ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ: 30 ਤੋਂ 35 ਕਿਲੋਗ੍ਰਾਮ ਹੈਰੋਇਨ ਅਤੇ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ
Published : Sep 15, 2026, 9:10 pm IST
Updated : Sep 15, 2026, 9:10 pm IST
SHARE ARTICLE
Amritsar: 4 youths arrested with 30 to 35 kg heroin and weapons
Amritsar: 4 youths arrested with 30 to 35 kg heroin and weapons

ਕਾਊਂਟਰ ਇੰਟੈਲੀਜੈਂਸ ਨੇ ਕੀਤੀ ਕਾਰਵਾਈ

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ-ਲਾਹੌਰ ਅੰਤਰਰਾਸ਼ਟਰੀ ਸੜਕ ਮਾਰਗ ’ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ।

ਸੂਤਰਾਂ ਅਨੁਸਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਲਗਭਗ 30 ਤੋਂ 35 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਣ ਦੀ ਜਾਣਕਾਰੀ ਹੈ। ਇਸ ਦੇ ਨਾਲ ਹੀ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਕਿਸਮ ਅਤੇ ਗਿਣਤੀ ਸਬੰਧੀ ਅਧਿਕਾਰਤ ਵੇਰਵੇ ਹਾਲੇ ਸਾਹਮਣੇ ਆਉਣੇ ਬਾਕੀ ਹਨ।

ਦੱਸਿਆ ਜਾ ਰਿਹਾ ਹੈ ਕਿ ਕਾਊਂਟਰ ਇੰਟੈਲੀਜੈਂਸ ਵੱਲੋਂ ਪਿਛਲੇ ਸਮੇਂ ਦੌਰਾਨ ਵੀ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾਂਦੀ ਰਹੀ ਹੈ। ਇਸੇ ਕੜੀ ਵਿੱਚ ਅੱਜ ਦੀ ਕਾਰਵਾਈ ਨੂੰ ਵੀ ਇੱਕ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ।

ਫਿਲਹਾਲ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਬਰਾਮਦ ਕੀਤੀ ਹੈਰੋਇਨ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਸ ਪਿੱਛੇ ਕਿਹੜੇ ਲੋਕ ਜਾਂ ਨੈੱਟਵਰਕ ਸਰਗਰਮ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement