
ਉਨ੍ਹਾਂ ਇਹ ਵੀ ਦਸਿਆ ਕਿ ਪਟਿਆਲਾ ਦੇ ਮਹਾਰਾਜਾ ਅਪ੍ਰੈਲ, 1950 ਵਿਚ ਕਾਠਮੰਡੂ 'ਚ ਸਿੰਘਾ ਦਰਬਾਰ ਵਿਖੇ ਜੈਸਲਮੇਰ ਦੇ ਯੁਵਰਾਜ ਰਘੂਨਾਥ ਸਿੰਘ ਜੀ ਵਿਆਹ ਵਿਚ ਵੀ ਸ਼ਾਮਲ ਹੋਏ ਸਨ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਦੀ ਪਵਿੱਤਰ ਉਦਾਸੀ 'ਤੇ ਵਿਆਪਕ ਪੱਧਰ 'ਤੇ ਖੋਜ ਕਰਨ ਲਈ ਆਖਿਆ। ਅੱਜ ਇੱਥੇ ਪੰਜਾਬ ਭਵਨ ਵਿਖੇ ਨੇਪਾਲ ਦੀ ਸਿੱਖ ਵਿਰਾਸਤ ਦੀ ਪੇਸ਼ਕਾਰੀ ਦੌਰਾਨ ਸਿੱਖ ਬੁੱਧੀਜੀਵੀਆਂ, ਸਿਖਿਆ ਸ਼ਾਸਤਰੀਆਂ ਅਤੇ ਵਿਦਵਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੇਪਾਲ ਦਾ ਸਿੱਖਾਂ ਨਾਲ ਮਜ਼ਬੂਤ ਰਿਸ਼ਤਾ ਹੈ।
Punjabi University Patiala
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਉਦਾਸੀ ਦੌਰਾਨ ਇਸ ਪਵਿੱਤਰ ਧਰਤੀ ਨੂੰ ਭਾਗ ਲਾਏ ਜਿਸ ਦਾ ਉਦੇਸ਼ ਦੁੱਖ ਤਕਲੀਫਾਂ ਤੋਂ ਮਨੁੱਖਤਾ ਦਾ ਕਲਿਆਣ ਕਰਨਾ ਸੀ। ਮੁੱਖ ਮੰਤਰੀ ਨੇ ਸੁਝਾਅ ਦਿਤਾ ਕਿ ਇਸ ਸਬੰਧੀ ਹੋਰ ਖੋਜ ਕਰਨ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਦੀ ਪਵਿੱਤਰ ਉਦਾਸੀ ਦੇ ਨਵੇਂ ਪੱਖ ਉੱਭਰ ਕੇ ਸਾਹਮਣੇ ਆਉਣਗੇ। ਕੈਪਟਨ ਨੇ ਕਿਹਾ ਕਿ ਭਾਰਤ ਤੇ ਨੇਪਾਲ ਦਾ ਸਦੀਆਂ ਪੁਰਾਣਾ ਰਿਸ਼ਤਾ ਤੇ ਸਾਂਝੀ ਸਭਿਆਚਾਰਕ ਵਿਰਾਸਤ ਹੈ ਅਤੇ ਉਨ੍ਹਾਂ ਦੇ ਆਪਣੇ ਪਰਿਵਾਰ ਦੇ ਵੀ ਨੇਪਾਲ ਦੇ ਰਾਣਾ ਨਾਲ ਵੀ ਨਿੱਘੇ ਪਰਵਾਰਕ ਰਿਸ਼ਤੇ ਰਹੇ ਹਨ।
ਉਨ੍ਹਾਂ ਇਹ ਵੀ ਦਸਿਆ ਕਿ ਪਟਿਆਲਾ ਦੇ ਮਹਾਰਾਜਾ ਅਪ੍ਰੈਲ, 1950 ਵਿਚ ਕਾਠਮੰਡੂ 'ਚ ਸਿੰਘਾ ਦਰਬਾਰ ਵਿਖੇ ਜੈਸਲਮੇਰ ਦੇ ਯੁਵਰਾਜ ਰਘੂਨਾਥ ਸਿੰਘ ਜੀ ਵਿਆਹ ਵਿਚ ਵੀ ਸ਼ਾਮਲ ਹੋਏ ਸਨ। ਸਿੱਖ ਅਤੇ ਗੋਰਖਾ ਰੈਜੀਮੈਂਟਾਂ ਦਰਮਿਆਨ ਮਜ਼ਬੂਤ ਸਾਂਝ ਨੂੰ ਚੇਤੇ ਕਰਦਿਆਂ ਇਕ ਸਾਬਕਾ ਫ਼ੌਜੀ ਅਤੇ ਫ਼ੌਜੀ ਇਤਿਹਾਸਕਾਰ ਹੋਣ ਦੇ ਨਾਤੇ ਕੈਪਟਨ ਨੇ ਆਖਿਆ ਕਿ ਇਨ੍ਹਾਂ ਦੋਵਾਂ ਰੈਜੀਮੈਂਟਾਂ ਨੇ ਆਪਣੇ ਮੁਲਕਾਂ ਦੀ ਸੇਵਾ ਸ਼ਾਨਦਾਰ ਅਤੇ ਵਿਲੱਖਣ ਢੰਗ ਨਾਲ ਕੀਤੀ ਹੈ।
Sultanpur Lodhi
ਇਸ ਮੌਕੇ ਮੁੱਖ ਮੰਤਰੀ ਨੇ ਨੇਪਾਲ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਵੰਬਰ ਮਹੀਨੇ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿਤਾ ਜਿੱਥੇ ਸਿੱਖ ਧਰਮ ਦੇ ਬਾਨੀ ਨੇ ਆਪਣੇ ਜੀਵਨ ਦੇ 18 ਵਰ੍ਹੇ ਗੁਜ਼ਾਰੇ। ਇਸ ਤੋਂ ਪਹਿਲਾਂ ਨੇਪਾਲ ਦੇ ਭਾਰਤੀ ਰਾਜਦੂਤ ਮਾਜੀਵ ਪੁਰੀ ਨੇ ਆਪਣੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਹੋਣ ਕਰ ਕੇ ਨੇਪਾਲ ਦੀ ਸਿੱਖ ਵਿਰਾਸਤ ਨੂੰ ਪ੍ਰਕਾਸ਼ਿਤ ਕਰਨ ਦਾ ਦੂਤ ਘਰ ਨੂੰ ਇਕ ਵਿਸ਼ੇਸ਼ ਮੌਕਾ ਪ੍ਰਦਾਨ ਕੀਤਾ।
Maharaja ranjit singh
ਇਹ ਕਿਤਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਯਾਤਰਾ ਨਾਲ ਸਬੰਧਤ ਅਸਥਾਨਾਂ, ਮਹਾਨ ਸਿੱਖ ਬਾਦਸ਼ਾਹ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਦੌਰਾਨ ਹੋਏ ਵਿਚਾਰ-ਵਟਾਂਦਰੇ ਅਤੇ ਆਧੁਨਿਕ ਸਮਿਆਂ ਨਾਲ ਸਬੰਧਤ ਜਾਣਕਾਰੀ 'ਤੇ ਆਧਾਰਤ ਹੈ। ਇਸ ਮੌਕੇ ਦੋਵੇਂ ਸਫ਼ੀਰਾਂ ਨੇ ਪਿਆਰ ਤੇ ਸਨੇਹ ਵਜੋਂ ਨੇਪਾਲ ਦੀ ਸਿੱਖ ਵਿਰਾਸਤ ਦੀ ਪ੍ਰਕਾਸ਼ਨਾ ਦਾ ਸੈੱਟ ਅਤੇ ਯਾਦਗਾਰੀ ਸਿੱਕੇ ਭੇਟ ਕੀਤੇ। ਇਸ ਦੇ ਇਵਜ਼ ਵਿੱਚ ਸਨੇਹ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਚੱਲ ਰਹੇ ਸਮਾਗਮਾਂ ਬਾਰੇ ਯਾਦਗਾਰੀ ਪੁਸਤਕਾਂ ਦਾ ਇਕ ਸੈੱਟ ਵੀ ਸੌਂਪਿਆ।