
ਬੀਐਸਐਫ ਨੇ ਕੀਤਾ ਪੁਲਿਸ ਹਵਾਲੇ
ਅੰਮ੍ਰਿਤਸਰ: ਅੰਮ੍ਰਿਤਸਰ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆਂ ਨੂੰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਕਾਬੂ ਕਰ ਲਿਆ ਹੈ। ਘੁਸਪੈਠੀਆ ਭਾਰਤੀ ਸਰਹੱਦ 'ਚ ਦਾਖਲ ਹੋ ਗਿਆ ਸੀ। ਪਾਕਿਸਤਾਨੀ ਨਾਗਰਿਕ ਨੂੰ ਭਾਰਤੀ ਸਰਹੱਦ ਵਿੱਚ ਘੁੰਮਦਾ ਦੇਖ ਕੇ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਤੋਂ ਬਾਅਦ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਘੁਸਪੈਠੀਏ ਨੂੰ ਸਰਹੱਦੀ ਪਿੰਡ ਧਰੋਏ ਖੁਰਦ ਤੋਂ ਫੜਿਆ ਗਿਆ ਹੈ। ਉਹ ਭਾਰਤੀ ਸਰਹੱਦ 'ਤੇ ਲਗਾਈ ਗਈ ਕੰਡਿਆਲੀ ਤਾਰ ਦੇ ਨੇੜੇ ਪਹੁੰਚ ਗਿਆ ਸੀ। ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਛਾਣ ਫੈਸਲਾਬਾਦ ਦੇ ਰਹਿਣ ਵਾਲੇ ਅਲੀ ਰਾਜਾ ਵਜੋਂ ਹੋਈ ਹੈ।
ਤਲਾਸ਼ੀ ਦੌਰਾਨ ਫੜੇ ਗਏ ਘੁਸਪੈਠੀਏ ਕੋਲੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਥਾਣਾ ਘਰਿੰਡਾ ਦੀ ਪੁਲਸ ਨੇ ਵਿਦੇਸ਼ੀ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।