ਵਿਜੀਲੈਂਸ ਬਿਊਰੋ ਨੇ ਰਜਿਸਟਰੀ ਕਲਰਕ ਅਤੇ ਚੌਕੀਦਾਰ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
Published : Sep 15, 2022, 6:28 pm IST
Updated : Sep 15, 2022, 6:28 pm IST
SHARE ARTICLE
Vigilance Bureau arrests registry clerk and watchman for taking Rs 2,000 bribe
Vigilance Bureau arrests registry clerk and watchman for taking Rs 2,000 bribe

ਉਹ ਇਸੇ ਕੰਮ ਲਈ ਨਾਇਬ ਤਹਿਸੀਲਦਾਰ, ਝੁਨੀਰ ਨੂੰ ਪਹਿਲਾਂ ਹੀ 15,000 ਰੁਪਏ ਦੇ ਚੁੱਕਾ ਹੈ।

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਝੁਨੀਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਪ੍ਰਕਾਸ਼ ਸਿੰਘ ਅਤੇ ਚੌਕੀਦਾਰ ਮੰਗਤ ਸਿੰਘ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਅਤੇ ਚੌਕੀਦਾਰ ਨੂੰ ਬਹਾਦਰ ਸਿੰਘ ਵਾਸੀ ਪਿੰਡ ਬੁਰਜ ਭਲਾਈ ਕੇ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਕਲਰਕ ਉਸਦੀ ਜਾਇਦਾਦ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਲਈ 5,000 ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 2000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਇਸੇ ਕੰਮ ਲਈ ਨਾਇਬ ਤਹਿਸੀਲਦਾਰ, ਝੁਨੀਰ ਨੂੰ ਪਹਿਲਾਂ ਹੀ 15,000 ਰੁਪਏ ਦੇ ਚੁੱਕਾ ਹੈ।

ਉਸ ਦੀ ਸੂਚਨਾ ਦੀ ਪੜਤਾਲ ਉਪਰੰਤ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਚੌਕੀਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਜਿਸਟਰੀ ਕਲਰਕ ਦੀ ਤਰਫੋਂ ਸ਼ਿਕਾਇਤਕਰਤਾ ਤੋਂ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਇਸ ਮਾਮਲੇ ਵਿੱਚ ਦੋਸ਼ੀ ਰਜਿਸਟਰੀ ਕਲਰਕ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement