
ਰੋਡ ਸ਼ੋਅ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਪੱਗ ਰੱਸੀ 'ਚ ਫਸੀ
ਲੁਧਿਆਣਾ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਇਸ ਸਮੇਂ ਸੂਬੇ 'ਚ ਵੱਖੋ-ਵੱਖ ਪਾਰਟੀਆਂ ਵਲੋਂ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਦਾਖਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਚੋਣ ਮੈਦਾਨ 'ਚ ਹਨ।
Captain Amarinder Singh road show
ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਪ੍ਰਚਾਰ ਲਈ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਪਹੁੰਚੇ। ਇਥੇ ਉਹ ਕੈਪਟਨ ਸੰਦੀਪ ਸੰਧੂ ਲਈ ਰੋਡ ਸ਼ੋਅ ਕਰ ਰਹੇ ਸਨ। ਕੈਪਟਨ ਅਮਰਿੰਦਰ ਸਿੰਘ, ਰਵਨੀਤ ਸਿੰਘ ਬਿੱਟੂ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਬੱਸ ਦੀ ਛੱਤ 'ਤੇ ਬੈਠੇ ਹੋਏ ਸਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ 'ਚ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਰੋਡ ਸ਼ੋਅ ਦੌਰਾਨ ਕੈਪਟਨ ਦੀ ਪੱਗ ਰੱਸੀ 'ਚ ਫਸ ਗਈ। ਪੱਗ ਉਤਰਨ ਦੌਰਾਨ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੁਰੰਤ 'ਸੁਪਰਮੈਨ' ਵਾਂਗੂ ਕੈਪਟਨ ਦੇ ਅੱਗੇ ਆ ਗਏ ਅਤੇ ਉਨ੍ਹਾਂ ਨੂੰ ਨੰਗੇ ਸਿਰ ਕੈਮਰੇ 'ਚ ਕੈਦ ਹੋਣ ਤੋਂ ਬਚਾਇਆ।
Captain Amarinder Singh road show
ਇਸ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਚੋਣ ਪ੍ਰਚਾਰ ਬਹੁਤ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਪੰਜਾਬ 'ਚ ਸਾਰੀਆਂ 4 ਸੀਟਾਂ 'ਤੇ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ। ਹਾਲਾਂਕਿ ਹਰਿਆਣਾ ਦੀਆਂ ਸੀਟਾਂ ਬਾਰੇ ਕੁਝ ਨਹੀਂ ਕਿਹਾ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਉਹ ਪਾਕਿਸਤਾਨ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤਕ ਪਾਕਿਸਤਾਨ ਸਾਡੇ ਜਵਾਨਾਂ 'ਤੇ ਗੋਲੀਬਾਰੀ ਬੰਦ ਨਹੀਂ ਕਰੇਗਾ ਤੇ ਅਤfਵਾਦ ਖ਼ਤਮ ਨਹੀਂ ਕਰੇਗਾ, ਉਦੋਂ ਤਕ ਉਹ ਪਾਕਿਸਤਾਨ ਨਹੀਂ ਜਾਣਗੇ। ਉਂਝ ਉਨ੍ਹਾਂ ਇਹ ਵੀ ਕਿਹਾ ਕਿ ਉਹ ਪਹਿਲੇ ਜਥੇ ਨਾਲ ਕਰਤਾਰਪੁਰ ਸਾਹਿਬ ਜਾਣਗੇ ਪਰ ਇਸ ਨੂੰ ਇਹ ਨਾ ਸਮਝਿਆ ਜਾਵੇ ਕਿ ਉਹ ਪਾਕਿਸਤਾਨ ਗਏ ਹਨ।
Captain Amrinder Singh road show
Captain Amarinder Singh road show