
Patiala: ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ
Patiala: ਪਟਿਆਲਾ ਦੇ ਨਵੇਂ ਬੱਸ ਸਟੈਂਡ ਦੇ ਕੋਲ ਸੰਗਰੂਰ ਬਾਈਪਾਸ ਚੋਰਾ ਪਿੰਡ ਵਿਖੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਜਿਸ ਵਿੱਚ ਰੇਸ਼ਮ ਸਿੰਘ ਨਾਮ ਦਾ ਨੌਜਵਾਨ ਮੋਟਰਸਾਈਕਲ ’ਤੇ ਕ੍ਰਿਕਟ ਖੇਡਣ ਜਾ ਰਿਹਾ ਸੀ। ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਰੇਸ਼ਮ ਸਿੰਘ ਦੇ ਪਰਿਵਾਰਕ ਮੈਂਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਸ਼ਮ ਕ੍ਰਿਕਟ ਦਾ ਮੈਚ ਖੇਡਣ ਦੇ ਲਈ ਨਵੇਂ ਬੱਸ ਸਟੈਂਡ ਦੇ ਕੋਲ ਬਣੇ ਇੱਕ ਗਰਾਊਂਡ ਦੇ ਵਿੱਚ ਜਾ ਰਿਹਾ ਸੀ ਪਿੱਛੋਂ ਆ ਰਹੀ ਓਵਰ ਸਪੀਡ ਇੱਕ ਟਰੈਕਟਰ ਟਰਾਲੀ ਉੱਪਰ ਆ ਚੜੀ ਜਿਸ ਕਾਰਨ ਰੇਸ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਦੇ ਵਿੱਚ ਲੈ ਕੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ। ਮੌਕੇ ’ਤੇ ਪਹੁੰਚੇ ਪੁਲਿਸ ਕਰਮਚਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਓਵਰ ਸਪੀਡ ਆ ਰਹੀ ਟਰਾਲੀ ਕਾਰਨ ਇਹ ਹਾਦਸਾ ਵਾਪਰਿਆ ਹੈ।