾ ਹੈ।

 Sukhpal Singh KhairaSukhpal Singh Khaira

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੀ ਕੈਪਟਨ ਸਰਕਾਰ 'ਤੇ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਜ਼ਿੰਮੇਵਾਰ ਪੁਲਿਸ ਅਫ਼ਸਰਾਂ ਨੂੰ ਬਚਾਉਣ ਦੇ ਦੋਸ਼ ਵੀ ਲਗਾਏ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਇਸ ਕੇਸ ਦੀ ਪੈਰਵੀ ਨਹੀਂ ਕਰਨਾ ਚਾਹੁੰਦੀ ਤਾਂ ਜੋ ਕਿਸੇ ਨਾ ਕਿਸੇ ਤਰੀਕੇ ਇਸ ਕਾਂਡ ਦੇ ਦੋਸ਼ੀਆਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਜਗਦੇਵ ਸਿੰਘ ਕਮਾਲੂ, ਤਿਰਮਲ ਸਿੰਘ ਧੌਲਾ ਅਤੇ ਨਾਜ਼ਰ ਸਿੰਘ ਮਾਨਸਾਈਆ ਆਦਿ ਵਿਧਾਇਕ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement