ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ 'ਚ ਵਿਲੀਨ, ਪੁੱਤ ਨੇ ਫੌਜ ਦੀ ਵਰਦੀ ਪਾ ਕੇ ਦਿਤੀ ਪਿਤਾ ਨੂੰ ਵਿਦਾਈ

By : GAGANDEEP

Published : Sep 15, 2023, 4:24 pm IST
Updated : Sep 15, 2023, 4:24 pm IST
SHARE ARTICLE
photo
photo

ਹਜ਼ਾਰਾਂ ਦੀ ਤਦਾਦ ‘ਚ ਲੋਕ ਅੰਤਿਮ ਵਿਦਾਈ ‘ਚ ਹੋਏ ਸ਼ਾਮਲ

 

ਮੁਹਾਲੀ: ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਹਜ਼ਾਰਾਂ ਦੀ ਤਦਾਦ ‘ਚ ਲੋਕ ਇਸ ਅੰਤਿਮ ਵਿਦਾਈ ‘ਚ ਸ਼ਾਮਲ ਹੋਏ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਆਖਰੀ ਸਮੇਂ ਇਸ ਦੁੱਖ ਦੀ ਘੜੀ ‘ਚ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ: ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

 ਮੰਤਰੀ ਅਨਮੋਲ ਗਗਨ ਮਾਨ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਇਸ ਦੁੱਖ ਦੀ ਘੜੀ ਵਿਚ ਸ਼ਹੀਦ ਪਰਿਵਾਰ ਨਾਲ ਦੁੱਖ ਵਟਾਇਆ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪੁੱਤ ਕਬੀਰ ਨੇ ਫੌਜ ਦੀ ਵਰਦੀ ਪਾ ਕੇ ਆਖਰੀ ਵਿਦਾਈ ਦਿਤੀ। ਪਿੰਡ ਵਾਸੀ ਤਿਰੰਗੇ ਝੰਡੇ ਨਾਲ ਆਪਣੇ ਘਰਾਂ ਦੇ ਬਾਹਰ ਖੜ੍ਹੇ ਸਨ। ਚਾਰੋਂ ਪਾਸੇ ਭਾਰਤ ਮਾਤਾ ਦੀ ਜੈਕਾਰੇ ਲੱਗ ਰਹੇ ਸਨ। 

ਇਹ ਵੀ ਪੜ੍ਹੋ: ਪੰਜਾਬੀ ਫ਼ਿਲਮ ਇੰਡਸਟਰੀ ਤੋਂ ਦੁਖ਼ਦਾਈ ਖ਼ਬਰ, ਪ੍ਰਸਿੱਧ ਅਦਾਕਾਰਾ ਆਰਤੀ ਗੌਰੀ ਦਾ ਹੋਇਆ ਦਿਹਾਂਤ

ਸ਼ਹੀਦ ਕਰਨਲ ਮਨਪ੍ਰੀਤ ਦੀ ਪਤਨੀ ਜਗਮੀਤ ਗਰੇਵਾਲ ਹਰਿਆਣਾ ਦੇ ਪੰਚਕੂਲਾ ਦੇ ਪਿੰਜੌਰ ਦੇ ਸਰਕਾਰੀ ਸਕੂਲ ਵਿਚ ਅਧਿਆਪਿਕਾ ਹਨ। ਉਨ੍ਹਾਂ ਦੇ ਦੋ ਬੱਚੇ ਹਨ, 7 ਸਾਲ ਦਾ ਬੇਟਾ ਕਬੀਰ ਤੇ 2.5 ਸਾਲ ਦੀ ਬੇਟੀ ਬਾਣੀ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਖੇਤਰ ਵਿੱਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਵਿੱਚ ਮੁਹਾਲੀ ਜ਼ਿਲ੍ਹੇ ਦੇ ਪਿੰਡ ਭੜੌਜੀਆਂ ਦਾ ਕਰਨਲ ਮਨਪ੍ਰੀਤ ਸਿੰਘ ਬੈਂਸ (42) ਵੀ ਸ਼ਾਮਲ ਸੀ। ਮੁਕਾਬਲੇ ਦੌਰਾਨ ਪਹਿਲੀ ਗੋਲੀ ਕਰਨਲ ਮਨਪ੍ਰੀਤ ਸਿੰਘ ਨੂੰ ਲੱਗੀ ਸੀ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement