
ਮਨੀਸ਼ ਤਿਵਾੜੀ ਨੇ ਪਾਰਲੀਮੈਂਟ 'ਚ ਚੁਕਿਆ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਦਾ ਮੁੱਦਾ
ਮਨੀਸ਼ ਤਿਵਾੜੀ ਨੇ ਪਾਰਲੀਮੈਂਟ 'ਚ ਚੁਕਿਆ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਦਾ ਮੁੱਦਾ
ਨਵੀਂ ਦਿੱਲੀ, 14 ਸਤੰਬਰ : ਸੀਨੀਅਰ ਕਾਂਗਰਸੀ ਆਗੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਅੱਜ ਪਾਰਲੀਮੈਂਟ ਵਿਚ ਕੇਂਦਰ ਦੀ ਭਾਜਪਾ ਸਰਕਾਰ ਉਪਰ ਉਸਦੇ ਪੰਜਾਬੀ ਵਿਰੋਧੀ ਰਵਈਏ ਲਈ ਵਰ੍ਹਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਲਈ ਪੰਜ ਅਧਿਕਾਰਿਕ ਭਾਸ਼ਾਵਾਂ ਨੂੰ ਨੋਟੀਫ਼ਾਈ ਕਰਦਿਆਂ ਪੰਜਾਬੀ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬੀ ਨਾਲ ਵਿਤਕਰਾ ਕੀਤਾ ਹੈ। ਪਾਰਲੀਮੈਂਟ 'ਚ ਸਪੀਕਰ ਓਮ ਬਿਰਲਾ ਦੀ ਬੈਂਚ ਨੂੰ ਸੰਬੋਧਨ ਕਰਦਿਆਂ ਤਿਵਾੜੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਸੰਨ 1808 ਵਿਚ ਜੰਮੂ ਉਪਰ ਅਪਣਾ ਅਧਿਕਾਰ ਜਮਾਇਆ ਸੀ। ਸੰਨ 1820 ਵਿਚ ਉਨ੍ਹਾਂ ਨੇ ਜੰਮੂ ਦੀ ਜਗੀਰ ਮਹਾਰਾਜਾ ਗੁਲਾਬ ਸਿੰਘ ਦੇ ਪਿਤਾ ਮੀਆਂ ਕਿਸ਼ੋਰ ਸਿੰਘ ਜਾਮਵਾਲ ਨੂੰ ਦਿਤੀ ਸੀ ਜਦਕਿ ਸੰਨ 1822 ਚ ਉਨ੍ਹਾਂ ਨੇ ਖ਼ੁਦ ਮਹਾਰਾਜਾ ਗੁਲਾਬ ਸਿੰਘ ਦਾ ਜੰਮੂ ਦੇ ਰਾਜਾ ਵਜੋਂ ਅਪਣੇ ਹੱਥਾਂ ਨਾਲ ਰਾਜਤਿਲਕ ਕੀਤਾ ਸੀ। ਕਰੀਬ 200 ਸਾਲਾਂ ਤੋਂ ਜੰਮੂ ਅਤੇ ਉਸ ਦੇ
image