ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਦੀ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ
Published : Sep 15, 2020, 1:40 pm IST
Updated : Sep 15, 2020, 1:40 pm IST
SHARE ARTICLE
Sumedh Singh Saini
Sumedh Singh Saini

ਹਾਈ ਕੋਰਟ ਨੇ ਪਿਛਲੇ ਹਫ਼ਤੇ ਇਸ ਕੇਸ ਵਿਚ ਫਰਾਰ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਚੰਡੀਗੜ੍ਹ - ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ 'ਤੇ ਫਿਲਹਾਲ ਲਈ ਰੋਕ ਲਗਾਈ ਹੈ। ਕੋਰਟ ਨੇ ਕਿਹਾ ਹੈ ਕਿ ਆਗਲੇ ਆਦੇਸ਼ ਤੱਕ ਸੈਣੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ। ਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਉੱਥੇ ਹੀ ਨਾਲ ਹੀ ਕੋਰਟ ਨੇ ਸੈਣੀ ਨੂੰ ਜਾਂਚ ਵਿਚ ਸਹਿਯੋਗ ਕਰਨ ਲਈ ਕਿਹਾ ਹੈ। 

Sumedh Singh Saini Sumedh Singh Saini

ਜਸਟਿਸ ਅਸ਼ੋਕ ਭਾਨ, ਜਸਟਿਸ ਆਰ ਸੁਭਾਸ਼ ਰੈੱਡੀ ਅਤੇ ਜਸਟਿਸ ਐਮਆਰ ਸ਼ਾਹ ਦੇ ਬੈਂਚ ਨੇ ਸੈਣੀ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ। ਦੇਸ਼ ਦੇ ਸੀਨੀਅਰ ਵਕੀਲ ਅਤੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੈਣੀ ਦਾ ਪੱਖ ਪੇਸ਼ ਕੀਤਾ। ਰੋਹਤਗੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਦਾ ਮੁਵੱਕਲ ਇਕ ਨਾਮਵਰ ਅਧਿਕਾਰੀ ਰਿਹਾ ਹੈ। 

Sumedh Singh SainiSumedh Singh Saini

ਹਾਈ ਕੋਰਟ ਨੇ ਪਿਛਲੇ ਹਫ਼ਤੇ ਇਸ ਕੇਸ ਵਿਚ ਫਰਾਰ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਦੇ ਨਾਲ ਹੀ ਮੁਹਾਲੀ ਦੀ ਅਦਾਲਤ ਨੇ ਸੈਣੀ ਦੀ ਅਗਾਊ ਜ਼ਮਾਨਤ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਪੰਜਾਬ ਪੁਲਿਸ ਦੀਆਂ ਕਈ ਟੀਮਾਂ ਸੈਣੀ ਦੀ ਭਾਲ ਵਿਚ ਪੰਜਾਬ, ਚੰਡੀਗੜ੍ਹ ਤੋਂ ਇਲਾਵਾ ਦਿੱਲੀ, ਹਿਮਾਚਲ ਪ੍ਰਦੇਸ਼ ਵਿਚ ਛਾਪੇਮਾਰੀ ਕਰ ਰਹੀਆਂ ਹਨ, ਪਰ ਅਜੇ ਤਕ ਉਹ ਪੁਲਿਸ ਦੇ ਹੱਥ ਨਹੀਂ ਆਇਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement