ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਦਾਨਵੇ ਕੋਲੋਂ ਗੁੰਮਰਾਹਕੁਨ ਬਿਆਨ ਲਈ ਬਿਨ੍ਹਾਂ ਸ਼ਰਤ ਮਾਫੀ ਦੀ ਮੰਗ
Published : Sep 15, 2020, 5:43 pm IST
Updated : Sep 15, 2020, 5:43 pm IST
SHARE ARTICLE
Captain Amarinder Singh with Raosaheb Patil Danve
Captain Amarinder Singh with Raosaheb Patil Danve

ਦਾਨਵੇ ਦੀਆਂ ਟਿੱਪਣੀਆਂ ਨੂੰ ਸੰਸਦੀ ਮਰਿਆਦਾ ਦੇ ਉਲਟ ਐਲਾਨਦਿਆ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਮਿੱਥ ਕੇ ਬਦਨਾਮ ਕਰਨ ਦੀ ਕੋਸ਼ਿਸ਼ ਦੱਸਿਆ

 ਚੰਡੀਗੜ੍ਹ, 15 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਕੋਲੋਂ ਸੰਸਦ ਵਿੱਚ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਦੇਸ਼ ਨੂੰ ਗੁੰਮਰਾਹਕੁਨ ਜਾਣਕਾਰੀ ਦੇਣ ਦੇ ਮੁੱਦੇ ਸਬੰਧੀ ਬਿਨਾਂ ਸ਼ਰਤ ਮਾਫੀ ਦੀ ਮੰਗ ਕੀਤੀ ਹੈ ਅਤੇ ਇਸ ਨੂੰ ਸੰਸਦੀ ਮਰਿਆਦਾ ਅਤੇ ਅਸੂਲਾਂ ਦੀ ਪੂਰਨ ਉਲੰਘਣਾ ਗਰਦਾਨਿਆ ਹੈ।

Raosaheb Patil DanveRaosaheb Patil Danve

ਦਾਨਵੇ ਵੱਲੋਂ ਬੀਤੇ ਦਿਨੀਂ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਪੰਜਾਬ ਦੀ ਸਹਿਮਤੀ ਹੋਣ ਬਾਰੇ ਦਿੱਤੇ ਗਏ ਬਿਆਨ ਨੂੰ ਪੂਰੀ ਤਰ੍ਹਾਂ ਗਲਤ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਰਾਜ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਨੂੰ ਮਿੱਥ ਕੇ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਹੈ।

Sunil JakharSunil Jakhar

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੋਮਵਾਰ ਨੂੰ ਇਸ ਮੁੱਦੇ ਉਤੇ ਗਲਤ ਬਿਆਨੀ ਕਰ ਕੇ ਸੰਸਦ ਦੀਆਂ ਪ੍ਰੰਪਰਾਵਾਂ ਨੂੰ ਢਾਹ ਲਾਉਣ ਲਈ ਕੇਂਦਰੀ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਅਤੇ ਇਸ ਨੂੰ ਗੁੰਮਰਾਹਕੁਨ ਸੂਚਨਾ ਦੇ ਆਸਰੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨੀਵਾਂ ਦਿਖਾਉਣ ਦੀ ਸਾਜਿਸ਼ ਦੱਸਿਆ।

Captain Amarinder Singh Captain Amarinder Singh

ਮੁੱਖ ਮੰਤਰੀ ਨੇ ਇਕ ਬਿਆਨ ਵਿੱਚ ਕਿਹਾ ਕਿ ਕਿਸੇ ਵੀ ਸਮੇਂ ਉਚ ਤਾਕਤੀ ਕਮੇਟੀ ਨੇ ਅਜਿਹਾ ਕੋਈ ਵੀ ਸੁਝਾਅ ਨਹੀਂ ਦਿੱਤਾ ਜਿਸ ਅਨੁਸਾਰ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਪ੍ਰਤੀ ਹਾਮੀ ਭਰੀ ਗਈ ਹੋਵੇ ਜਦੋਂ ਕਿ ਕੇਂਦਰ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਆੜ ਵਿੱਚ ਬਣਾਏ ਇਨ੍ਹਾਂ ਆਰਡੀਨੈਂਸਾਂ ਨੂੰ ਹੁਣ ਸੰਸਦ ਵਿੱਚ ਕਾਨੂੰਨ ਬਣਾਉਣ ਲਈ ਪੇਸ਼ ਕਰ ਦਿੱਤਾ ਹੈ ਜੋ ਕਿ ਝੂਠ ਉਤੇ ਆਧਾਰਿਤ ਹੈ।

FarmerFarmer

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਵਿੱਚ ਕੇਂਦਰੀ ਮੰਤਰੀ ਵੱਲੋਂ ਦਿੱਤਾ ਬਿਆਨ ਗੈਰ ਲੋਕਤੰਤਰੀ ਅਤੇ ਨੈਤਿਕਤਾ ਦੇ ਖਿਲਾਫ ਹੈ ਜਿਸ ਲਈ ਕੇਂਦਰੀ ਮੰਤਰੀ ਨੂੰ ਤੁਰੰਤ ਹੀ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਸਦ, ਲੋਕਤੰਤਰ ਦੇ ਸਿਧਾਂਤਾਂ ਨੂੰ ਬਣਾਈ ਰੱਖਣ ਵਾਲਾ ਇਕ ਪਵਿੱਤਰ ਸਦਨ ਹੈ ਜਿੱਥੇ ਇਨ੍ਹਾਂ ਅਸੂਲਾਂ ਦੀ ਉਲੰਘਣਾ ਕਰਨਾ ਮੁਲਕ ਦੀਆਂ ਸੰਵਿਧਾਨਕ ਜੜ੍ਹਾਂ ਲਈ ਘਾਤਕ ਸਿੱਧ ਹੋਵੇਗਾ।

Captain Amarinder Singh with Raosaheb Patil DanveCaptain Amarinder Singh with Raosaheb Patil Danve

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਘਟਾਉਣ ਵਾਲੇ ਕਿਸੇ ਵੀ ਕਦਮ ਦਾ ਹਮੇਸ਼ਾ ਹੀ ਵਿਰੋਧ ਕੀਤਾ ਹੈ ਭਾਵੇਂ ਇਹ ਖੇਤੀਬਾੜੀ ਸੁਧਾਰਾਂ ਲਈ ਬਣੀ ਉਚ ਤਾਕਤੀ ਕਮੇਟੀ ਹੋਵੇ ਜਾਂ ਫੇਰ ਸੂਬੇ ਦੀ ਵਿਧਾਨ ਸਭਾ ਜਾਂ ਫੇਰ ਕੋਈ ਵੀ ਜਨਤਕ ਮੰਚ ਹੋਵੇ। ਇਹ, ਉਨ੍ਹਾਂ ਦੀ ਸਰਕਾਰ ਹੈ ਜਿਸ ਨੇ ਵਿਧਾਨ ਸਭਾ ਵਿੱਚ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਮਤਾ ਲਿਆਂਦਾ ਸੀ ਅਤੇ ਉਨ੍ਹਾਂ ਨੇ ਨਿੱਜੀ ਤੌਰ ਉਤੇ ਦੋ ਵਾਰ ਪ੍ਰਧਾਨ ਮੰਤਰੀ ਨੂੰ ਲਿਖ ਕੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ ਜੋ ਕਿ ਪੰਜਾਬ ਦੀ ਕਿਸਾਨੀ ਲਈ ਮਾਰੂ ਸਿੱਧ ਹੋਣਗੇ।

Agricultural produce market committeeAgricultural produce market committee

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਉਚ ਤਾਕਤੀ ਕਮੇਟੀ ਦੀ ਰਿਪੋਰਟ, ਜਿਸ ਦਾ ਪੰਜਾਬ ਨੂੰ ਮੈਂਬਰ ਇਸ ਦੇ ਗਠਨ ਤੋਂ ਕਈ ਹਫਤੇ ਮਗਰੋਂ ਬਣਾਇਆ ਗਿਆ ਸੀ, ਵਿੱਚ ਕਿਤੇ ਵੀ ਅਜਿਹੇ ਕਿਸੇ ਆਰਡੀਨੈਂਸ ਦਾ ਕੇਂਦਰੀ ਕਾਨੂੰਨ ਦਾ ਇਹ ਸੁਝਾਅ ਨਹੀਂ ਦਿੱਤਾ ਗਿਆ ਜੋ ਕਿ ਭਾਰਤ ਸਰਕਾਰ ਵੱਲੋਂ ਪੇਸ਼ ਕੀਤਾ ਜਾਣ ਵਾਲਾ ਹੋਵੇ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੱਚ ਤਾਂ ਇਹ ਹੈ ਕਿ ਰਿਪੋਰਟ ਦਾ ਕੇਂਦਰ ਬਿੰਦੂ ਬਜ਼ਾਰੀ ਸੁਧਾਰ ਹਨ ਜਿਨ੍ਹਾਂ ਅਨੁਸਾਰ ਏ.ਪੀ.ਐਮ.ਸੀ. ਐਕਟ  2003/ਏ.ਪੀ.ਐਮ.ਐਲ. ਐਕਟ 2017 ਨੂੰ ਲਾਗੂ ਕਰਨ ਉਤੇ ਜ਼ੋਰ ਦਿੱਤਾ ਗਿਆ ਹੈ।

Model Contract Farming ActModel Contract Farming Act

ਇਸੇ ਤਰ੍ਹਾਂ ਹੀ ਮਾਡਲ ਕੰਟਰੈਕਟ ਫਾਰਮਿੰਗ ਐਕਟ ਜਾਂ ਇਸ ਦੇ ਹੋਰ ਪ੍ਰਤੀਰੂਪਾਂ ਨੂੰ ਸੂਬੇ ਦੀਆਂ ਲੋੜਾਂ ਅਨੁਸਾਰ ਅਪਣਾਏ ਜਾਣ ਉਤੇ ਵੀ ਰਿਪੋਰਟ ਦੇ ਖਰੜੇ ਵਿੱਚ ਜ਼ੋਰ ਦਿੱਤਾ ਗਿਆ ਹੈ। ਰਿਪੋਰਟ ਦੇ ਖਰੜੇ ਬਾਰੇ ਆਪਣੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਇਹ ਸਾਫ ਕਰ ਦਿੱਤਾ ਸੀ ਕਿ ਸੂਬੇ ਦੇ 86 ਫੀਸਦੀ ਕਿਸਾਨ ਛੋਟੇ ਕਾਸ਼ਤਕਾਰ ਹਨ ਜਿਨ੍ਹਾਂ ਕੋਲ 2 ਏਕੜ ਤੋਂ ਘੱਟ ਜ਼ਮੀਨ ਹੈ ਅਤੇ ਇਸੇ ਕਰਕੇ ਉਹ ਬਜ਼ਾਰ ਵਿੱਚ ਆਪਣਾ ਉਤਪਾਦ ਵੇਚਣ ਲਈ ਸੌਦੇਬਾਜ਼ੀ ਨਹੀਂ ਕਰ ਸਕਦੇ। ਉਹ ਜਾਂ ਤਾਂ ਅਨਪੜ੍ਹ ਹਨ ਜਾਂ ਘੱਟ ਪੜ੍ਹੇ-ਲਿਖੇ ਹਨ ਅਤੇ ਵਸਤੂਆਂ ਦੀਆਂ ਕੀਮਤਾਂ ਤੈਅ ਕਰਨ ਦੇ ਸੰਦਰਭ ਵਿੱਚ ਉਨ੍ਹਾਂ ਨੂੰ ਬਜ਼ਾਰੀ ਤਾਕਤਾਂ ਦੇ ਰਹਿਮੋ-ਕਰਮ ਉਤੇ ਨਹੀਂ ਛੱਡਿਆ ਜਾ ਸਕਦਾ।

Punjab Government Punjab Government

ਉਨ੍ਹਾਂ ਇਹ ਵੀ ਸਾਫ ਕੀਤਾ ਕਿ ਪੰਜਾਬ ਵਰਗੇ ਕੁਝ ਸੂਬੇ ਮਾਰਕਿਟ ਫੀਸ ਉਤੇ ਨਿਰਭਰ ਕਰਦੇ ਹਨ, ਇਸ ਲਈ ਉਨ੍ਹਾਂ ਦੀ ਸਰਕਾਰ ਨੇ ਇਸ ਗੱਲ ਦੀ ਅਹਿਮੀਅਤ ਉਤੇ ਜ਼ੋਰ ਦਿੱਤਾ ਹੈ ਕਿ ਬਜ਼ਾਰ ਉਤੇ ਲਗਾਤਾਰ ਨਿਗਰਾਨੀ ਰੱਖਣ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਨਿੱਜੀ ਵਪਾਰ ਖੇਤਰ ਹੱਥੋਂ ਲੁੱਟ-ਖਸੁੱਟ ਤੋਂ ਬਚਾਇਆ ਜਾ ਸਕੇ। ਕਿਸਾਨਾਂ ਨੂੰ ਆਪਣੀ ਉਪਜ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਜ਼ਰੂਰ ਮਿਲਣਾ ਚਾਹੀਦਾ ਹੈ ਜੋ ਕਿ ਉਨ੍ਹਾਂ ਦੇ ਉਤਪਾਦਾਂ ਦੀ ਲਾਗਤ ਕੱਢਣ ਦੇ ਨਾਲ-ਨਾਲ ਗੁਜ਼ਾਰੇ ਲਈ ਉਨ੍ਹਾਂ ਵਾਸਤੇ ਮੁਨਾਫੇ ਦੀ ਵੀ ਗੁਜਾਇਸ਼ ਰੱਖਦਾ ਹੋਵੇ।

