ਪੰਜਾਬ ਦੇ 10 ਜ਼ਿਲ੍ਹਿਆਂ ‘ਚ ਸਾਰੇ ਪੇਂਡੂ ਘਰਾਂ ਵਿਚ ਸਾਫ਼ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ: ਜਿੰਪਾ
Published : Sep 15, 2022, 4:59 pm IST
Updated : Sep 15, 2022, 4:59 pm IST
SHARE ARTICLE
 Provision of clean and safe water facility in all rural houses
Provision of clean and safe water facility in all rural houses

ਬ੍ਰਹਮ ਸ਼ੰਕਰ ਜਿੰਪਾ ਨੇ ਕੌਮੀ ਇੰਜੀਨੀਅਰ ਦਿਵਸ ਮੌਕੇ 15 ਇੰਜੀਨੀਅਰਾਂ ਨੂੰ ਕੀਤਾ ਸਨਮਾਨਤ

 

ਚੰਡੀਗੜ੍ਹ: ਪੰਜਾਬ ਦੇ 10 ਜ਼ਿਲ੍ਹਿਆਂ ਨੇ ‘ਜਲ ਜੀਵਨ ਮਿਸ਼ਨ-ਹਰ ਘਰ ਜਲ’ ਦੇ ਤਹਿਤ ਸਾਰੇ ਪੇਂਡੂ ਘਰਾਂ ਨੂੰ ਸਾਫ਼ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵਿਚ ਦੇਸ਼ ਦੇ ਮੋਹਰੀ ਸੂਬਿਆਂ ਦੀ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਾਰੇ ਇੰਜੀਨੀਅਰਾਂ ਅਤੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ਵਧਾਈ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਰੇ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਜ਼ਰੂਰਤਾਂ ਦੀ ਪੂਰਤੀ ਲਈ ਸੁਚੱਜੇ ਅਤੇ ਸਾਰਥਕ ਯਤਨ ਕਰ ਰਹੀ ਹੈ। 

ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਵਿਖੇ 55ਵੇਂ ਇੰਜੀਨੀਅਰ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਬੋਲਦਿਆਂ ਜਿੰਪਾ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿਚ ਉੱਥੋਂ ਦੇ ਇੰਜੀਨੀਅਰਾਂ ਦੀ ਬਹੁਤ ਵੱਡੀ ਭੂਮਿਕਾ ਹੁੰਦੀ ਹੈ ਅਤੇ ਕੌਮੀ ਪੱਧਰ ‘ਤੇ ਪੰਜਾਬ ਦਾ ਨਾਂ ਚਮਕਾਉਣ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪਾਏ ਯੋਗਦਾਨ ਲਈ ਉਹ ਵਧਾਈ ਪੇਸ਼ ਕਰਦੇ ਹਨ। ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਵਸੋਂ ਨੂੰ ਘਰਾਂ ਵਿਚ ਸਾਫ਼ ਪਾਣੀ ਪਹੁੰਚਾਉਣ ਵਾਲੇ 10 ਜ਼ਿਲ੍ਹੇ ਬਰਨਾਲਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਮਲੇਰਕੋਟਲਾ, ਮੁਕਤਸਰ, ਪਠਾਨਕੋਟ ਅਤੇ ਐਸਏਐਸ ਨਗਰ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਕੁੱਲ 11 ਲੱਖ 55 ਹਜ਼ਾਰ 725 ਘਰਾਂ ਨੂੰ ਪਾਈਪਾਂ ਰਾਹੀਂ ਟੂਟੀ ਜ਼ਰੀਏ ਸਾਫ਼ ਅਤੇ ਸੁਰੱਖਿਅਤ ਪਾਣੀ ਮੁਹੱਈਆ ਕਰਵਾਇਆ ਗਿਆ ਹੈ। 

