
Punjab News: ਹਾਦਸੇ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੇ ਨੇ ਹਸਪਤਾਲ ‘ਚ ਦਮ ਤੋੜ ਦਿੱਤਾ।
Punjab News: ਸ੍ਰੀ ਹੇਮਕੁੰਟ ਸਾਹਿਬ ਯਾਤਰਾ ਉਤੇ ਜਾ ਰਹੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਕੁਝ ਨੌਜਵਾਨ 2 ਕਾਰਾਂ ਉਤੇ ਘਰੋਂ ਯਾਤਰਾ ਲਈ ਤੁਰੇ ਸਨ। ਜਲੰਧਰ ਨੇੜੇ ਇਕ ਕਾਰ ਦਾ ਟਾਇਰ ਪੈਂਚਰ ਹੋ ਗਿਆ। ਜਦ ਨੌਜਵਾਨ ਟਾਇਰ ਬਦਲ ਰਹੇ ਸਨ ਤਾਂ ਪਿੱਛੋਂ ਆਈ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਦਰੜ ਦਿੱਤਾ।
ਹਾਦਸੇ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੇ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਮ੍ਰਿਤਕਾਂ ‘ਚੋਂ ਇਕ ਨੌਜਵਾਨ ਫਤਿਹਗੜ੍ਹ ਚੂੜੀਆਂ, ਜਦਕਿ ਦੂਜਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੋਵਾਂ ਦੀ ਪਛਾਣ ਨਰਿੰਦਰ ਸਿੰਘ ਸ਼ੌਂਕੀ ਭਾਟੀਆ ਪੁੱਤਰ ਹਰਪਾਲ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਤੇ ਹਰਮਨ ਸਿੰਘ ਦਮਨ ਪੁੱਤਰ ਅਵਤਾਰ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਨੌਜਵਾਨ ਆਪਸ ‘ਚ ਰਿਸ਼ਤੇਦਾਰ ਦੱਸੇ ਜਾ ਰਹੇ ਹਨ।
ਜਾਣਕਾਰੀ ਮਿਲੀ ਹੈ ਕਿ ਐਤਵਾਰ ਸਵੇਰੇ ਦੋ ਕਾਰਾਂ ’ਚ ਸਵਾਰ ਹੋ ਕੇ ਕਰੀਬ ਅੱਠ ਨੌਜਵਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਜਾ ਰਹੇ ਸਨ। ਜਦ ਉਹ ਜਲੰਧਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਸਾਹਮਣੇ ਪਹੁੰਚੇ ਤਾਂ ਦੋ ਕਾਰਾਂ ’ਚੋਂ ਇਕ ਪੈਂਚਰ ਹੋ ਗਈ। ਨਰਿੰਦਰ ਸ਼ੌਂਕੀ ਭਾਟੀਆ ਤੇ ਹਰਮਨ ਦਮਨ ਖ਼ੁਦ ਕਾਰ ਨੂੰ ਪੈਂਚਰ ਲਗਾ ਕੇ ਕਾਰ ‘ਚ ਬੈਠਣ ਹੀ ਲੱਗੇ ਸਨ ਕਿ ਪਿਛੋਂ ਆਈ ਤੇਜ਼ ਰਫਤਾਰ ਕਾਰ ਨੇ ਦੋਵਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।