ਹਰਪ੍ਰੀਤ ਸਿੰਘ ਦੇ ਮਾਤਾ ਸੁਖਵਿੰਦਰ ਕੌਰ ਅਤੇ ਪੂਰੇ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਬਟਾਲਾ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਢੱਪਈ ਵਿਖੇ ਟਿਊਬਵੈੱਲ ਮੋਟਰ ਤੋਂ ਕਰੰਟ ਲੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪ੍ਰਵਾਰਕ ਮੈਂਬਰਾਂ ਅਨੁਸਾਰ 22 ਸਾਲਾ ਹਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਜਦੋਂ ਮੋਟਰ ਚਲਾਉਣ ਲੱਗਿਆ ਤਾਂ ਟਿਊਬਵੈੱਲ ਮੋਟਰ ਤੋਂ ਕਰੰਟ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਹੈਰੋਇਨ ਸਮੇਤ ਪੁਲਿਸ ਮੁਲਾਜ਼ਮ ਕਾਬੂ, ਪਿੰਡ ਜੱਲੋ ਕੇ ਤੋਂ ਸਾਹਮਣੇ ਆਇਆ ਮਾਮਲਾ
ਇਸ ਮਗਰੋਂ ਉਸ ਨੂੰ ਨਿਜੀ ਹਸਪਤਾਲ ਲਿਜਾਇਆ ਗਿਆ, ਜਿਥੋਂ ਬਾਅਦ ਵਿਚ ਉਸ ਨੂੰ ਸਰਕਾਰੀ ਹਸਪਤਾਲ ਰੈਫਰ ਕੀਤਾ ਗਿਆ। ਸਰਕਾਰ ਹਸਪਤਾਲ ਵਿਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਨੌਜਵਾਨ ਦੀ ਮੌਤ ਤੋਂ ਬਾਅਦ ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਢੱਪਈ ਵਿਖੇ ਸੋਗ ਦੀ ਲਹਿਰ ਹੈ। ਹਰਪ੍ਰੀਤ ਸਿੰਘ ਦੇ ਮਾਤਾ ਸੁਖਵਿੰਦਰ ਕੌਰ ਅਤੇ ਪੂਰੇ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।