
ਮਜੀਠੀਆ ਨੇ ਕੈਪਟਨ ਦਾ ਉਡਾਇਆਂ ਮਜ਼ਾਕ !
ਦਾਖਾ: ਪੰਜਾਬ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਅੱਜ ਦਾਖਾ ਹਲਕੇ 'ਚ ਜਿੱਥੇ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ ਉੱਥੇ ਹੀ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀ ਗਈ ਵਾਅਦਾ ਖ਼ਿਲਾਫੀ 'ਤੇ ਵੀ ਤੰਜ ਕਸਿਆ।
Bikram Singh Majithia
ਉਹਨਾਂ ਕਿਹਾ ਕਿ ਕੈਪਟਨ ਸਿਰਫ ਗੱਲਾਂ ਵਾਲਾ ਹੈ। ਉਸ ਨੇ ਪੰਜਾਬ ਦੇ ਲੋਕਾਂ ਨੂੰ ਕੋਈ ਸਹੂਲਤ ਪ੍ਰਦਾਨ ਨਹੀਂ ਕੀਤੀ। ਉਹਨਾਂ ਨੇ ਫੋਨਾਂ, ਨੌਕਰੀਆਂ ਦੇ ਫਾਰਮ ਭਰਵਾ ਕੇ ਵੀ ਨੌਜਵਾਨਾਂ ਨੂੰ ਕੁੱਝ ਨਹੀਂ ਦਿੱਤਾ। ਸਗੋਂ ਲੋਕਾਂ ਦੀ ਹਾਲਤ ਹੋਰ ਵੀ ਬੱਦਤਰ ਹੋ ਗਈ ਹੈ। ਕੈਪਟਨ ਸਰਕਾਰ ਦੇ ਆਉਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨ ਪਿਆ ਹੈ। ਇਸ ਸਰਕਾਰ ਨੇ ਸਾਰੇ ਲੋਕਾਂ ਦੀ ਪੈਨਸ਼ਨ ਖਾਧੀ ਹੈ। ਅਜਿਹੀ ਸਰਕਾਰ ਪੰਜਾਬ ਦੇ ਲਾਇਕ ਹੀ ਨਹੀਂ ਹੈ।
People
ਉੱਥੇ ਹੀ ਮਜੀਠੀਆ ਨੇ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਵੋਟਾਂ ਮੰਗੀਆਂ ਤੇ ਉਸ ਨੂੰ ਚੋਣਾਂ 'ਚ ਵੱਡੀ ਲੀਡ ਨਾਲ ਜਿਤਾਉਣ ਦੀ ਵੀ ਅਪੀਲ ਕੀਤੀ। ਦੱਸ ਦੇਈਏ ਕਿ ਪੰਜਾਬ ਦੇ ਚਾਰ ਹਲਕਿਆਂ ਜਲਾਲਾਬਾਦ, ਮੁਕੇਰੀਆਂ, ਫਗਵਾੜਾ ਅਤੇ ਦਾਖਾ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਤੁਹਾਨੂੰ ਦੱਸ ਦਈਏ ਕਿ ਚੋਣਾਂ ਲਈ ਕੁੱਲ 33 ਉਮੀਦਵਾਰ ਚੋਣ ਮੈਦਾਨ 'ਚ ਆਪਣੀ ਕਿਸਮਤ ਨੂੰ ਅਜਮਾਉਣਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।