ਕੈਪਟਨ ਨੇ ਬੇਅਦਬੀ, ਗਰਮਖ਼ਿਆਲੀਆਂ ਤੇ ਕਸ਼ਮੀਰੀ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ‘ਤੇ ਦਿਤੇ ਜਵਾਬ
Published : Oct 15, 2018, 8:12 pm IST
Updated : Oct 15, 2018, 8:13 pm IST
SHARE ARTICLE
Captain replies to issues related to disrespect and Kashmiri students
Captain replies to issues related to disrespect and Kashmiri students

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੌੜੇ ਰਾਜਸੀ ਹਿੱਤਾਂ ਦੀ ਖਾਤਰ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ...

ਚੰਡੀਗੜ੍ਹ (ਸਸਸ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੌੜੇ ਰਾਜਸੀ ਹਿੱਤਾਂ ਦੀ ਖਾਤਰ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ ਵਾਲਿਆਂ ‘ਤੇ ਵਰ੍ਹਦਿਆਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਅਤੇ ਇਸ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੂਰਾ ਵਿਚ ਵਾਪਰੇ ਗੋਲੀਕਾਂਡ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਬਾਰੇ ਉਨ੍ਹਾਂ ਵਲੋਂ ਕੀਤੇ ਵਾਅਦੇ ਤੋਂ ਪਿਛੇ ਮੁੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਬਰਗਾੜੀ ਵਿਚ ਹਾਲਾਤ ਕਾਬੂ ਤੋਂ ਬਾਹਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ

ਕਿ ਉਨ੍ਹਾਂ ਦੀ ਸਰਕਾਰ ਇਸ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਜਦੋਂ ਮੁੱਖ ਮੰਤਰੀ ਨੂੰ ਇਹ ਪੁੱਛਿਆ ਕਿ ਬਰਗਾੜੀ ਗਰਮਖਿਆਲੀਆਂ ਦੇ ਇਕੱਤਰਤਾ ਦਾ ਕੇਂਦਰ ਬਣਦਾ ਜਾ ਰਿਹਾ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਗੱਲ ਹਰ ਕੋਈ ਜਾਣਦਾ ਹੈ ਕਿ ਕੁਝ ਲੋਕ ਇਸ ਮੁੱਦੇ ਦਾ ਸਿਆਸੀਕਰਨ ਕੀਤੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੂਬੇ ਦੇ ਲੋਕ ਅਮਨ ਪਸੰਦ ਹਨ ਜਿਸ ਕਰਕੇ ਇਸ ਮੁੱਦੇ ਤੋਂ ਸਿਆਸੀ ਲਾਹਾ ਖੱਟਣ ਵਾਲੇ ਅਜਿਹੇ ਤੱਤਾਂ ਦੀਆਂ ਕੋਸਿਸ਼ਾਂ ਨੂੰ ਬੂਰ ਨਹੀਂ ਪਵੇਗਾ। ਮੁੱਖ ਮੰਤਰੀ ਨੇ ਗਰਮਖਿਆਲੀਆਂ ਨੂੰ ਪੰਜਾਬ ਵਿੱਚ ਸਖ਼ਤ ਘਾਲਣਾ ਘਾਲ ਕੇ ਕਾਇਮ ਕੀਤੀ ਸ਼ਾਂਤੀ ਵਿੱਚ ਵਿਘਨ ਪਾਉਣ ਦੀ ਕਿਸੇ ਵੀ ਕੋਸਿਸ਼ ਵਿਰੁੱਧ ਤਾੜਨਾ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਟਰੋਲ ਹਾਸਲ ਲੈਣ ਲਈ ਗਰਮਖਿਆਲੀਆਂ ਦਾ ਸਮਰਥਨ ਕਰਨ ਬਾਰੇ ਪੁੱਛੇ ਜਾਣ ਬਾਰੇ ਮੁੱਖ ਮੰਤਰੀ ਨੇ ਉਨ੍ਹਾਂ ਦਾ ਅਜਿਹੇ ਗਰੁੱਪਾਂ ਨਾਲ ਕਦੇ ਵੀ ਕੋਈ ਨਾਤਾ ਨਹੀਂ ਰਿਹਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੰਟਰੋਲ ਹਾਸਲ ਕਰਨ ਵਿਚ ਜੇਕਰ ਸਿੱਖਾਂ ਦਾ ਕੋਈ ਨਰਮਖਿਆਲੀ ਗਰੁੱਪ ਚੋਣ ਮੈਦਾਨ ਵਿੱਚ ਉਤਰਦਾ ਹੈ ਤਾਂ ਉਹ ਉਨ੍ਹਾਂ ਦੀ ਹਮਾਇਤ ਕਰਨਗੇ ਕਿਉਂਕਿ ਬਾਦਲਾਂ ਨੂੰ ਇਥੋਂ ਬਾਹਰ ਦਾ ਰਸਤਾ ਵਿਖਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ, “ਬਾਦਲਾਂ ਨੇ ਗੁਰਦੁਆਰਿਆਂ ਨੂੰ ਬਰਬਾਦ ਕਰ ਦਿਤਾ।”

ਉਨ੍ਹਾਂ ਕਿਹਾ ਕਿ ਜਿਥੋਂ ਤੱਕ ਬਾਦਲ ਦਾ ਸਵਾਲ ਹੈ, ਉਹ ਉਦਾਰਵਾਦੀ ਨਹੀਂ ਸਗੋਂ ਇਕ ਮੌਕਾਪ੍ਰਸਤ ਹੈ ਜੋ ਅਪਣੀਆਂ ਸਿਆਸੀ ਖਾਹਿਸ਼ਾਂ ਦੀ ਪੂਰਤੀ ਲਈ ਹਰੇਕ ਤਰ੍ਹਾਂ ਦੇ ਲੋਕਾਂ ਨੂੰ ਵਰਤਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਰਗਾੜੀ ਤੇ ਹੋਰ ਘਟਨਾਵਾਂ ਦੀ ਜਾਂਚ ਵਿਚ ਜੁਟੀ ਹੋਈ ਹੈ ਪਰ ਕਾਨੂੰਨ ਤਹਿਤ ਮੈਂ ਟੀਮ ਦੇ ਕੰਮਕਾਜ ਵਿਚ ਦਖ਼ਲਅੰਦਾਜ਼ੀ ਨਹੀਂ ਕਰ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਤੋਂ ਜਾਣੂੰ ਹੈ ਜਿਸ ਕਰਕੇ ਉਹ ਅਪਣੀ ਜਾਂਚ ਨੂੰ ਲਮਕਾਏਗੀ ਨਹੀਂ।

ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਜਾਂਚ ਟੀਮ ਨੂੰ ਕਿਸੇ ਖਿਲਾਫ਼ ਕਾਰਵਾਈ ਲਈ ਕੋਈ ਆਧਾਰ ਮਿਲਿਆ ਤਾਂ ਉਹ ਇਸ ਲਈ ਅਦਾਲਤ ਵਿਚ ਜਾਵੇਗੀ।
ਇਨ੍ਹਾਂ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਨ ਲਈ ਕਾਂਗਰਸ ਪਾਰਟੀ ਦੇ ਚੋਣ ਵਾਅਦੇ ਨੂੰ ਪੂਰਾ ਕਰਨ ਵਾਸਤੇ ਸੱਤਾ ਵਿਚ ਆਉਣ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਸਰਕਾਰ ਵਲੋਂ ਚੁਕੇ ਕਦਮਾਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਐਸ.ਆਈ.ਟੀ. ਨੂੰ ਸੌਂਪਣ ਦਾ ਫੈਸਲਾ ਵਿਧਾਨ ਸਭਾ ਵਲੋਂ ਸਰਬਸੰਮਤੀ ਨਾਲ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ੁਰੂਆਤ ਵਿਚ ਜਾਂਚ ਦਾ ਜਿੰਮਾ ਸੀ.ਬੀ.ਆਈ. ਦੇ ਹੱਥਾਂ ਵਿਚ ਦੇਣ ਦਾ ਫੈਸਲਾ ਕੀਤਾ ਸੀ ਪਰ ਸਦਨ ਨੇ ਇਸ ਦੇ ਵਿਰੁੱਧ ਫੈਸਲਾ ਲਿਆ ਸੀ ਕਿ ਕੇਂਦਰੀ ਜਾਂਚ ਏਜੰਸੀ ਕੋਲ ਜਾਂਚ ਪ੍ਰਭਾਵਿਤ ਹੋਣ ਦਾ ਡਰ ਹੈ ਕਿਉਂਕਿ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਚ ਅਕਾਲੀ ਭਾਈਵਾਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਸਿ ਰਣਜੀਤ ਸਿੰਘ ਕਮਿਸ਼ਨ ਨੇ ਅਪਣੀ ਰਿਪੋਟ ਵਿਚ ਸਪੱਸ਼ਟ ਤੌਰ ‘ਤੇ ਆਖਿਆ ਹੈ ਕਿ ਇਹ ਰਿਪੋਟ ਸਿਰਫ਼ ਤੱਥਾਂ ਦਾ ਪਤਾ ਲਾਉਣ ਬਾਰੇ ਹੈ ਅਤੇ ਇਸ ਸਬੰਧੀ ਅੱਗੇ ਹੋਰ ਪੜਤਾਲ ਦੀ ਜ਼ਰੂਰਤ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਾਂਚ ਲਈ ਐਸ.ਆਈ.ਟੀ. ਟੀਮ ਵਿਚ ਸਭ ਤੋਂ ਵਧੀਆ ਪੇਸ਼ੇਵਰਾਂ ਨੂੰ ਸ਼ਾਮਲ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਇਥੋਂ ਤੱਕ ਕਿ ਰਾਹੁਲ ਗਾਂਧੀ ਵਲੋਂ ਘਟਨਾ ਤੋਂ ਤੁਰੰਤ ਬਾਅਦ ਬਹਿਬਲ ਕਲਾਂ ਦੇ ਦੌਰੇ ਕਰਨ ਦਾ ਜਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਸੰਪਰਕ ‘ਚ ਹਨ ਅਤੇ ਇਨ੍ਹਾਂ ਦੇ ਪਰਿਵਾਰਾਂ ਨੂੰ ਕਮਿਸ਼ਨ ਵਲੋਂ ਕੀਤੀ ਗਈ ਸਿਫ਼ਾਰਸ਼ ਤੋਂ ਵੱਧ ਮੁਆਵਜ਼ਾ ਦਿਤਾ ਗਿਆ ਹੈ।

ਇਥੋਂ ਤੱਕ ਕਿ ਬੀਤੇ ਦਿਨ ਵੀ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਮਾਰੇ ਗਏ ਵਿਅਕਤੀਆਂ ਦੇ ਘਰ ਗਏ ਜਦਕਿ ਹੋਰ ਇਸ ਮਾਮਲੇ ‘ਤੇ ਸਿਰਫ਼ ਸਿਆਸੀ ਖੇਡ ਖੇਡਣ ਵਿਚ ਰੁੱਝੇ ਹੋਏ ਹਨ। ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਦੱਸਿਆ ਕਿ ਪੁਲਸਿ ਨੇ ਸੂਬੇ ਵਿਚ ਬੇਅਦਬੀ ਦੇ ਹੋਏ ਸਾਰੇ ੧੫੭ ਕੇਸਾਂ ਦਾ ਪਤਾ ਲਾ ਲਿਆ ਹੈ। ਇਸ ਸਬੰਧ ਵਿਚ ੧੨੯ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਅਤੇ ੧੦ ਨੂੰ ਸਜ਼ਾ ਹੋਈ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਈ.ਐਸ.ਆਈ. ਲੰਮੇ ਸਮੇਂ ਤੋਂ ਪੰਜਾਬ ਵਿਚ ਸਰਗਰਮ ਹੈ ਅਤੇ ਇਹ ਕਸ਼ਮੀਰੀ ਵਿਦਿਆਰਥੀਆਂ ਰਾਹੀਂ ਕਾਰਵਾਈਆਂ ਅਮਲ ਵਿਚ ਲਿਆ ਸਕਦੀ ਹੈ।

ਹਾਲਾਂਕਿ ਕਸ਼ਮੀਰ ਦਾ ਹਰੇਕ ਵਿਦਿਆਰਥੀ ਅੱਤਵਾਦੀ ਨਹੀਂ ਹੈ ਅਤੇ ਪੁਲਿਸ ਵੀ ਅਜੇ ਤੱਕ ਗ੍ਰਿਫ਼ਤਾਰ ਕੀਤੇ ਵਿਦਿਆਰਥੀਆਂ ਦੇ ਸਥਾਨਕ ਲੋਕਾਂ ਨਾਲ ਸੰਪਰਕਾਂ ਨੂੰ ਸਾਬਤ ਨਹੀਂ ਕਰ ਸਕੀ। ਪਰਾਲੀ ਸਾੜਣ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਨੂੰ ਸੰਭਾਲਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੀ ਸਥਿਤੀ ਦਾ ਅਨੁਮਾਨ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਕਿਸਾਨਾਂ ਦੇ ਨਾਲ ਹੈ ਪਰ ਉਹ ਪਰਾਲੀ ਸਾੜਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਕਾਨੂੰਨ ਦੇ ਪਾਬੰਦ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਉਨ੍ਹਾਂ ਵਲੋਂ ਵਾਰ-ਵਾਰ ਕੀਤੀ ਗਈ ਅਪੀਲ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਹੁੰਗਾਰਾ ਭਰਨ ਵਿਚ ਅਸਫ਼ਲ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਅਗਲੇ ਹਫ਼ਤੇ ਉਨ੍ਹਾਂ ਦੀ ਇਜ਼ਰਾਇਲ ਜਾਣ ਦੀ ਯੋਜਨਾ ਹੈ ਜਿਥੇ ਉਹ ਦੁਵੱਲੇ ਸਬੰਧਾਂ ਦੇ ਮਾਮਲੇ ‘ਤੇ ਅਸਰਦਾਇਕ ਵਿਚਾਰ-ਵਟਾਂਦਰਾ ਕਰਨਗੇ। ਖੇਤੀ ਦੇ ਆਧੁਨਿਕ ਤਰੀਕਿਆਂ ਤੋਂ ਇਲਾਵਾ ਪਾਣੀ ਦੀ ਸੰਭਾਲ, ਸਿੰਚਾਈ, ਪਸ਼ੂ ਧਨ ਦੇ ਵਿਕਾਸ, ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਦੇ ਬਾਰੇ ਵੀ ਵਿਚਾਰ–ਵਟਾਂਦਰਾ ਕੀਤਾ ਜਾਵੇਗਾ।

ਉਨ੍ਹਾਂ ਨੇ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕਿਸਾਨਾਂ ਨੂੰ ਬਾਹਰ ਕੱਢਣ ਦੀ ਜ਼ਰੂਰਤ ਤੇ ਜ਼ੋਰ ਦਿਤਾ ਤਾਂ ਜੋ ਕਿਸਾਨਾਂ ਦੀ ਜ਼ਿਆਦਾ ਆਮਦਨ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੀ ਸਿਖਲਾਈ ਅਤੇ ਹੋਮਲੈਂਡ ਸਿਕਓਰਟੀ ਹੋਰ ਖੇਤਰ ਵਿਚ ਵੀ ਪੰਜਾਬ ਇਜ਼ਰਾਇਲ ਦੇ ਸਹਿਯੋਗ ਦੀ ਮੰਗ ਕਰ ਸਕਦਾ ਹੈ। ਤੇਲ ਕੀਮਤਾਂ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਸਬੰਧ ਵਿਚ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇਸ ਮਹੀਨੇ ਦੇ ਅਖੀਰ ਤੱਕ ਇੰਤਜ਼ਾਰ ਕਰੇਗੀ ਕਿਉਂਕਿ ਤੇਲ ਦੀਆਂ ਅੰਤਰਰਾਸ਼ਟਰੀ ਕੀਮਤਾਂ ਲਗਾਤਾਰ ਹੇਠਾਂ-ਉੱਪਰ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਐਕਸਾਈਜ਼ ਹੀ ਸੂਬੇ ਦੀ ਆਮਦਨ ਦੇ ਮੁੱਖ ਸਰੋਤ ਹਨ ਇਨ੍ਹਾਂ ਤੋਂ ਇਲਾਵਾ ਬਾਕੀ ਸਾਰੇ ਸਰੋਤ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement