ਪੰਚਾਇਤੀ ਫੰਡਾਂ 'ਚ ਗਬਨ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ BDPO ਸਮੇਤ 3 ਪੰਚਾਇਤ ਸਕੱਤਰਾਂ ਖਿਲਾਫ਼ ਮੁਕੱਦਮਾ ਦਰਜ
Published : Sep 15, 2022, 2:49 pm IST
Updated : Sep 15, 2022, 2:49 pm IST
SHARE ARTICLE
lawsuit
lawsuit

• ਦੋ ਪੰਚਾਇਤ ਸਕੱਤਰਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗ੍ਰਾਮ ਪੰਚਾਇਤ ਮਨਾਵਾ ਜਿਲ੍ਹਾ ਤਰਨਤਾਰਨ ਦੀ ਜਮੀਨ ਚਕੌਤੇ ਉਤੇ ਦੇਣ ਸਬੰਧੀ ਪਿਛਲੇ ਦੋ ਸਾਲਾਂ ਵਿੱਚ ਚਕੌਤੇ ਦੀ ਰਕਮ 8,85,000 ਰੁਪਏ ਘੱਟ ਵਸੂਲੀ ਦਿਖਾਕੇ ਪੰਚਾਇਤੀ ਫੰਡਾਂ ਵਿੱਚ ਫਰਾਡ ਅਤੇ ਗਬਨ ਕਰਨ ਦੇ ਦੋਸ਼ਾਂ ਤਹਿਤ ਤੱਤਕਾਲੀ ਬੀ.ਡੀ.ਪੀ.ਓ., ਸਮੇਤ ਤਿੰਨ ਪੰਚਾਇਤ ਸਕੱਤਰਾਂ ਖਿਲਾਫ ਮਕੱਦਮਾ ਦਰਜ ਕਰਕੇ ਦੋ ਪੰਚਾਇਤ ਸਕੱਤਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਬਿਊਰੋ ਨੇ ਦੋਸ਼ੀਆਨ ਲਾਲ ਸਿੰਘ, ਐਸ.ਈ.ਪੀ.ਓ., ਚਾਰਜ ਬੀ.ਡੀ.ਪੀ.ਓ. ਵਲਟੋਹਾ, ਗਰਾਮ ਪੰਚਾਇਤ ਮਨਾਵਾ ਦੇ ਪੰਚਾਇਤ ਸਕੱਤਰ ਰਾਜਬੀਰ ਸਿੰਘ, ਗ੍ਰਾਮ ਵਿਕਾਸ ਅਫਸਰਾਂ (ਵੀ.ਡੀ.ਓ.) ਪਰਮਜੀਤ ਸਿੰਘ ਅਤੇ ਸਾਰਜ ਸਿੰਘ ਖਿਲਾਫ ਮੁਕੱਦਮਾ ਨੰਬਰ 16, ਮਿਤੀ 14.09.2022, ਜੁਰਮ ਅਧੀਨ ਧਾਰਾ 406, 409, 420, 468, 471 ਅਤੇ 120-ਬੀ, ਆਈ.ਪੀ.ਸੀ. ਅਤੇ 13(1) (ਏ), 13 (2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੁਕੱਦਮੇ ਵਿੱਚ ਪੰਚਾਇਤ ਸਕੱਤਰ ਰਾਜਬੀਰ ਸਿੰਘ ਤੇ ਵੀ.ਡੀ.ਓ. ਪਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਬੁਲਾਰੇ ਨੇ ਵੇਰਵੇ ਦਿੰਦਆਂ ਦੱਸਿਆ ਕਿ ਪੰਚਾਇਤ ਮਨਾਵਾ, ਬਲਾਕ ਵਲਟੋਹਾ ਵੱਲੋਂ ਸਾਲ 2019-20 ਵਿੱਚ ਪੰਚਾਇਤ ਦੀ 24 ਏਕੜ 07 ਕਨਾਲ 09 ਮਰਲੇ ਜਮੀਨ ਚਕੌਤੇਦਾਰਾਂ ਨੂੰ 7,35,000 ਰੁਪਏ ਵਿੱਚ ਦੇ ਕੇ ਚਕੌਤੇ ਦੀ ਪ੍ਰਾਪਤ ਇਹ ਰਕਮ ਗ੍ਰਾਮ ਪੰਚਾਇਤ ਮਨਾਵਾ ਦੇ ਬੈਂਕ ਖਾਤੇ ਵਿੱਚ ਅੱਜ ਤੱਕ ਵੀ ਜਮ੍ਹਾਂ ਨਹੀਂ ਕਰਵਾਈ ਗਈ। ਇਸ ਤੋਂ ਇਲਾਵਾ ਲਾਲ ਸਿੰਘ, ਐਸ.ਈ.ਪੀ.ਓ. ਚਾਰਜ ਬੀ.ਡੀ.ਪੀ.ਓ. ਬਤੌਰ ਪ੍ਰਬੰਧਕ ਅਤੇ ਰਾਜਬੀਰ ਸਿੰਘ ਪੰਚਾਇਤ ਸਕੱਤਰ ਵੱਲੋਂ ਹਾਈਕੋਰਟ ਅਤੇ ਪੰਚਾਇਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਮੀਨ ਦੀ ਬੋਲੀ ਨਾ ਕਰਵਾਕੇ ਉਕਤ ਜਮੀਨ ਦੀ ਬੋਲੀ ਨੂੰ ਮੁਬਲਗ 7,35,000 ਰੁਪਏ ਦੇ ਮੁਕਾਬਲੇ ਆਪਣੀ ਮਨਮਰਜੀ ਦੀ ਕੀਮਤ ਉਤੇ ਆਪਣੇ ਚਹੇਤਿਆਂ ਨੂੰ ਸਾਲ 2020-21 ਅਤੇ ਸਾਲ 2021-22 ਵਿੱਚ ਕ੍ਰਮਵਾਰ ਮੁਬਲਗ 3,35,000 ਰੁਪਏ ਅਤੇ 2,50,000 ਰੁਪਏ ਵਿੱਚ ਘੱਟ ਕੀਮਤ ਉਪਰ ਦੇ ਦਿੱਤੀ। ਇਸ ਤਰਾਂ ਇਨ੍ਹਾਂ ਪੰਚਾਇਤ ਮੁਲਾਜਮਾਂ ਨੇ ਦੋ ਸਾਲਾਂ ਵਿੱਚ ਚਕੌਤੇ ਦੀ ਰਕਮ 8,85,000 ਰੁਪਏ ਦੀ ਘੱਟ ਵਸੂਲੀ ਦਿਖਾਕੇ ਪੰਚਾਇਤ ਦੇ ਫੰਡਾਂ ਵਿੱਚ ਇਹ ਫਰਾਡ ਅਤੇ ਗਬਨ ਕੀਤਾ ਗਿਆ ਹੈ ਜਿਸ ਕਰਕੇ ਇਹਨਾਂ ਦੋਸ਼ੀਆਂ ਵਿਰੁੱਧ ਮੁਕੱਦਮਾ ਫੌਜਦਾਰੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement