ਖ਼ਬਰਾਂ |

ਤਾਜ਼ਾ |

ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗ
Published : Sep 15, 2026, 11:04 pm IST
Updated : Sep 15, 2026, 11:04 pm IST
SHARE ARTICLE
Kuldeep Dhaliwal meets Union Jal Shakti Minister, demands construction of Ujh Dam to save Ajnala from floods
Kuldeep Dhaliwal meets Union Jal Shakti Minister, demands construction of Ujh Dam to save Ajnala from floods

ਅਜਨਾਲਾ ਨੂੰ ਵਾਰ-ਵਾਰ ਆਉਣ ਵਾਲੇ ਹੜ੍ਹਾਂ ਤੋਂ ਬਚਾਉਣ, ਲੋਕਾਂ ਦੇ ਜੀਵਨ ਤੇ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਉਝ ਡੈਮ ਬਹੁਤ ਜ਼ਰੂਰੀ'

ਚੰਡੀਗੜ੍ਹ: ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਬਾਰ-ਬਾਰ ਆਉਂਦੇ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿੱਚ ਉਝ ਨਦੀ 'ਤੇ ਡੈਮ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।

ਮੁਲਾਕਾਤ ਦੌਰਾਨ ਧਾਲੀਵਾਲ ਨੇ ਉਝ ਨਦੀ ਦੇ ਪਾਣੀ ਕਾਰਨ ਅਜਨਾਲਾ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਇਸ ਨਦੀ ਨੇ ਅਜਨਾਲਾ ਵਿੱਚ ਵਾਰ-ਵਾਰ ਹੜ੍ਹ ਅਤੇ ਤਬਾਹੀ ਮਚਾਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਦੇ ਜੀਵਨ ਅਤੇ ਰੋਜ਼ੀ-ਰੋਟੀ 'ਤੇ ਬੁਰਾ ਅਸਰ ਪਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਦੇ ਲਗਾਤਾਰ ਖ਼ਤਰੇ ਨੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਪ੍ਰਭਾਵਿਤ ਕੀਤਾ ਹੈ। ਜਿਸ ਇਲਾਕੇ ਵਿੱਚ ਲਗਾਤਾਰ ਹੜ੍ਹਾਂ ਅਤੇ ਤਬਾਹੀ ਦਾ ਡਰ ਬਣਿਆ ਰਹਿੰਦਾ ਹੋਵੇ, ਉੱਥੇ ਕੋਈ ਵੀ ਉਦਯੋਗ ਸਥਾਪਿਤ ਕਰਨ ਲਈ ਤਿਆਰ ਨਹੀਂ ਹੁੰਦਾ। ਅਜਨਾਲਾ ਦੇ ਲੋਕ ਇਸ ਬਾਰ-ਬਾਰ ਆਉਂਦੇ ਸੰਕਟ ਤੋਂ ਪੱਕੇ ਹੱਲ ਅਤੇ ਟਿਕਾਊ ਵਿਕਾਸ ਦੇ ਸਪੱਸ਼ਟ ਰਾਹ ਦੇ ਹੱਕਦਾਰ ਹਨ।

ਧਾਲੀਵਾਲ ਨੇ ਕਿਹਾ ਕਿ ਉਝ ਨਦੀ ਵਾਰ-ਵਾਰ ਇਲਾਕੇ ਵਿੱਚ ਹੜ੍ਹ ਲਿਆਉਂਦੀ ਹੈ ਅਤੇ ਕਈ ਵਾਰ ਤਬਾਹੀ ਮਚਾ ਚੁੱਕੀ ਹੈ। ਸਾਡੀਆਂ ਕਈ ਪੀੜ੍ਹੀਆਂ ਨੇ ਹੜ੍ਹਾਂ ਦਾ ਸੰਤਾਪ ਭੋਗਿਆ ਹੈ, ਅਤੇ ਅਸੀਂ ਇਸ ਵਾਰ-ਵਾਰ ਦੇ ਸੰਕਟ ਤੋਂ ਆਪਣੇ ਆਪ ਨੂੰ ਪੱਕੇ ਤੌਰ 'ਤੇ ਬਚਾਉਣਾ ਚਾਹੁੰਦੇ ਹਾਂ। ਇਸ ਲਈ ਉਝ ਨਦੀ ਦਾ ਯੋਗ ਪ੍ਰਬੰਧਨ ਹੋਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਵਫ਼ਦ ਨੇ ਉਝ ਨਦੀ 'ਤੇ ਡੈਮ ਬਣਾਉਣ ਦਾ ਮੁੱਦਾ ਚੁੱਕਿਆ ਤਾਂ ਜੋ ਪੰਜਾਬ ਵੱਲ ਵਗਦੇ ਪਾਣੀ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਅਜਨਾਲਾ ਵਿੱਚ ਹੜ੍ਹਾਂ ਦੇ ਲਗਾਤਾਰ ਬਣੇ ਖ਼ਤਰੇ ਨੂੰ ਘਟਾਇਆ ਜਾ ਸਕੇ।

ਇਸ ਪ੍ਰੋਜੈਕਟ ਦੀ ਅਹਿਮੀਅਤ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਉਝ ਡੈਮ ਦੇ ਨਿਰਮਾਣ ਨਾਲ ਬਾਰ-ਬਾਰ ਆਉਂਦੇ ਹੜ੍ਹਾਂ ਦੇ ਖ਼ਤਰੇ ਦਾ ਵੱਡੇ ਪੱਧਰ 'ਤੇ ਪੱਕਾ ਹੱਲ ਹੋ ਜਾਵੇਗਾ। ਹੜ੍ਹ ਨਿਯੰਤਰਣ ਦੇ ਨਾਲ-ਨਾਲ ਇਹ ਪ੍ਰੋਜੈਕਟ ਬਿਜਲੀ ਪੈਦਾ ਕਰੇਗਾ, ਸਿੰਚਾਈ ਲਈ ਨਹਿਰਾਂ ਮੁਹੱਈਆ ਕਰਵਾਏਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰੇਗਾ। ਇਹ ਸਰਹੱਦੀ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵੱਲ ਇੱਕ ਵੱਡਾ ਕਦਮ ਸਾਬਤ ਹੋ ਸਕਦਾ ਹੈ।

ਧਾਲੀਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲਾਂ ਕੋਲ ਇਹ ਮੁੱਦਾ ਚੁੱਕ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਇਹ ਮੁਲਾਕਾਤ ਕੇਂਦਰ ਸਰਕਾਰ ਅੱਗੇ ਸਿੱਧੇ ਤੌਰ 'ਤੇ ਮੰਗ ਰੱਖਣ ਅਤੇ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ 'ਤੇ ਜਲਦ ਕਾਰਵਾਈ ਦੀ ਮੰਗ ਕਰਨ ਲਈ ਕੀਤੀ ਗਈ ਸੀ।

ਧਾਲੀਵਾਲ ਨੇ ਕਿਹਾ ਕਿ ਅਜਨਾਲਾ ਦੇ ਲੋਕ ਪੀੜ੍ਹੀਆਂ ਤੋਂ ਬਾਰ-ਬਾਰ ਆਉਂਦੇ ਹੜ੍ਹਾਂ ਦੇ ਸਿੱਟੇ ਭੁਗਤ ਰਹੇ ਹਨ ਅਤੇ ਉਹ ਇੱਕ ਪੱਕੇ ਹੱਲ ਦੇ ਹੱਕਦਾਰ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਰਹੱਦੀ ਖੇਤਰ ਦੇ ਲੋਕਾਂ ਦੇ ਹਿੱਤ ਵਿੱਚ ਉਝ ਡੈਮ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਅੱਗੇ ਵਧਾਇਆ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement