
BSF ਨੇ ਚਲਾਇਆ ਸਰਚ ਅਭਿਆਨ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਸਰਹੱਦ ਪਾਰੋਂ ਡਰੋਨ ਦੀ ਹਰਕਤ ਦੇਖਣ ਨੂੰ ਮਿਲੀ ਹੈ। ਦਰਅਸਲ ਬੀਤੀ ਰਾਤ ਕਰੀਬ 11 ਵਜੇ ਸਰਹੱਦੀ ਚੌਕੀ ਦਰਿਆ ਮੰਦਸੌਰ ਦੇ ਇਲਾਕੇ ਰਾਮਦਾਸ ਨੇੜੇ ਪਾਕਿਸਤਾਨੀ ਡਰੋਨ ਦੇਖਿਆ ਗਿਆ।
ਜਿਸ ਤੋਂ ਬਾਅਦ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਡਰੋਨ 'ਤੇ 10 ਰਾਊਂਡ ਫਾਇਰ ਕੀਤੇ। ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਚਲਾ ਗਿਆ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।