ਬਾਦਲ-ਵਿਰੋਧੀ ਨੇਤਾਵਾਂ ਵਲੋਂ ਆਉਣ ਵਾਲੀ 'ਤਬਦੀਲੀ' ਦਾ ਸਪਸ਼ਟ ਸੁਨੇਹਾ
Published : Oct 15, 2018, 10:55 am IST
Updated : Oct 15, 2018, 10:55 am IST
SHARE ARTICLE
Message for Badals from Anti Leaders
Message for Badals from Anti Leaders

ਤਤਕਾਲੀਨ ਬਾਦਲ ਸਰਕਾਰ ਸਮੇਂ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ

ਕੋਟਕਪੂਰਾ, 15 ਅਕਤੂਬਰ (ਗੁਰਿੰਦਰ ਸਿੰਘ) : ਤਤਕਾਲੀਨ ਬਾਦਲ ਸਰਕਾਰ ਸਮੇਂ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸਰਾਵਾਂ ਨਮਿਤ ਬਰਗਾੜੀ ਵਿਖੇ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਇਕ ਵਾਰ ਫਿਰ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਅਕਾਲੀ-ਭਾਜਪਾ ਗਠਜੋੜ ਨੂੰ ਛੱਡ ਕੇ ਹੋਰ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਅਪਣੇ ਵਿਚਾਰ ਸਾਂਝੇ ਕੀਤੇ। 

ਸਮਾਗਮ ਦੀ ਸ਼ੁਰੂਆਤ 'ਚ ਹੀ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸਾਰੇ ਬੁਲਾਰਿਆਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਇਸ ਮੰਚ ਤੋਂ ਕੋਈ ਵੀ ਆਗੂ ਸੁਝਾਅ ਤਾਂ ਦੇ ਸਕਦਾ ਹੈ ਪਰ ਕਿਸੇ ਕੋਲ ਸੰਗਤ ਨੂੰ ਕੋਈ ਪ੍ਰੋਗਰਾਮ ਦੇਣ ਦਾ ਅਧਿਕਾਰ ਨਹੀਂ। ਇਸ ਲਈ ਹਰ ਬੁਲਾਰੇ ਨੇ ਸੰਕੋਚਵੀਂ ਭਾਸ਼ਾ 'ਚ ਅਪਣੇ ਵਿਚਾਰ ਸਾਂਝੇ ਕੀਤੇ। ਭਾਈ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ਧਨਵਾਦ ਕਰਦਿਆਂ ਆਖਿਆ ਕਿ ਮੋਰਚਾ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ ਪਰ ਕੇਂਦਰ ਜਾਂ ਪੰਜਾਬ ਦੀ ਸਰਕਾਰ ਨੂੰ ਖ਼ੁਦ ਬਰਗਾੜੀ ਵਿਖੇ ਪੁੱਜ ਕੇ ਮੰਗਾਂ ਮੰਨਣ ਦਾ ਐਲਾਨ ਕਰਨਾ ਪਵੇਗਾ।

ਇਸ ਸਮੇਂ ਤਿੰਨ ਮੰਗਾਂ : 'ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੋ, ਬਹਿਬਲ ਕਲਾਂ ਵਿਖੇ ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦਿਉ ਅਤੇ ਜੇਲਾਂ ਵਿਚ ਸਜ਼ਾ ਪੂਰੀ ਕਰ ਚੁਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਦੇ ਵਾਰ-ਵਾਰ ਨਾਹਰੇ ਲਾਏ ਗਏ। 'ਆਪ' ਆਗੂ ਸੁਖਪਾਲ ਸਿੰਘ ਖਹਿਰਾ ਨੇ ਅਪਣੀ ਤਕਰੀਰ ਦੌਰਾਨ ਦਾਅਵਾ ਕੀਤਾ ਕਿ ਅੰਮ੍ਰਿਤਸਰ ਦੇ ਮੋਰਚੇ ਦੀ ਤਰ੍ਹਾਂ ਧਰਮ ਯੁੱਧ ਮੋਰਚੇ 'ਚ ਤਬਦੀਲ ਹੋ ਸਕਦੈ ਬਰਗਾੜੀ ਦਾ ਇਨਸਾਫ਼ ਮੋਰਚਾ, ਪਰ ਮੋਰਚੇ ਦੇ ਆਗੂਆਂ ਨੇ ਇਸ ਉਪਰ ਕੋਈ ਪ੍ਰਤੀਕਰਮ ਦੇਣ ਦੀ ਜ਼ਰੂਰਤ ਹੀ ਨਾ ਸਮਝੀ।

ਭਾਈ ਪ੍ਰਦੀਪ ਸਿੰਘ ਚਾਂਦਪੁਰਾ ਨੇ ਜਦੋਂ ਭਾਈ ਮਨਜੀਤ ਸਿੰਘ ਨੂੰ ਤਾਅਨਾ ਮਾਰਿਆ ਕਿ ਜੇਕਰ ਹੁਣ ਜ਼ਮੀਰ ਜਾਗ ਹੀ ਪਈ ਹੈ ਤਾਂ ਬਾਦਲ ਦਲ ਨੂੰ ਅਲਵਿਦਾ ਕਹਿਣ ਦਾ ਐਲਾਨ ਵੀ ਕਰ ਦੇਣਾ ਸੀ ਪਰ ਬਾਅਦ 'ਚ ਪੱਤਰਕਾਰਾਂ ਵਲੋਂ ਵਾਰ-ਵਾਰ ਪੁਛਣ 'ਤੇ ਵੀ ਭਾਈ ਮਨਜੀਤ ਸਿੰਘ ਨੇ ਕੋਈ ਹੁੰਗਾਰਾ ਨਾ ਭਰਿਆ। ਸਾਬਕਾ ਐਮ ਪੀ ਜਗਮੀਤ ਸਿੰਘ ਬਰਾੜ ਨੇ ਪਾਵਨ ਸਰੂਪ ਦੀ ਬੇਅਦਬੀ ਨੂੰ 21ਵੀਂ ਸਦੀ ਦਾ ਸੱਭ ਤੋਂ ਵੱਡਾ ਦੁਸ਼ਮਣ ਤਾਕਤਾਂ ਦਾ ਹਮਲਾ ਅਤੇ ਬਰਗਾੜੀ ਦੇ ਇਨਸਾਫ਼ ਮੋਰਚੇ ਨੂੰ 21ਵੀਂ ਸਦੀ ਦਾ ਸੱਭ ਤੋਂ ਵੱਡਾ ਮੋਰਚਾ ਗਰਦਾਨਦਿਆਂ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ।

ਸਾਬਕਾ ਸਪੀਕਰ ਬੀਰਦਵਿੰਦਰ ਸਿੰਘ ਨੇ ਹੈਰਾਨੀ ਪ੍ਰਗਟਾਉਂਦਿਆਂ ਆਖਿਆ ਕਿ ਇਸ ਦੁਖਦਾਇਕ ਘਟਨਾ ਦੀ ਨਾ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿੰਦਾ ਕੀਤੀ ਹੈ ਤੇ ਨਾ ਹੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਨੇ ਕੋਈ ਕਾਰਵਾਈ ਕਰਨ ਦੀ ਜ਼ਰੂਰਤ ਸਮਝੀ ਹੈ ਜਦਕਿ ਅਜਿਹੇ ਕੇਸਾਂ 'ਚ ਅਦਾਲਤਾਂ ਕੋਲ ਅਪਣੇ ਤੌਰ 'ਤੇ ਕਾਰਵਾਈ ਕਰਨ ਦੇ ਅਧਿਕਾਰ ਰਾਖਵੇਂ ਹੁੰਦੇ ਹਨ। ਸੁੱਚਾ ਸਿੰਘ ਛੋਟੇਪੁਰ ਨੇ ਆਖਿਆ ਕਿ ਤਤਕਾਲੀਨ ਬਾਦਲ ਸਰਕਾਰ ਜਾਂ ਮੌਜੂਦਾ ਬਾਦਲ ਦਲ ਨੂੰ ਪੰਥਕ ਅਖਵਾਉਣ ਦਾ ਕੋਈ ਹੱਕ ਨਹੀਂ ਕਿਉਂਕਿ ਬਾਦਲਾਂ ਨੇ ਕਿਸਾਨੀ ਅਤੇ ਜਵਾਨੀ ਤਾਂ ਰੋਲੀ ਸੀ ਬਲਕਿ ਪਾਵਨ ਸਰੂਪ ਦੀ ਬੇਅਦਬੀ ਦਾ ਕਲੰਕ ਵੀ ਲੈ ਲਿਆ।

ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਬਾਦਲ ਸਰਕਾਰ ਨੇ ਡੇਢ ਸਾਲ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰੀਪੋਰਟ ਨੂੰ ਰੋਲ ਦਿਤਾ ਤੇ ਹੁਣ ਕੈਪਟਨ ਸਰਕਾਰ ਜਸਟਿਸ ਰਣਜੀਤ ਸਿੰਘ ਦੀ ਜਾਂਚ ਰੀਪੋਰਟ ਨੂੰ ਖ਼ੁਰਦ ਬੁਰਦ ਕਰਨ ਦੀ ਵਿਉਂਤਬੰਦੀ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਲੋਕ ਸਭਾ 'ਚ ਜ਼ਿਆਦਾ ਸਮਾਂ ਇਸ ਮੁੱਦੇ 'ਤੇ ਬੋਲਣਗੇ ਅਤੇ ਸਰਕਾਰ ਨੂੰ ਕਾਰਵਾਈ ਲਈ ਮਜਬੂਰ ਕਰਨਗੇ। ਉਨ੍ਹਾਂ ਬਾਦਲ ਪਿਉ-ਪੁੱਤਰ ਅਤੇ ਸਾਲਾ-ਭਣਵੱਈਆ ਦਾ ਨਾਮ ਲੈ-ਲੈ ਕੇ ਕੋਸਿਆ।

ਭਾਈ ਅਮਰੀਕ ਸਿੰਘ ਅਜਨਾਲਾ, ਸਿਮਰਨਜੀਤ ਸਿੰਘ ਮਾਨ, ਐਡਵੋਕੇਟ ਹਰਪਾਲ ਸਿੰਘ ਚੀਮਾ, ਪਰਮਜੀਤ ਸਿੰਘ ਸਹੋਲੀ, ਬੂਟਾ ਸਿੰਘ ਰਣਸੀਂਹ, ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਆਦਿ ਸਮੇਤ ਹੋਰ ਵੀ ਅਨੇਕਾਂ ਬੁਲਾਰਿਆਂ ਨੇ ਬਾਦਲ ਪਰਿਵਾਰ, ਤਤਕਾਲੀਨ ਬਾਦਲ ਸਰਕਾਰ ਸਮੇਤ ਅਨੇਕਾਂ ਪੰਥ ਵਿਰੋਧੀ ਜਥੇਬੰਦੀਆਂ ਦਾ ਨਾਮ ਲੈ ਲੈ ਕੇ ਅਤੇ ਕੈਪਟਨ ਸਰਕਾਰ ਨੂੰ ਵੀ ਬਹੁਤ ਰਗੜੇ ਲਾਏ। ਅੰਤ 'ਚ ਸ਼ਹੀਦ ਪਰਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement