ਪ੍ਰਸ਼ਾਂਤ ਭੂਸ਼ਣ ਨੇ ਭਰਿਆ ਇਕ ਰੁਪਿਆ ਜੁਰਮਾਨਾ
Published : Sep 15, 2020, 3:27 am IST
Updated : Sep 15, 2020, 3:27 am IST
SHARE ARTICLE
image
image

ਪ੍ਰਸ਼ਾਂਤ ਭੂਸ਼ਣ ਨੇ ਭਰਿਆ ਇਕ ਰੁਪਿਆ ਜੁਰਮਾਨਾ

ਜੁਰਮਾਨਾ ਭਰਨ ਦਾ ਇਹ ਮਤਲਬ ਨਹੀਂ ਕਿ ਮੈਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸਵੀਕਾਰ ਕਰ ਲਿਆ ਹੈ : ਭੂਸ਼ਣ
 

ਨਵੀਂ ਦਿੱਲੀ, 14 ਸਤੰਬਰ : ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਲੋਂ ਲਗਾਏ ਗਏ ਇਕ ਰੁਪਏ ਦੇ ਜੁਰਮਾਨੇ ਨੂੰ ਭਰ ਦਿਤਾ ਹੈ।  ਪ੍ਰਸ਼ਾਂਤ ਭੂਸ਼ਣ ਨੇ ਇਸ ਮੌਕੇ ਕਿਹਾ ਕਿ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਉਨ੍ਹਾਂ 'ਤੇ ਲਗਾਏ ਗਏ ਇਕ ਰੁਪਏ ਦਾ ਜੁਰਮਾਨਾ ਭਰਨ ਦਾ ਇਹ ਮਤਲਬ ਨਹੀਂ ਕਿ ਉਨ੍ਹਾਂ ਫ਼ੈਸਲਾ ਸਵੀਕਾਰ ਕਰ ਲਿਆ ਹੈ ਅਤੇ ਉਹ ਇਸ 'ਤੇ ਮੁੜ ਵਿਚਾਰ ਲਈ ਪਟੀਸ਼ਨ ਦਾਇਰ ਕਰਨਗੇ।
ਭੂਸ਼ਣ ਦੇ 2 ਟਵੀਟਸ ਨੂੰ ਕੋਰਟ ਦੀ ਮਾਣਹਾਨੀ ਦੇ ਰੂਪ 'ਚ ਦੇਖਿਆ ਗਿਆ ਅਤੇ ਸੁਪਰੀਮ ਕੋਰਟ ਨੇ ਉਨ੍ਹਾਂ 'ਤੇ ਇਕ ਰੁਪਏ ਦਾ ਸੰਕੇਤਕ ਜੁਰਮਾਨਾ ਲਗਾਇਆ ਸੀ। ਸੁਪਰੀਮ ਕੋਰਟ ਦੀ ਰਜਿਸਟਰੀ 'ਚ ਜੁਰਮਾਨਾ ਜਮ੍ਹਾਂ ਕਰਨ ਵਾਲੇ ਭੂਸ਼ਣ ਨੇ ਕਿਹਾ ਕਿ ਜੁਰਮਾਨਾ ਭਰਨ ਲਈ ਉਨ੍ਹਾਂ ਨੂੰ ਦੇਸ਼ ਦੇ ਕਈ ਕੋਨਿਆਂ ਤੋਂ ਯੋਗਦਾਨ ਮਿਲਿਆ ਹੈ ਅਤੇ ਇਸ ਤਰ੍ਹਾਂ ਦੇ ਯੋਗਦਾਨ ਨਾਲ ਅਜਿਹਾ 'ਟਰੁੱਥ ਫ਼ੰਡ' (ਸੱਚ ਫ਼ੰਡ) ਬਣਾਇਆ ਜਾਵੇਗਾ, ਜੋ ਉਨ੍ਹਾਂ ਲੋਕਾਂ ਦੀ ਕਾਨੂੰਨੀ ਮਦਦ ਕਰੇਗਾ, ਜਿਨ੍ਹਾਂ 'ਤੇ ਅਸਹਿਮਤੀਪੂਰਨ ਰਾਏ ਜ਼ਾਹਰ ਕਰਨ ਲਈ ਮੁਕੱਦਮਾ ਚਲਾਇਆ ਜਾਂਦਾ ਹੈ।
ਭੂਸ਼ਣ ਨੇ ਜੁਰਮਾਨਾ ਭਰਨ ਤੋਂ ਬਾਅਦ ਮੀਡੀਆ ਨੂੰ ਕਿਹਾ, ਕਿ ਅਸੀਂ ਅੱਜ ਇਕ ਮੁੜ ਵਿਚਾਰ ਪਟੀਸ਼ਨ ਦਾਇਰ ਕਰ ਰਹੇ ਹਾਂ। ਅਸੀਂ ਇਕ ਰਿਟ ਪਟੀਸ਼ਨ ਦਾਇਰ ਕੀਤੀ ਹੈ ਕਿ ਮਾਣਹਾਨੀ ਦੇ ਅਧੀਨ ਸਜ਼ਾ ਲਈ ਅਪੀਲ ਦੀ ਪ੍ਰਕਿਰਿਆ ਬਣਾਈ ਜਾਣੀ ਚਾਹੀਦੀ ਹੈ।'' ਵਕੀਲ ਦੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਦਿੱਲੀ ਦੰਗਿਆਂ 'ਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰੀ 'ਤੇ ਗੱਲ ਕੀਤੀ ਅਤੇ ਕਿਹਾ ਕਿ ਸਰਕਾਰ ਆਲੋਚਨਾ ਬੰਦ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ।     (ਏਜੰਸੀ)

imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement