
15 ਜ਼ਿਲਿਆਂ ‘ਚ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ‘ਚ ਕੀਤੀ ‘ਆਪ’ ਨੇ ਸ਼ਮੂਲੀਅਤ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੇਤੀ ਵਿਰੋਧੀ ਆਰਡੀਨੈਂਸਾਂ ਦਾ ਇੱਕ ਕੁਰਸੀ ਖ਼ਾਤਰ ਸਿੱਧਾ-ਸਪਸ਼ਟ ਵਿਰੋਧ ਨਾ ਕਰ ਸਕੇ ਬਾਦਲ ਪਰਿਵਾਰ ਨੂੰ ਪੰਜਾਬ ਦੇ ਲੋਕ ਖ਼ਾਸ ਕਰਕੇ ਕਿਸਾਨ ਕਦੇ ਮੁਆਫ਼ ਨਹੀਂ ਕਰਨਗੇ।
Protest
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ‘ਆਪ’ ਸੜਕਾਂ ਤੋਂ ਲੈ ਕੇ ਪਾਰਲੀਮੈਂਟ ਤੱਕ ਇਨ੍ਹਾਂ ਘਾਤਕ ਬਿੱਲਾਂ ਦਾ ਤਿੱਖਾ ਵਿਰੋਧ ਕਰ ਰਹੀ ਹੈ। ਇਸ ਤਹਿਤ ਪਾਰਟੀ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਆਰਡੀਨੈਂਸਾਂ ਵਿਰੁੱਧ ਕੀਤੇ ਜਾ ਰਹੇ ਸੰਘਰਸ਼ਾਂ ਦੀ ਜ਼ੋਰਦਾਰ ਹਮਾਇਤੀ ਰਹੀ ਹੈ।
Protest
ਚੀਮਾ ਨੇ ਦੱਸਿਆ ਕਿ ਅੱਜ (ਮੰਗਲਵਾਰ) ਨੂੰ ਲੱਗੇ ਰੋਸ ਧਰਨਿਆਂ ‘ਚ 15 ਜ਼ਿਲਿਆਂ ਅੰਦਰ ‘ਆਪ’ ਦੇ ਵਿਧਾਇਕਾਂ, ਆਗੂਆਂ, ਵਲੰਟੀਅਰਾਂ ਅਤੇ ਸਮਰਥਕਾਂ ਨੇ ਵੱਧ ਚੜ ਕੇ ਹਿੱਸਾ ਲਿਆ। ਵਿਧਾਇਕਾਂ ‘ਚ ਕੁਲਤਾਰ ਸਿੰਘ ਸੰਧਵਾਂ, ਮਾਸਟਰ ਬਲਦੇਵ ਸਿੰਘ ਅਤੇ ਕੁਲਵੰਤ ਸਿੰਘ ਪੰਡੋਰੀ ਸ਼ਾਮਲ ਹਨ। ਚੀਮਾ ਨੇ ਕਿਹਾ ਕਿ ਪੰਜਾਬ ਅਤੇ ਕਿਸਾਨਾਂ ਨਾਲ ਬਾਦਲ ਪਰਿਵਾਰ ਦੀ ਗ਼ੱਦਾਰੀ ਵਿਰੁੱਧ ਆਮ ਆਦਮੀ ਪਾਰਟੀ 17 ਸਤੰਬਰ ਨੂੰ ਲੰਬੀ ਅਤੇ ਬਠਿੰਡੇ ਤੋਂ ਬਾਦਲ ਪਿੰਡ ਤੱਕ ਟਰੈਕਟਰ ਮਾਰਚ ਕਰੇਗੀ।