Captain Amarinder Singh Captain Amarinder Singh

ਸੂਬਾ ਸਰਕਾਰ ਨੇ ਅੱਗੇ ਕਿਹਾ ਕਿ ਵੱਡੀ ਗਿਣਤੀ ਵਿੱਚ ਕਿਸਾਨ ਵੱਡੇ ਕਾਰਪੋਰੇਟ ਘਰਾਣਿਆਂ ਨਾਲ ਕੰਟਰੈਕਟ ਕਰਨ ਤੋਂ ਡਰਦੇ ਹਨ। ਕਿਸਾਨ ਮਹਿਸੂਸ ਕਰਦੇ ਹਨ ਕਿ ਕਿਸੇ ਤਰ੍ਹਾਂ ਦੀ ਕਾਨੂੰਨੀ ਪੱਧਰ 'ਤੇ ਲੜਾਈ ਵਿੱਚ ਇਨ੍ਹਾਂ ਘਰਾਣਿਆਂ ਦਾ ਮੁਕਾਬਲਾ ਕਰਨ ਦੇ ਸਮਰਥ ਨਹੀਂ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਮੁਲਕ ਵਿੱਚ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਅਤੇ ਭਾਰਤ ਸਰਕਾਰ ਵੱਲੋਂ ਫਸਲਾਂ ਦੀ ਯਕੀਨਨ ਖਰੀਦ ਦੀ ਪ੍ਰਣਾਲੀ ਜਾਰੀ ਰਹਿਣੀ ਚਾਹੀਦੀ ਹੈ।

Farmer Farmer

ਸੂਬਾ ਸਰਕਾਰ ਨੇ ਇੱਥੋਂ ਤੱਕ ਸਿਫਾਰਸ਼ ਕੀਤੀ ਕਿ ਘੱਟੋ-ਘੱਟ ਸਮਰਥਨ ਵਾਲੀਆਂ ਹੋਰ ਫਸਲਾਂ ਜਿਵੇਂ ਕਿ ਕਪਾਹ, ਮੱਕੀ, ਤੇਲ ਬੀਜਾਂ ਅਤੇ ਦਾਲਾਂ ਜਿਨ੍ਹਾਂ ਦੀ ਭਾਰਤ ਸਰਕਾਰ ਵੱਲੋਂ ਪੂਰੇ ਭਾਅ ਅਤੇ ਯਕੀਨਨ ਖਰੀਦ ਨਹੀਂ ਕੀਤੀ ਜਾ ਰਹੀ, ਨੂੰ ਵੀ ਭਾਰਤ ਸਰਕਾਰ ਵੱਲੋਂ ਤੈਅ ਘੱਟੋ-ਘੱਟ ਸਮਰਥਨ ਮੁੱਲ 'ਤੇ ਪੂਰੀ ਤਰ੍ਹਾਂ ਖਰੀਦਿਆ ਜਾਣਾ ਚਾਹੀਦਾ ਹੈ ਤਾਂ ਕਿ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫਸਲੀ ਚੱਕਰ ਵਿੱਚੋਂ ਕੱਢ ਕੇ ਵਿਭਿੰਨਤਾ ਵੱਲ ਮੋੜਿਆ ਜਾ ਸਕੇ।

 Direct Sowing PaddyPaddy

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਆਪਣੇ ਲਿਖਤੀ ਜਵਾਬ ਵਿੱਚ ਇਹ ਵੀ ਕਿਹਾ ਕਿ ਜ਼ਰੂਰੀ ਵਸਤਾਂ ਐਕਟ (ਈ.ਸੀ. ਐਕਟ) ਉਨ੍ਹਾਂ ਫਸਲਾਂ ਲਈ ਜਾਰੀ ਰਹਿਣਾ ਚਾਹੀਦਾ ਹੈ ਜਿਨ੍ਹਾਂ ਦੀ ਭਾਰਤ ਵਿੱਚ ਕਮੀ ਹੈ ਤਾਂ ਕਿ ਕਾਲਾਬਜ਼ਾਰੀ ਤੇ ਜਮ੍ਹਾਂਖੋਰੀ ਰਾਹੀਂ ਪ੍ਰਾਈਵੇਟ ਸੈਕਟਰ ਦੀ ਸ਼ੋਸਣਕਾਰੀ ਕਾਰਵਾਈ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਰਿਪੋਰਟ ਵਿੱਚ ਅੱਗੇ ਕਿਹਾ ਗਿਆ ਕਿ ਭੰਡਾਰ ਦੀਆਂ ਸੀਮਾਵਾਂ 'ਤੇ ਕਿਸੇ ਵੀ ਕਾਰਵਾਈ ਲਈ ਦੱਸੇ ਗਏ ਭਾਅ ਨੂੰ ਬਾਗਬਾਨੀ ਦੇ ਉਤਪਾਦਾਂ ਦੇ ਮਾਮਲੇ ਵਿੱਚ 100 ਫੀਸਦੀ ਵਾਧੇ ਅਤੇ ਖਰਾਬ ਨਾ ਹੋਣ ਵਾਲੀਆਂ ਵਸਤਾਂ ਦੇ ਮਾਮਲੇ ਵਿੱਚ 50 ਫੀਸਦੀ ਤੋਂ ਘੱਟ ਕਰਨ ਦੀ ਲੋੜ ਹੈ।

Punjab government to provide jobs to unemployedPunjab Government 

ਪੰਜਾਬ ਸਰਕਾਰ ਨੇ ਕਿਹਾ ਕਿ ਸੂਬੇ ਦੀਆਂ ਬਹੁਤੀਆਂ ਸਕੀਮਾਂ 60:40 ਅਨੁਪਾਤ ਦੀ ਸਾਂਝੇਦਾਰੀ (ਕੇਂਦਰ:ਸੂਬਾ) ਵਾਲੀਆਂ ਹਨ ਅਤੇ ਇਨ੍ਹਾਂ ਨੂੰ ਪੰਜਾਬ ਲਈ 90:10 ਦੀ ਹਿੱਸੇਦਾਰੀ ਵਿੱਚ ਬਦਲਣ ਦੀ ਲੋੜ ਹੈ ਕਿਉਂ ਜੋ ਸੂਬਾ, ਮੁਲਕ ਵਿੱਚ ਹਰੀ ਕ੍ਰਾਂਤੀ ਦਾ ਮੋਢੀ ਹੈ ਅਤੇ ਇਸ ਨੇ ਮੁਲਕ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਵੀ ਕਾਰਗਰ ਰੋਲ ਅਦਾ ਕੀਤਾ। ਇਸ ਕਰਕੇ ਹੁਣ ਬਦਲੇ ਵਿੱਚ ਕਿਸਾਨਾਂ ਦੀ ਬਾਂਹ ਫੜਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ।

Central governmentCentral government

ਸੂਬਾ ਸਰਕਾਰ ਨੇ ਖੇਤੀਬਾੜੀ ਦੀ ਖੋਜ ਤੇ ਵਿਕਾਸ ਬਾਰੇ ਆਪਣੇ ਜਵਾਬ ਵਿੱਚ ਕਈ ਸੁਝਾਅ ਦਿੱਤੇ ਜਿਨ੍ਹਾਂ ਵਿੱਚ ਕੇਂਦਰ ਸਰਕਾਰ ਵੱਲੋਂ ਖੋਜ ਲਈ ਫੰਡ ਦੀ ਵੰਡ ਵਿੱਚ ਖੇਤੀ ਪਾਸਾਰ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਅਤੇ ਸਥਿਰ ਵਾਧੇ ਰਾਹੀਂ ਮੁਲਕ ਦੀਆਂ ਵੱਖ-ਵੱਖ ਫਸਲਾਂ/ਉਪਜਾਊ ਇਲਾਕਿਆਂ ਵਿੱਚ ਤਕਨਾਲੋਜੀ ਦੀਆਂ ਖਾਮੀਆਂ ਨੂੰ ਘਟਾਉਣਾ ਸ਼ਾਮਲ ਹੈ। ਇਸੇ ਤਰ੍ਹਾਂ ਵਿਦੇਸ਼ੀ ਮੁਲਕਾਂ ਦੀਆਂ ਆਧੁਨਿਕ ਲੈਬਾਰਟਰੀਆਂ ਵਿੱਚ ਖੋਜ ਦੇ ਨਵੇਂ ਇਲਾਕਿਆਂ 'ਚ ਖੇਤੀ ਵਿਗਿਆਨੀਆਂ ਦੀ ਸਮਰੱਥਾ ਨਿਰਮਾਣ ਲਈ ਸਮਰਪਿਤ ਫੰਡ ਮੁਹੱਈਆ ਕਰਵਾਏ ਜਾਣ ਦਾ ਜ਼ਿਕਰ ਕੀਤਾ ਗਿਆ।

SHARE ARTICLE

ਏਜੰਸੀ

Advertisement

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM
Advertisement