Advertisement
  ਖ਼ਬਰਾਂ   ਪੰਜਾਬ  15 Sep 2020  ਢੀਂਡਸਾ ਧੜਾ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੇ ਹੱਕ ਵਿਚ ਨਿਤਰਿਆ

ਢੀਂਡਸਾ ਧੜਾ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੇ ਹੱਕ ਵਿਚ ਨਿਤਰਿਆ

ਏਜੰਸੀ
Published Sep 15, 2020, 3:28 am IST
Updated Sep 15, 2020, 3:28 am IST
ਢੀਂਡਸਾ ਧੜਾ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੇ ਹੱਕ ਵਿਚ ਨਿਤਰਿਆ
image
 image

ਖੇਤੀ ਆਰਡੀਨੈਂਸਾਂ ਵਿਰੁਧ ਢੀਂਡਸਾ ਨੇ ਸਪੀਕਰ ਨੂੰ ਲਿਖਿਆ ਪੱਤਰ
 


ਚੰਡੀਗੜ੍ਹ, 14 ਸਤੰਬਰ (ਨੀਲ ਭਾਲਿੰਦਰ ਸਿੰਘ) : ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਖੇਤੀ ਆਰਡੀਨੈਂਸਾਂ ਵਿਰੁਧ 15 ਸਤੰਬਰ ਨੂੰ ਸੰਸਦ ਅੰਦਰ ਬਿਲ ਪੇਸ਼ ਹੋਣ ਵਾਲੇ ਦਿਨ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ ਦੀ ਡੱਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬਿਆਨ ਜਾਰੀ ਕਰਦਿਆਂ ਖੇਤੀ ਆਰਡੀਨੈਸਾਂ ਵਿਰੁਧ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੇ ਸਾਥ ਦਾ ਭਰੋਸਾ ਦਿਤਾ ਤੇ ਕਿਹਾ ਕਿ ਪੰਜਾਬ ਦੇ 85 ਫ਼ੀ ਸਦੀ ਲੋਕ ਖੇਤੀ ਨਾਲ ਸਿੱਧੇ-ਅਸਿੱਧੇ ਤੌਰ 'ਤੇ ਜੁੜੇ ਹੋਏ ਹਨ ਜਿਨ੍ਹਾਂ ਦੀ ਰੋਜ਼ੀ ਰੋਟੀ ਦਾ ਸਵਾਲ ਹੈ। ਇਹ ਆਰਡੀਨੈਂਸ ਖੇਤੀ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਕੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਤੇ ਫ਼ੈਡਰਲਿਜ਼ਮ ਨੂੰ ਢਾਹ ਲਾਉਣ ਵਾਲੇ ਹਨ। ਜਿਨਸਾਂ ਦੀ ਖ਼ਰੀਦ ਦੀ ਗਰੰਟੀ ਖ਼ਤਮ ਹੋ ਜਾਣ ਦੇ ਖ਼ਤਰੇ ਨੇ ਕਿਸਾਨ ਪਰਵਾਰਾਂ ਦੇ ਸਾਹ ਸੂਤ ਕੇ ਰੱਖ ਦਿਤੇ ਹਨ।
ਉਨ੍ਹਾਂ ਕਿਹਾ ਕਿ ਕੁੱਝ ਲੋਕ ਅਪਣੇ ਨਿੱਜੀ ਸਵਾਰਥਾਂ ਖਾਤਰ ਆਰਡੀਨੈਂਸਾਂ ਦੇ ਮੁੱਦੇ ਉਪਰ ਕਿਸਾਨਾਂ ਨੂੰ ਗੁਮਰਾਹ ਕਰਨ ਦੇ ਯਤਨ ਕਰ ਰਹੇ ਹਨ। ਉਨ੍ਹਾਂ ਨਿੱਜੀ ਸਵਾਰਥ ਦੀ ਰਾਜਨੀਤੀ ਕਰਨ ਵਾਲੇ ਆਗੂਆਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਆਰਡੀਨੈਂਸ ਖੇਤੀ ਵਿਰੋਧੀ ਹੀ ਨਹੀਂ ਸਗੋਂ ਰਾਜਾਂ ਦੇ ਅਧਿਕਾਰ ਖੋਹਣ ਵਾਲੇ ਵੀ ਹਨ। ਜਿਨ੍ਹਾਂ ਅਧਿਕਾਰਾਂ ਦੇ ਹੱਕਾਂ ਲਈ ਪੰਜਾਬ ਦੇ ਲੋਕਾਂ ਨੇ ਲੰਮੇ ਸੰਘਰਸ਼ ਲੜੇ ਹਨ।
ਉਨ੍ਹਾਂ ਪਾਰਟੀ ਵਰਕਰਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਦੇ ਹਰ ਵਾਸੀ ਨੂੰ ਪ੍ਰਭਾਵਤ ਕਰਨਗੇ। ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਉਹ ਪਾਰਲੀਮੈਂਟ ਵਿਚ ਜਾ ਨਹੀਂ ਸਕੇ ਇਸ ਲਈ ਉਨ੍ਹਾਂ ਇਸ ਸਬੰਧੀ ਸਪੀਕਰ ਨੂੰ ਬਕਾਇਦਾ ਲਿਖ ਕੇ ਭੇਜਿਆ ਹੈ ਕਿ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਮੇਰੇ ਵਿਚਾਰ ਜਾਂ ਮੇਰਾ ਪੱਖ ਖੇਤੀ ਆਰਡੀਨੈਂਸਾਂ ਵਿਰੁਧ ਸਮਝਿਆ ਜਾਵੇ।

imageimage

Advertisement
Advertisement

 

Advertisement
Advertisement