ਇਨਸਾਨੀਅਤ ਸ਼ਰਮਸਾਰ: ਕਲਯੁਗੀ ਪਿਓ ਨੇ ਆਪਣੀ ਹੀ 8 ਸਾਲਾ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ
Published : Sep 15, 2022, 5:37 pm IST
Updated : Sep 15, 2022, 5:56 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਕੀਤਾ ਦਰਜ

 

ਲੁਧਿਆਣਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ਼ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਕਲਯੁਗੀ ਪਿਓ ਵੱਲੋਂ ਆਪਣੀ ਹੀ 8 ਸਾਲਾਂ ਮਾਸੂਮ ਧੀ ਨਾਲ ਜ਼ਬਰ ਜਨਾਹ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਏਐਸਆਈ ਰਘਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਤਨੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਰਾਤ ਵੇਲੇ ਉਸ ਦਾ ਪਤੀ ਅੱਠ ਸਾਲ ਦੀ ਬੇਟੀ ਇਕੋ ਕਮਰੇ ਵਿਚ ਸਨ। ਦੇਰ ਰਾਤ ਔਰਤ ਬਾਥਰੂਮ ਜਾਣ ਲਈ ਉੱਠੀ ਤਾਂ ਉਸ ਨੇ ਦੇਖਿਆ ਉਸ ਦਾ ਪਤੀ ਬੱਚੀ ਨਾਲ ਜਬਰ ਜਨਾਹ ਕਰ ਰਿਹਾ ਸੀ। ਔਰਤ ਨੇ ਆਲੇ ਦੁਆਲੇ ਦੇ ਲੋਕਾਂ ਨੂੰ ਸੂਚਿਤ ਕੀਤਾ।

ਮਾਮਲਾ ਥਾਣਾ ਸਾਹਨੇਵਾਲ ਦੀ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਮੌਕੇ ਉੱਤੇ ਪਹੁੰਚੇ ਏਐਸਆਈ ਰਘਬੀਰ ਸਿੰਘ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਖਿਲਾਫ ਜਬਰ ਜਨਾਹ ਤੇ ਪੋਸਕੋ ਦੀਆਂ ਧਾਰਾਵਾਂ ਤਹਿਤ ਐੱਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਮੁਲਜ਼ਮ ਕੋਲੋਂ ਪੁੱਛਗਿੱਛ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement