ਖੇਤੀ ਆਰਡੀਨੈਂਸ : ਕੇਂਦਰ ਖਿਲਾਫ਼ ਡੱਟੇ ਕਿਸਾਨ, ਜਾਮ, ਪ੍ਰਦਰਸ਼ਨ ਤੇ ਧਰਨਿਆਂ ਦਾ ਦੌਰ ਹੋਇਆ ਸ਼ੁਰੂ!
Published : Sep 15, 2020, 4:01 pm IST
Updated : Sep 15, 2020, 4:01 pm IST
SHARE ARTICLE
 Kisan Protest
Kisan Protest

ਬਿੱਲ ਦੇ ਹੱਕ 'ਚ ਭੁਗਤਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ 'ਚ ਵੜਣ ਨਾ ਦੇਣ ਦੀ ਚਿਤਾਵਨੀ

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਬੀਤੇ ਸੋਮਵਾਰ ਨੂੰ ਖੇਤੀ ਨਾਲ ਸਬੰਧਤ ਤਿੰਨ ਬਿੱਲ ਸੰਸਦ 'ਚ ਪੇਸ਼ ਕਰਨ ਤੋਂ ਬਾਅਦ ਕਿਸਾਨਾਂ ਨੇ ਅਪਣਾ ਸੰਘਰਸ਼ ਹੋਰ ਤੇਜ਼ ਕਰ ਦਿਤਾ ਹੈ। ਪੰਜਾਬ ਦੀਆਂ ਲਗਭਗ 10 ਕਿਸਾਨ ਜਥੇਬੰਦੀਆਂ ਵਲੋਂ  ਕੇਂਦਰ ਖਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦਿਆਂ 25 ਥਾਵਾਂ 'ਤੇ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਤੇ ਸੁਖਬੀਰ ਸਿੰਘ ਬਾਦਲ ਦੇ ਪਿੰਡ ਬਾਦਲ ਵਿਖੇ 15 ਸਤੰਬਰ ਤੋਂ 20 ਸਤੰਬਰ ਤਕ ਪੱਕਾ ਮੋਰਚਾ ਲਾ ਦਿਤਾ ਹੈ।

Kissan ProtestKissan Protest

ਭਾਰਤੀ ਕਿਸਾਨ ਯੂਨੀਅਨ ਵਲੋਂ ਹਾਈਵੇਅ ਜਾਮ ਕਰਨ ਦੇ ਐਲਾਨ ਤੋਂ ਬਾਅਦ ਸੂਬੇ ਭਰ ਦੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕਰਨੇ ਸ਼ੁਰੂ ਕਰ ਦਿਤੇ ਹਨ। ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਨਾਲ ਸਬੰਧਤ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਇਸੇ ਤਹਿਤ ਅੱਜ ਮੋਗਾ 'ਚ ਵੀ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਨੇ ਕੇਂਦਰ ਖਿਲਾਫ਼ ਹੱਲਾ ਬੋਲਦਿਆਂ ਤਲਵੰਡੀ ਫਿਰੋਜ਼ਪੁਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ-ਫਰੀਦਕੋਟ ਹਾਈਵੇਅ ਜਾਮ ਕਰ ਦਿਤਾ ਹੈ।

kisan protestkisan protest

ਪਿਛਲੇ ਕਈ ਦਿਨਾ ਤੋਂ ਪੰਜਾਬ ਦੇ ਕਿਸਾਨ ਆਪਣੇ ਆਪਣੇ ਇਲਾਕਿਆਂ 'ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ, ਪਰ ਸਰਕਾਰ ਵਲੋਂ ਉਨ੍ਹਾਂ ਦੀ ਇਕ ਵੀ ਨਹੀਂ ਸੁਣੀ ਜਾ ਰਹੀ।  ਉਧਰ ਬੀਤੇ ਦਿਨ ਕਿਸਾਨਾਂ ਨੇ ਬਿਆਸ ਪੁਲ 'ਤੇ ਵੀ ਪੱਕਾ ਮੋਰਚਾ ਲਗਾ ਦਿਤਾ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਇਹ ਆਰਡੀਨੈਂਸ ਰੱਦ ਨਹੀਂ ਕਰਦੀ ਤਾਂ ਉਹ ਆਪਣਾ ਧਰਨਾ ਨਹੀਂ ਚੁੱਕਣਗੇ।

Kissan UnionKissan Union

ਇਸੇ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਦਾ ਜੇਲ੍ਹ ਭਰੋ ਅੰਦੋਲਨ ਵੀ 9ਵੇਂ ਦਿਨ 'ਚ ਪਹੁੰਚ ਚੁੱਕਾ ਹੈ ਪਰ ਪਰ ਸਰਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਜੇਲ੍ਹ ਭਰੋ ਅੰਦੋਲਨ ਵਿਚ ਵੱਡੀ ਗਿਣਤੀ ਬੀਬੀਆਂ ਤੇ ਕਿਸਾਨ-ਮਜ਼ਦੂਰ ਪਹੁੰਚ ਰਹੇ ਹਨ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਲਿਆਂਦੇ ਬਿੱਲਾਂ ਦੇ ਹੱਕ ਵਿਚ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਵਾਕਈ ਗੰਭੀਰ ਹੈ ਤਾਂ ਹਰਸਿਮਰਤ ਬਾਦਲ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਵਾਉਣਾ ਚਾਹੀਦਾ ਹੈ।

Farmers ProtestFarmers Protest

ਇਸ ਦੇ ਨਾਲ ਹੀ ਦੇਸ਼ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ ਬੀਤੇ ਦਿਨ ਬਰਨਾਲਾ, ਮੋਗਾ, ਪਟਿਆਲਾ, ਫਗਵਾੜਾ ਤੇ ਅੰਮ੍ਰਿਤਸਰ 'ਚ ਲਲਕਾਰ ਰੈਲੀਆਂ ਕਰਕੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਜਥੇਬੰਦੀਆਂ ਨੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 16 ਸਤੰਬਰ ਨੂੰ ਮੀਟਿੰਗ ਰੱਖ ਲਈ ਹੈ।

Farmer ProtestFarmer Protest

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦਸਿਆ ਕਿ ਜਥੇਬੰਦੀ ਵਲੋਂ ਪਟਿਆਲਾ ਤੇ ਬਾਦਲ ਪਿੰਡ ਵਿਚ 15 ਤੋਂ 20 ਸਤੰਬਰ ਤਕ ਦਿਨ-ਰਾਤ ਦੇ ਪੱਕੇ ਮੋਰਚੇ ਲਾਏ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਕਰੋਨਾ ਤੋਂ ਸਾਵਧਾਨੀਆਂ ਲਈ ਲੋੜੀਂਦੇ ਮਾਸਕ, ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਰਨਿਆਂ ਦੌਰਾਨ ਖੇਤੀ ਆਰਡੀਨੈਂਸਾਂ ਤੋਂ ਇਲਾਵਾ ਜਮਹੂਰੀ ਹੱਕਾਂ ਨੂੰ ਕੁਚਲਣ ਵਾਲੇ ਕਾਨੂੰਨਾਂ ਅਧੀਨ ਝੂਠੇ ਕੇਸਾਂ ਵਿਚ ਫਸਾਏ ਬਜ਼ੁਰਗ ਕਵੀ ਵਰਵਰਾ ਰਾਓ, ਪ੍ਰੋਫੈਸਰ ਸਾਈਂਬਾਬਾ, ਜਾਮੀਆ ਦੇ ਵਿਦਿਆਰਥੀਆਂ ਸਮੇਤ ਹੋਰ ਕਾਰਕੁੰਨਾਂ ਤੇ ਆਗੂਆਂ ਦੀ ਰਿਹਾਈ ਲਈ ਵੀ ਆਵਾਜ਼ ਬੁਲੰਦ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement