
ਬੇਬੇ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ 'ਚ ਕਰਵਾਇਆ ਭਰਤੀ
ਅਬੋਹਰ: ਬੀਤੀ ਰਾਤ ਅਬੋਹਰ ਦੀ ਪੁਰਾਣੀ ਸੂਰਜ ਨਗਰੀ ਦੀ ਰਹਿਣ ਵਾਲੀ ਇੱਕ ਬਜ਼ੁਰਗ ਔਰਤ ਨੂੰ ਉਸ ਦੇ ਹੀ ਪੁੱਤਰ ਅਤੇ ਨੂੰਹ ਨੇ ਕੁੱਟ-ਕੁੱਟ ਕੇ ਘਰੋਂ ਬਾਹਰ ਕੱਢ ਦਿੱਤਾ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਔਰਤ ਨੇ ਦੱਸਿਆ ਕਿ ਉਸ ਦਾ ਲੜਕਾ ਉਸ ਦੇ ਘਰ 'ਤੇ ਕਬਜ਼ਾ ਕਰਨਾ ਚਾਹੁੰਦਾ ਸੀ। ਜਿਸ ਕਾਰਨ ਉਸ 'ਤੇ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ: ਸ਼੍ਰੀ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਪੁਰਬ ਭਲਕੇ, 100 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹਰਿਮੰਦਰ ਸਾਹਿਬ
ਹਸਪਤਾਲ ਵਿਚ ਦਾਖ਼ਲ 75 ਸਾਲਾ ਪ੍ਰਸੰਨਾ ਕੌਰ ਪਤਨੀ ਅਮਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਹੈ। ਉਸ ਦੀ ਮਲਕੀਅਤ ਵਾਲੇ ਕਮਰੇ ਅਤੇ ਸਟੋਰ 'ਤੇ ਵੀ ਕਬਜ਼ਾ ਕਰਨਾ ਚਾਹੁੰਦਾ ਹੈ। ਕੁਝ ਦਿਨ ਪਹਿਲਾਂ ਵੀ ਉਸ ਦੇ ਲੜਕੇ ਨੇ ਉਸ ਦੀ ਕੁੱਟਮਾਰ ਕੀਤੀ ਸੀ।
ਇਹ ਵੀ ਪੜ੍ਹੋ: ਹਰਮਨਪ੍ਰੀਤ ਕੌਰ ਨੂੰ TIME100 NEXT 2023 ਵਿਚ ਮਿਲੀ ਜਗ੍ਹਾ, ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਬਣੀ ਪਹਿਲੀ ਮਹਿਲਾ ਕ੍ਰਿਕਟਰ
ਜਿਸ ਤੋਂ ਬਾਅਦ ਪੀੜਤਾ ਕਿਸੇ ਰਿਸ਼ਤੇਦਾਰ ਦੇ ਘਰ ਰਹਿਣ ਚਲੀ ਗਈ ਸੀ। ਵੀਰਵਾਰ ਨੂੰ ਜਦੋਂ ਉਹ ਘਰ ਵਾਪਸ ਆਈ ਤਾਂ ਉਸ ਦੇ ਲੜਕੇ ਅਤੇ ਨੂੰਹ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਘਰੋਂ ਬਾਹਰ ਕੱਢ ਦਿੱਤਾ। ਜਿਸ ਤੋਂ ਬਾਅਦ ਉਸ ਦੀ ਇੱਕ ਰਿਸ਼ਤੇਦਾਰ ਨੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿਤੀ ਗਈ ਹੈ। ਜਲਦੀ ਹੀ ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ।