ਮਾਰਕਫ਼ੈੱਡਦੇ ਉਤਪਾਦ ਹੁਣ ਗੁਆਂਢੀਸੂਬੇਹਿਮਾਚਲਪ੍ਰਦੇਸ਼ ਦੇ 5000ਜਨਤਕਵੰਡਪ੍ਰਣਾਲੀਦੇਡਿਪੂਆਂਤੇਵੀਮਿਲਣਗੇ
Published : Sep 15, 2021, 12:12 am IST
Updated : Sep 15, 2021, 12:12 am IST
SHARE ARTICLE
image
image

ਮਾਰਕਫ਼ੈੱਡ ਦੇ ਉਤਪਾਦ ਹੁਣ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ 5000 ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ 'ਤੇ ਵੀ ਮਿਲਣਗੇ

ਸ਼ਿਮਲਾ/ਚੰਡੀਗੜ੍ਹ, 14 ਸਤੰਬਰ (ਨਰਿੰਦਰ ਸਿੰਘ ਝਾਮਪੁਰ) : ਪੰਜਾਬ ਦੇ ਸਹਿਕਾਰੀ ਅਦਾਰਿਆਂ ਨੂੰ  ਮਜ਼ਬੂਤ ਕਰਨ ਅਤੇ ਇਨ੍ਹਾਂ ਦਾ ਦਾਇਰਾ ਵਧਾਉਣ ਲਈ ਸਹਿਕਾਰਤਾ ਮੰਤਰੀ ਸ | ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ  ਅੱਜ ਉਸ ਵੇਲੇ ਬੂਰ ਪਿਆ ਜਦੋਂ ਮਾਰਕਫ਼ੈੱਡ ਤੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਹੋਇਆ ਜਿਸ ਨਾਲ ਮਾਰਕਫ਼ੈੱਡ ਦੇ ਵੱਖ-ਵੱਖ ਉਤਪਾਦ ਹੁਣ ਹਿਮਾਚਲ ਦੇ 5000 ਦੇ ਕਰੀਬ ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ ਉਤੇ ਉਪਲੱਬਧ ਹੋਣਗੇ |
ਇਹ ਫ਼ੈਸਲਾ ਅੱਜ ਸ਼ਿਮਲਾ ਵਿਖੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਪੌਲ ਰਾਸੂ ਤੇ ਡਾਇਰੈਕਟਰ ਸ੍ਰੀ ਲਲਿਤ ਜੈਨ ਨਾਲ ਪੰਜਾਬ ਦੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਮਾਰਕਫ਼ੈੱਡ ਦੇ ਐਮ |ਡੀ | ਸ੍ਰੀ ਵਰੁਣ ਰੂਜ਼ਮ ਤੇ ਤੇਲ ਮਿੱਲ ਖੰਨਾ ਦੇ ਜਨਰਲ ਮੈਨੇਜਰ ਸ੍ਰੀ ਰਵਿੰਦਰ ਸ਼ਰਮਾ ਵਲੋਂ ਮਾਰਕਫ਼ੈੱਡ ਤੇ ਸ਼ੂਗਰਫ਼ੈੱਡ ਦੇ ਉਤਪਾਦ ਹਿਮਾਚਲ ਪ੍ਰਦੇਸ਼ ਨੂੰ  ਜਨਤਕ ਵੰਡ ਪ੍ਰਣਾਲੀ ਲਈ ਮੁਹਈਆ ਕਰਵਾਉਣ ਬਾਰੇ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ |
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਹਿਕਾਰਤਾ ਮੰਤਰੀ ਸ | ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੱੁਝ ਸਮਾਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਨੂੰ  ਹਿਮਾਚਲ ਪ੍ਰਦੇਸ਼ ਸਰਕਾਰ ਨੂੰ  ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਅੱਜ ਇਹ ਐਮ |ਓ |ਯੂ | ਸੰਭਵ ਹੋਇਆ |
ਵਿਕਾਸ ਗਰਗ ਨੇ ਦਸਿਆ ਕਿ ਅੱਜ ਹੋਏ ਸਮਝੌਤੇ ਤਹਿਤ ਮਾਰਕਫ਼ੈੱਡ ਦੇ ਉਚ ਮਿਆਰਾਂ ਦੇ ਖਾਣਯੋਗ ਉਤਪਾਦ ਹੁਣ ਹਿਮਾਚਲ ਵਾਸੀਆਂ ਨੂੰ  ਉਨ੍ਹਾਂ ਦੇ ਘਰਾਂ ਵਿਚ ਹੀ ਵਾਜਬ ਕੀਮਤਾਂ ਉਤੇ ਮਿਲਣਗੇ | ਇਸ ਦੌਰਾਨ ਸ਼ੂਗਰਫ਼ੈੱਡ ਪੰਜਾਬ ਵਲੋਂ ਹਿਮਾਚਲ ਪ੍ਰਦੇਸ਼ ਨੂੰ  ਖੰਡ ਦੀ ਸਪਲਾਈ ਕਰਨ ਬਾਰੇ ਵੀ ਗੱਲਬਾਤ ਹੋਈ ਜਿਸ ਦੀਆਂ ਸੰਭਾਵਨਾਵਾਂ ਤਲਾਸ਼ਣ ਬਾਰੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਭਵਿੱਖ ਵਿਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ |
ਸ੍ਰੀ ਵਰੁਣ ਰੂਜ਼ਮ ਨੇ ਕਿਹਾ ਕਿ ਅੱਜ ਏਸ਼ੀਆ ਦੇ ਸੱਭ ਤੋਂ ਵੱਡੇ ਸਹਿਕਾਰੀ ਅਦਾਰੇ ਮਾਰਕਫ਼ੈੱਡ ਵਲੋਂ ਅਪਣਾ ਦਾਇਰਾ ਵਧਾਉਣ ਦੀਆਂ ਕੋਸ਼ਿਸ਼ਾਂ ਹੋਰ ਬਲ ਮਿਲਿਆ ਹੈ ਅਤੇ ਹੁਣ ਹਿਮਾਚਲ ਵਾਸੀ ਵੀ ਮਾਰਕਫ਼ੈੱਡ ਦੇ ਉਚ ਮਿਆਰੀ ਤੇ ਸਵਾਦਲੇ ਉਤਪਾਦ ਵਾਜਬ ਕੀਮਤਾਂ ਉਤੇ ਅਪਣੇ ਹੀ ਘਰਾਂ ਕੋਲੋਂ ਲੈ ਸਕਣਗੇ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ ਵਲੋਂ ਸ਼ਹਿਦ ਦੀ ਸ਼ੁੱਧਤਾ ਦੇ ਪ੍ਰੀਖਣ ਵਿਚ 13 ਬਰਾਂਡਾਂ ਵਿਚੋਂ ਸਿਰਫ ਤਿੰਨ ਬਰਾਂਡ ਪਾਸ ਹੋਏ ਸਨ ਜਿਨ੍ਹਾਂ ਵਿਚੋਂ ਮਾਰਕਫ਼ੈੱਡ ਦੇ ਬਰਾਂਡ ਸੋਹਣਾ ਦਾ ਸ਼ਹਿਦ ਇਕ ਸੀ | 
ਫੋਟੋ ਕੈਪਸ਼ਨ
ਪੰਜਾਬ ਦੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਾਰਕਫੈਡ ਦੇ ਐਮ |ਡੀ | ਵਰੁਣ ਰੂਜ਼ਮ ਮੰਗਲਵਾਰ ਨੂੰ  ਸ਼ਿਮਲਾ ਵਿਖੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਪੌਲ ਰਾਸੂ ਤੇ ਡਾਇਰੈਕਟਰ ਲਲਿਤ ਜੈਨ ਨਾਲ ਮੀਟਿੰਗ ਦੌਰਾਨ
 

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement