ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਮਿਲੀ ਰਾਹਤ, 19 ਸਾਲ ਪੁਰਾਣੇ ਕੇਸ ’ਚ ਮਿਲੀ ਜਮਾਨਤ
Published : Sep 15, 2022, 5:19 pm IST
Updated : Sep 15, 2022, 5:19 pm IST
SHARE ARTICLE
Famous singer Daler Mehndi got relief
Famous singer Daler Mehndi got relief

ਸਾਲ 2018 'ਚ ਟ੍ਰਾਇਲ ਕੋਰਟ ਨੇ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਸੀ

 

ਮੁਹਾਲੀ: ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 19 ਸਾਲ ਪੁਰਾਣੇ ਇਕ ਕਬੂਤਰਬਾਜ਼ੀ ਦੇ ਮਾਮਲੇ 'ਚ ਅੱਜ ਜ਼ਮਾਨਤ ਦੇ ਦਿੱਤੀ ਹੈ।  ਪੁਲਿਸ ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ 'ਤੇ ਸਾਲ 2003 'ਚ ਦਲੇਰ ਮਹਿੰਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।  ਟ੍ਰਾਇਲ ਕੋਰਟ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਦਲੇਰ ਮਹਿੰਦੀ ਪਟਿਆਲਾ ਜੇਲ੍ਹ 'ਚ ਸੀ। ਇਸ ਮਾਮਲੇ 'ਚ ਦਲੇਰ ਮਹਿੰਦੀ ਦੇ ਭਰਾ ਸ਼ਮਸ਼ੇਰ ਸਿੰਘ ਵੀ ਸਹਿ-ਦੋਸ਼ੀ ਸਨ ਪਰ ਸਾਲ 2017 'ਚ ਉਨ੍ਹਾਂ ਦੀ ਮੌਤ ਹੋ ਗਈ ਸੀ। ਦੱਸ ਦਈਏ ਕਿ ਕਬੂਤਰਬਾਜ਼ੀ ਮਾਮਲੇ 'ਚ ਹਾਈਕੋਰਟ ਨੇ ਦਲੇਰ ਮਹਿੰਦੀ ਦੀ ਸਜ਼ਾ ਸਸਪੈਂਡ ਕਰ ਦਿੱਤੀ ਹੈ। ਫ਼ਿਲਹਾਲ ਉਹ ਹਾਲੇ ਵੀ ਪਟਿਆਲਾ ਜੇਲ੍ਹ 'ਚ ਬੰਦ ਹੈ।

ਦੱਸ ਦਈਏ ਕਿ ਦਲੇਰ ਮਹਿੰਦੀ ਖ਼ਿਲਾਫ਼ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ 498 ਨੰਬਰ ਐੱਫ. ਆਈ. ਆਰ. ਸਾਲ 2003 'ਚ ਦਰਜ ਕੀਤੀ ਸੀ। ਦਲੇਰ ਮਹਿੰਦੀ ਨੂੰ ਹੇਠਲੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਸੀ ਅਤੇ ਇਸ ਖ਼ਿਲਾਫ਼ ਦਲੇਰ ਮਹਿੰਦੀ ਵਲੋਂ ਆਪਣੇ ਵਕੀਲ ਰਾਹੀਂ ਅਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ 'ਚ ਅਪੀਲ ਦਾਇਰ ਕੀਤੀ ਗਈ ਸੀ। ਸਾਲ 2018 'ਚ ਟ੍ਰਾਇਲ ਕੋਰਟ ਨੇ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਸੀ। ਕੋਰਟ ਨੇ ਦਲੇਰ ਮਹਿੰਦੀ ਨੂੰ 2 ਸਾਲ ਕੈਦ ਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

ਜ਼ਿਕਰਯੋਗ ਹੈ ਕਿ ਸਾਲ 2003 ਵਿਚ ਬਖਸ਼ੀ ਸਿੰਘ ਨਾਮ ਦੇ ਸ਼ਖ਼ਸ ਨੇ ਪਟਿਆਲਾ ਸਦਰ ਥਾਣੇ ਵਿਚ ਮਹਿੰਦੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੇ ਕੈਨੇਡਾ ਭੇਜਣ ਦੇ ਨਾਂਅ ’ਤੇ ਉਸ ਤੋਂ 13 ਲੱਖ ਰੁਪਏ ਲਏ ਸੀ ਪਰ ਉਨ੍ਹਾਂ ਨੇ ਕੈਨੇਡਾ ਨਹੀਂ ਭੇਜਿਆ ਅਤੇ ਪੈਸੇ ਵੀ ਵਾਪਸ ਨਹੀਂ ਕੀਤੇ। ਬਖਸ਼ੀ ਸਿੰਘ ਦੇ ਨਾਲ 30 ਸ਼ਿਕਾਇਤਕਰਤਾ ਹੋਰ ਵੀ ਸਨ ਜਿਨ੍ਹਾਂ ਨੇ ਦਲੇਰ ਮਹਿੰਦੀ ’ਤੇ ਕਬੂਤਰਬਾਜ਼ੀ ਦੇ ਆਰੋਪ ਲਗਾਏ ਸਨ
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement