
ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਵੀ ਦਰਜ ਕੀਤੀ ਗਈ ਹੈ।
ਫਾਜ਼ਿਲਕਾ: ਬੀਐਸਐਫ ਅਤੇ ਐਸਐਸਓਸੀ ਫਾਜ਼ਿਲਕਾ ਨੇ ਅੱਜ 1.710 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਡੀਜੀਪੀ ਪੰਜਾਬ ਨੇ ਟਵਿੱਟਰ ਹੈਂਡਲ 'ਤੇ ਪਾ ਕੇ ਦਿੱਤੀ ਹੈ। ਉਹਨਾਂ ਨੇ ਨਾਲ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਮਲਕੀਤ ਕਾਲੀ ਅਤੇ ਉਸ ਦੇ ਸਾਥੀਆਂ ਕੋਲੋਂ ਹੁਣ ਤੱਕ 24.710 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਵੀ ਦਰਜ ਕੀਤੀ ਗਈ ਹੈ।