ਰੂਪਨਗਰ 'ਚ ਕੈਂਟਰ ਤੇ ਸਕੂਲ ਵੈਨ ਦੀ ਆਪਸ ਵਿਚ ਹੋਈ ਜ਼ਬਰਦਸਤ ਟੱਕਰ, 18 ਦੇ ਕਰੀਬ ਬੱਚੇ ਹੋਏ ਜ਼ਖ਼ਮੀ

By : GAGANDEEP

Published : Sep 15, 2023, 5:36 pm IST
Updated : Sep 15, 2023, 5:36 pm IST
SHARE ARTICLE
photo
photo

ਬੱਚਿਆਂ ਨੂੰ ਸਰਕਾਰੀ ਹਸਪਤਾਲ ਕਰਵਾਇਆ ਗਿਆ ਦਾਖਲ

 

ਰੂਪਨਗਰ: ਰੂਪਨਗਰ 'ਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਰੋਪੜ ਬਾਈਪਾਸ 'ਤੇ ਨਿੱਜੀ ਸਕੂਲ ਵੈਨ ਨੇ ਕੈਂਟਰ ਤੋਂ  ਪਿੱਛੋ ਤੋਂ ਟੱਕਰ ਮਾਰ ਦਿਤੀ। ਹਾਦਸੇ ਵਿਚ ਦੋਵੇਂ ਵਾਹਨ ਨੁਕਸਾਨੇ ਗਏ। ਇਸ ਹਾਦਸੇ ਵਿਚ ਲਗਭਗ 18 ਬੱਚੇ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ।

ਇਹ ਵੀ ਪੜ੍ਹੋ: ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਉ ਗ੍ਰੰਥ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ 'ਤੇ ਵਿਸ਼ੇਸ਼ 

ਜਾਣਕਾਰੀ ਅਨੁਸਾਰ ਛੁੱਟੀ ਮਿਲਣ ਤੋਂ ਬਾਅਦ ਬੱਸ ਬੱਚਿਆਂ ਨੂੰ ਸਕੂਲ ਤੋਂ ਘਰਾਂ ਨੂੰ ਛੱਡਣ ਜਾ ਰਹੀ ਸੀ ਕਿ ਬਾਈਪਾਸ ’ਤੇ ਇਕ ਕੈਂਟਰ ਨਾਲ ਪਿੱਛੋ ਟਕਰਾ ਗਈ। ਇਸ ਦੌਰਾਨ ਜ਼ਖ਼ਮੀ ਹੋਏ ਬੱਚਿਆਂ ਨੂੰ ਰਾਹਗੀਰਾਂ ਨੇ ਸਰਕਾਰੀ ਹਸਪਤਾਲ ਪਹੁੰਚਾਇਆ ਜਦ ਕਿ ਮਾਪਿਆ ਦਾ ਕਹਿਣਾ ਹੈ ਕਿ ਐਂਬੂਲੈਂਸ ਤੇ ਪੁਲਿਸ ਮੌਕੇ ’ਤੇ ਨਹੀਂ ਪੁੱਜੀ। ਜਾਣਕਾਰੀ ਅਨੁਸਾਰ ਦੋ ਕੁ ਬੱਚਿਆਂ ਨੂੰ ਛੱਡ ਕੇ ਬਾਕੀ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਇਲਾਜ ਤੋਂ ਬਾਅਦ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ।

 ਇਹ ਵੀ ਪੜ੍ਹੋ: ICC ODI ਰੈਂਕਿੰਗ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਨੰਬਰ 1 'ਤੇ ਪਹੁੰਚੀ ਇਹ ਟੀਮ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement