
ਪੰਜਾਬ ਵਿਚ ੧੪ ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ ੧੦੮੯੧੭੪ ਮੈਟ੍ਰਿਕ ਟਨ ਝੋਨੇ ਦੀ ਖ਼ਰੀਦ...
ਚੰਡੀਗੜ੍ਹ (ਸਸਸ) : ਪੰਜਾਬ ਵਿਚ ੧੪ ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ ੧੦੮੯੧੭੪ ਮੈਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ੧੦੮੯੧੭੪ ਮੈਟ੍ਰਿਕ ਟਨ ਝੋਨੇ ਵਿਚੋਂ ੧੦੫੯੧੯੨ ਮੈਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ ੨੯੯੮੨ ਮੈਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ ੩੩੮੦੦੭ ਟਨ, ਮਾਰਕਫੈੱਡ ਵਲੋਂ ੨੬੭੫੪੨ ਟਨ ਅਤੇ ਪਨਸਪ ਵਲੋਂ ੨੨੦੭੭੬ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ ੧੦੨੩੪੯ ਮੈਟ੍ਰਿਕ ਟਨ ਅਤੇ ੧੧੪੦੯੨ ਮੈਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ ੧੬੪੨੬ ਮੈਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।