ਇੰਜੀਨੀਅਰ ਦਿਵਸ ਬਾਬਤ ਬੋਲਦਿਆਂ ਜਿੰਪਾ ਨੇ ਕਿਹਾ ਕਿ ਇੰਜੀਨੀਅਰਾਂ ਦੇ ਸਮਰਪਣ ਅਤੇ ਗਿਆਨ ਦੇ ਸਦਕਾ ਦੁਨੀਆਂ ਵਿਚ ਬਹੁਤ ਸਾਰੀਆਂ ਨਵੀਆਂ ਕਾਢਾਂ ਹੋਈਆਂ ਹਨ ਜਿਸ ਨੇ ਮਨੁੱਖੀ ਜੀਵਨ ਨੂੰ ਸੁਖਾਲਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਦੀ ਉੱਤਮ ਵਰਤੋਂ ਕਰਨ ਲਈ ਵੱਖ-ਵੱਖ ਖੇਤਰਾਂ ਦੇ ਇੰਜੀਨੀਅਰ ਸਖ਼ਤ ਮਿਹਨਤ ਕਰਦੇ ਹਨ ਅਤੇ ਉਨ੍ਹਾਂ ਦੇ ਯੋਗਦਾਨ ਦੀ ਜਿੰਨੀ ਪ੍ਰਸੰਸ਼ਾ ਕੀਤੀ ਜਾਵੇ ਓਨੀ ਘੱਟ ਹੈ। ਪਾਣੀ, ਹਵਾ ਅਤੇ ਧਰਤੀ ਨੂੰ ਸਾਫ਼-ਸੁਥਰਾ ਅਤੇ ਸ਼ੁੱਧ ਰੱਖਣ ਲਈ ਉਨ੍ਹਾਂ ਇੰਜੀਨੀਅਰਾਂ ਨੂੰ ਹੋਰ ਹੰਭਲੇ ਮਾਰਨ ਲਈ ਪ੍ਰੇਰਿਤ ਕੀਤਾ। ਇੰਜੀਨੀਅਰ ਦਿਵਸ ਵਰਗੇ ਮਹੱਤਵਪੂਰਨ ਦਿਨ ਮੌਕੇ ਜਿੰਪਾ ਨੇ ਸਾਰੇ ਇੰਜੀਨੀਅਰਾਂ ਨੂੰ ਆਪਣੀਆਂ ਸ਼ੁਭਕਾਮਵਾਨਾਂ ਦਿੱਤੀਆਂ। 

ਇਸ ਮੌਕੇ ਜਲ ਸਪਾਲਈ ਅਤੇ ਸੈਨੀਟੇਸ਼ਨ ਮੰਤਰੀ ਨੇ ਸੂਬੇ ਭਰ ‘ਚੋਂ ਵਿਭਾਗ ਦੇ 15 ਇੰਜੀਨੀਅਰਾਂ ਨੂੰ ਸਨਮਾਨਤ ਕੀਤਾ ਜਿਨ੍ਹਾਂ ਵਿਚ ਵਿਕਰਮ ਸਿੰਘ, ਪ੍ਰਭਜੋਧ ਸਿੰਘ, ਸੰਦੀਪ ਬਾਵਾ, ਪਾਰਸ ਮਲਹੋਤਰਾ, ਸਤਪਾਲ, ਹਨੀ ਗੁਪਤਾ, ਸਰਬਜੀਤ ਸਿੰਘ, ਪਰਮਵੀਰ ਸਿੰਘ, ਵਿਨੋਦ ਕੁਮਾਰ, ਰਿਤੇਸ਼ ਗਰਗ, ਪੁਨੀਤ ਭਸੀਨ, ਮਾਈਕਲ, ਕੇਵਲ ਗਰਗ, ਪੁਨੀਤ ਗਰਗ ਅਤੇ ਕਾਰਤਿਕ ਜਿੰਦਲ ਦੇ ਨਾਂ ਸ਼ਾਮਲ ਹਨ। 

ਸਮਾਗਮ ਦੌਰਾਨ ਜਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ.ਤਿਵਾੜੀ, ਵਿਭਾਗ ਮੁਖੀ ਵਿਪੁਲ ਉਜਵਲ ਅਤੇ ਮੁੱਖ ਇੰਜੀਨੀਅਰ (ਉੱਤਰੀ) ਕੁਲਦੀਪ ਸਿੰਘ ਸੈਣੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਸ਼ਵ ਪ੍ਰਸਿੱਧ ਪਾਣੀ ਮਾਹਰ ਡਾ. ਇੰਜੀਨੀਅਰ ਥੋਮਸ ਗਰੀਸਚੈਕ (ਜਰਮਨੀ) ਅਤੇ ਡਾ. ਦਿਪਾਂਕਰ ਸਾਹਾ (ਕੇਂਦਰੀ ਗਰਾਊਂਡ ਵਾਟਰ ਬੋਰਡ) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪੰਜਾਬ ਦੀਆਂ ਵੱਖ-ਵੱਖ ਥਾਂਵਾਂ ਤੋਂ ਆਏ ਇੰਜੀਨੀਅਰਾਂ ਤੋਂ ਇਲਾਵਾ ਮੁੱਖ ਇੰਜੀਨੀਅਰ (ਦੱਖਣੀ) ਇੰਜ. ਜੇ.ਜੇ. ਗੋਇਲ, ਮੁੱਖ ਇੰਜੀਨੀਅਰ (ਕੇਂਦਰੀ) ਇੰਜ. ਆਰ.ਕੇ. ਖੋਸਲਾ, ਇੰਜ. ਐਚਪੀਐਸ ਸੈਣੀ ਅਤੇ ਇੰਜ. ਕੇਐਸ ਬੀਹਲਾ ਵੀ ਹਾਜ਼ਰ ਸਨ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement