ਦੁਧ ਉਤਪਾਦਾਂ ਵਿਚ ਮਿਲਾਵਟ ਰੋਕਣ ਲਈ ਮਿਲਕਫੈੱਡ ਦਾ ਸਹਿਯੋਗ ਲਿਆ ਜਾਵੇਗਾ : ਪੰਨੂ
Published : Sep 15, 2019, 9:15 am IST
Updated : Sep 15, 2019, 9:15 am IST
SHARE ARTICLE
K S Pannu
K S Pannu

ਫ਼ੂਡ ਸੇਫ਼ਟੀ ਕਮਿਸ਼ਨਰੇਟ ਨੇ ਦੁਧ ਅਤੇ ਦੁਧ ਉਤਪਾਦਾਂ ਵਿਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਮਿਲਕਫ਼ੈੱਡ ਦੇ ਮੁਲਾਜ਼ਮਾਂ ਦਾ ਸਹਿਯੋਗ ਲੈਣ ਦਾ ਫ਼ੈਸਲਾ ਲਿਆ ਹੈ।

ਚੰਡੀਗੜ੍ਹ : ਫ਼ੂਡ ਸੇਫ਼ਟੀ ਕਮਿਸ਼ਨਰੇਟ ਨੇ ਦੁਧ ਅਤੇ ਦੁਧ ਉਤਪਾਦਾਂ ਵਿਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਮਿਲਕਫ਼ੈੱਡ ਦੇ ਮੁਲਾਜ਼ਮਾਂ ਦਾ ਸਹਿਯੋਗ ਲੈਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਫ਼ੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਸ. ਕੇ.ਐਸ. ਪੰਨੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ, ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਦੁਧ ਅਤੇ ਦੁਧ ਉਤਪਾਦ ਮੁਹਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਏਜੰਡੇ ਵਲ ਅਗੇ ਵਧਦਿਆਂ ਦੁਧ ਅਤੇ ਦੁਧ ਉਤਪਾਦਾਂ ਵਿਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਪੰਜਾਬ ਦੁਧ ਉਤਪਾਦਕ ਫ਼ੈਡਰੇਸ਼ਨ ਅਤੇ ਕੋਆਪਰੇਟਿਵ ਸੋਸਾਇਟੀ (ਮਿਲਕਫ਼ੈੱਡ) ਦਾ ਸਹਿਯੋਗ ਲੈਣ ਦਾ ਫ਼ੈਸਲਾ ਲਿਆ ਗਿਆ ਹੈ।

Milkfed Milkfed

ਦਸਣਯੋਗ ਹੈ ਕਿ ਮਿਲਕਫੈੱਡ ਵਲੋਂ ਸੂਬੇ ਵਿਚ ਦੁਧ ਅਤੇ ਦੁਧ ਤੋਂ ਬਣੇ ਉਤਪਾਦ ਇਸਦੇ 9 ਮਿਲਕ ਪਲਾਟਾਂ ਅਤੇ ਪਿੰਡ ਪਧਰੀ 6500 ਦੁਧ ਸਹਿਕਾਰੀ ਸਭਾਵਾਂ ਦੇ ਵੱਡੇ ਨੈੱਟਵਰਕ ਰਾਹੀਂ ਬਣਾਏ ਅਤੇ ਵੇਚੇ ਜਾਂਦੇ ਹਨ। ਸ. ਪੰਨੂ ਨੇ ਦਸਿਆ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸੂਬੇ ਵਿਚ ਪ੍ਰਤੀ ਦਿਨ ਤਕਰੀਬਨ 325 ਲੱਖ ਲੀਟਰ ਦੁਧ ਦਾ ਉਤਪਾਦਨ, ਜੋ ਕਿ ਦੇਸ਼ ਵਿਚ ਪ੍ਰਤੀ ਵਿਅਕਤੀ ਸਭ ਤੋਂ ਵੱਧ ਹੈ, ਹੋਣ ਦੇ ਬਾਵਜੂਦ ਕੁਝ ਵਿਅਕਤੀਆਂ ਦੁਆਰਾ ਪਾਣੀ, ਬਨਸਪਤੀ ਤੇਲ ਅਤੇ ਹੋਰ ਅਜਿਹੇ ਪਦਾਰਥਾਂ ਮਿਲਾ ਕੇ ਦੁਧ ਵਿਚ ਮਿਲਾਵਟ ਕੀਤੀ ਜਾਂਦੀ ਹੈ।

Verka brand of Milkfed inVerka brand of Milkfed

 ਅਜਿਹੇ ਲੋਕਾਂ 'ਤੇ ਸ਼ਿਕੰਜਾ ਕਸਣ ਲਈ ਮਿਲਕਫ਼ੈੱਡ ਨੂੰ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਸਬੰਧੀ ਰਿਪੋਰਟ ਦੇਣ ਲਈ ਅਪਣੇ ਸਟਾਫ਼ ਨੂੰ ਨਿਰਦੇਸ਼ ਦੇਣ ਅਤੇ ਅਜਿਹੇ ਵਿਅਕਤੀਆਂ ਵਿਰੁਧ ਜ਼ਿਲ੍ਹਾ ਫ਼ੂਡ ਸੇਫ਼ਟੀ ਅਧਿਕਾਰੀਆਂ ਨਾਲ ਸਾਂਝੇ ਆਪਰੇਸ਼ਨ ਜ਼ਰੀਏ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਮਿਲਕਫ਼ੈੱਡ ਵਿਚ ਸੂਬਾ ਪਧਰੀ ਸੈੱਲ ਸਥਾਪਤ ਕਰਨ ਦਾ ਸੁਝਾਅ ਵੀ ਦਿਤਾ ਗਿਆ ਹੈ ਤਾਂ ਜੋ ਸਾਰੇ ਜ਼ਿਲ੍ਹਿਆਂ ਤੋਂ ਜਾਣਕਾਰੀ ਲੈ ਕੇ ਹੈੱਡਕੁਆਟਰ ਪੱਧਰ ਤੋਂ ਮਿਲਾਵਟ ਕਰਨ ਵਾਲੇ ਅਜਿਹੇ ਲੋਕਾਂ ਵਿਰੁਧ ਠੋਸ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਉਮੀਦ ਜਤਾਈ ਕਿ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮਦੇਨਜ਼ਰ, ਇਹ ਉਪਰਾਲਾ ਦੁਧ ਅਤੇ ਦੁਧ ਤੋਂ ਬਣੇ ਉਤਪਾਦਾਂ ਵਿਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਵਧੇਰੇ ਸਹਾਈ ਸਿੱਧ ਹੋਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement