ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਜਾਵੇਗੀ ਮੁਹਿੰਮ
Published : Sep 15, 2021, 1:40 pm IST
Updated : Sep 15, 2021, 1:40 pm IST
SHARE ARTICLE
Punjab to launch another massive recruitment drive soon
Punjab to launch another massive recruitment drive soon

ਵਿਭਾਗਾਂ ਨੂੰ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ; 7,848 ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, 44,543 ਹੋਰ ਅਸਾਮੀਆਂ `ਤੇ ਭਰਤੀ ਜਾਰੀ

 

ਚੰਡੀਗੜ੍ਹ: ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣ ਲਈ ਜਲਦ ਹੀ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮ ਵਿੱਢੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਸਬੰਧੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤੁਰੰਤ ਜਾਣਕਾਰੀ ਸਾਂਝੀ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬਾਈ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਸ਼ੁਰੂ ਕੀਤਾ ਜਾ ਸਕੇ।

Chief Secretary Vini Mahajan
Chief Secretary Vini Mahajan

ਹੋਰ ਪੜ੍ਹੋ: ਮੰਗਣੀ ਤੋਂ ਬਾਅਦ ਮਸ਼ਹੂਰ ਸਿੰਗਰ Britney Spears ਨੇ ਕਿਉਂ ਡਲੀਟ ਕੀਤਾ ਇੰਸਟਾਗ੍ਰਾਮ ਅਕਾਊਂਟ?

ਇੱਥੇ ਪ੍ਰਸ਼ਾਸਕੀ ਸਕੱਤਰਾਂ ਨਾਲ ਸੂਬਾਈ ਰੋਜ਼ਗਾਰ ਯੋਜਨਾ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਹਾਜਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਲਈ ਮੰਗ ਭੇਜਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਅਸਾਮੀਆਂ 'ਤੇ ਜਲਦ ਤੋਂ ਜਲਦ ਭਰਤੀ ਕਰਕੇ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

JobsJobs

ਹੋਰ ਪੜ੍ਹੋ: ਚੋਣ ਲੜੇਗੀ ਪ੍ਰਿਯੰਕਾ ਗਾਂਧੀ! ਬਣੇਗੀ ਵਿਧਾਨ ਸਭਾ ਚੋਣਾਂ ਲੜਨ ਵਾਲੀ ਗਾਂਧੀ ਪਰਿਵਾਰ ਦੀ ਪਹਿਲੀ ਮੈਂਬਰ

ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 34 ਪ੍ਰਸ਼ਾਸਕੀ ਵਿਭਾਗਾਂ ਨੇ ਪੰਜਾਬ ਸਰਕਾਰ ਦੀ ਭਰਤੀ ਯੋਜਨਾ ਦੇ ਦੂਜੇ ਪੜਾਅ ਲਈ 22,441 ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਭੇਜ ਦਿੱਤੀ ਹੈ ਜੋ ਕਿ ਇਸ ਤੋਂ ਪਹਿਲਾਂ ਕੈਬਨਿਟ ਕਮੇਟੀ ਦੁਆਰਾ ਮਨਜ਼ੂਰ ਕੀਤੀਆਂ ਗਈਆਂ 61336 ਅਸਾਮੀਆਂ ਨਾਲੋਂ ਵੱਖਰੀਆਂ ਹਨ। ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ "ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ" ਤਹਿਤ ਮੰਤਰੀ ਮੰਡਲ ਨੇ 14 ਅਕਤੂਬਰ, 2020 ਨੂੰ 61,336 ਅਸਾਮੀਆਂ ਭਰਨ ਦੀ ਮਨਜ਼ੂਰੀ ਦੇਣ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਜ ਰੋਜ਼ਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਸੀ।

Vini Mahajan
Vini Mahajan

ਹੋਰ ਪੜ੍ਹੋ:  ‘ਕਿਸਾਨ ਸੰਸਦ’: ਜੈਪੁਰ ਪਹੁੰਚੇ ਕਿਸਾਨਾਂ ਦਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੀਤਾ ਸਵਾਗਤ

ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ, ਸੂਬਾ ਸਰਕਾਰ ਨੇ 7,848 ਯੋਗ ਉਮੀਦਵਾਰਾਂ ਨੂੰ ਭਰਤੀ ਕਰਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਿੱਚ 44,543 ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।  ਇਸ ਮੀਟਿੰਗ ਦੌਰਾਨ ਸਰਕਾਰ ਦੇ ਸਾਰੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਦਫ਼ਤਰਾਂ ਵਿੱਚ ਈ-ਆਫ਼ਿਸ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਈ-ਆਫ਼ਿਸ ਪ੍ਰਣਾਲੀ ਦੀ ਵਰਤੋਂ ਨਾਲ ਸਮੇਂ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਸਾਰੇ ਕੰਮ ਕਾਗਜ਼-ਰਹਿਤ ਤਰੀਕੇ ਨਾਲ ਪੂਰੇ ਕੀਤੇ ਜਾ ਸਕਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement