Punjab News : ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ : ਲਾਲ ਚੰਦ ਕਟਾਰੂਚੱਕ
Published : Sep 15, 2024, 10:12 pm IST
Updated : Sep 15, 2024, 10:12 pm IST
SHARE ARTICLE
Lal Chand Kataruchak
Lal Chand Kataruchak

ਦਬਾਅ ਦੀਆਂ ਚਾਲਾਂ ਅਰਵਿੰਦ ਕੇਜਰੀਵਾਲ ਨੂੰ ਡਰਾ ਨਹੀਂ ਸਕਦੀਆਂ

Punjab News : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਸਮਰਪਿਤ ਆਗੂ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਭੇਦਭਾਵ ਅਤੇ ਡਰ ਤੋਂ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਜਨਤਾ ਦਾ ਨੁਮਾਇੰਦਾ ਦੱਸਦਿਆਂ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਧਮਕੀ ਭਰੀਆਂ ਚਾਲਾਂ ਅਰਵਿੰਦ ਕੇਜਰੀਵਾਲ ਦੀ ਨਿਡਰਤਾ ਨੂੰ ਦਬਾ ਨਹੀਂ ਸਕਦੀਆਂ।

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਲੋਕਤੰਤਰ ਦੇ ਨਾਮ ’ਤੇ ਕਲੰਕ ਅਤੇ ਸੰਵਿਧਾਨਕ ਭਾਵਨਾ ਅਤੇ ਕਦਰਾਂ-ਕੀਮਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਮੈਂਬਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਦਾ ਹਰ ਵਰਕਰ ਦੇਸ਼ ਦੇ ਜਮਹੂਰੀ ਢਾਂਚੇ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।

Location: India, Punjab

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement