SGPC 'ਤੇ ਸੁਖਬੀਰ ਦੇ ਇਸ਼ਾਰੇ 'ਤੇ ਗੁਰਪੁਰਬ ਸਮਾਗਮਾਂ ਸਬੰਧੀ ਟੈਂਡਰ ਅਯੋਗ ਕੰਪਨੀ ਨੂੰ ਦੇਣ ਦਾ ਦੋਸ਼
Published : Oct 15, 2019, 9:19 am IST
Updated : Oct 16, 2019, 11:26 am IST
SHARE ARTICLE
ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਤੇ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਗੱਲਬਾਤ ਕਰਦੇ ਹੋਏ।
ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਤੇ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਗੱਲਬਾਤ ਕਰਦੇ ਹੋਏ।

ਅਕਾਲ ਤਖ਼ਤ ਦੇ ਜਥੇਦਾਰ ਕੋਲੋਂ ਕਮੇਟੀ ਦੇ ਟੈਂਡਰਾਂ 'ਤੇ ਰੋਕ ਲਾਉਣ ਦੀ ਮੰਗ

ਸੁਲਤਾਨਪੁਰ ਲੋਧੀ (ਲਖਵੀਰ ਸਿੰਘ ਲੱਖੀ): ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਤੇ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਪਰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਟੈਂਡਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ 'ਤੇ ਇਕ ਅਯੋਗ ਕੰਪਨੀ ਨੂੰ ਦੇਣ ਦਾ ਪ੍ਰਗਟਾਵਾ ਕਰਦਿਆਂ ਦੋਸ਼ ਲਾਇਆ ਹੈ ਕਿ ਉਨ੍ਹਾਂ ਵਲੋਂ ਸੰਗਤ ਦੇ ਪੈਸੇ ਦੀ ਲੁੱਟ ਕਰਨ ਦੇ ਮਕਸਦ ਨਾਲ ਟੈਂਡਰ ਅਲਾਟ ਕੀਤਾ ਗਿਆ ਹੈ।
ਅੱਜ ਸਥਾਨਕ ਪੀ. ਡਬਲਿਊ. ਡੀ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਵਿਧਾਇਕਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਕਹਿਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣ ਦੇ ਯਤਨਾਂ ਨੂੰ ਤਾਰਪੀਡੋ ਕੀਤਾ ਗਿਆ।

Sukhbir Badal Sukhbir Badal

ਉਨ੍ਹਾਂ ਦਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਬਣਾਈ ਗਈ ਤਾਲਮੇਲ ਕਮੇਟੀ ਵਲੋਂ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ 17 ਸਤੰਬਰ ਦੀ ਮੀਟਿੰਗ ਰੱਖੀ ਗਈ ਸੀ, ਜਦਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਹੁਕਮ ਅਦੂਲੀ ਕਰਦਿਆਂ 13 ਸਤੰਬਰ ਨੂੰ ਹੀ ਟੈਂਡਰਾਂ ਦੀ ਮੰਗ ਕਰ ਲਈ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਨੋਇਡਾ ਦੀ ਜਿਹੜੀ ਸ਼ੋਅ ਕ੍ਰਾਫਟ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ 9.26 ਕਰੋੜ ਦਾ ਟੈਂਡਰ ਦਿਤਾ ਗਿਆ ਹੈ, ਉਸ ਦਾ ਕੈਪੀਟਲ ਸ਼ੇਅਰ ਕੇਵਲ 5 ਲੱਖ ਰੁਪਏ ਹੈ ਅਤੇ ਉਸ ਕੋਲ ਕੇਵਲ 20 ਮੁਲਾਜ਼ਮ ਹੀ ਕੰਮ ਕਰ ਰਹੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਵੱਡੇ ਪੱਧਰ 'ਤੇ ਹੋਣ ਵਾਲੇ ਸਮਾਗਮਾਂ ਨੂੰ ਇਹ ਕੰਪਨੀ ਕਿਸ ਤਰ੍ਹਾਂ ਨੇਪਰੇ ਚਾੜ੍ਹ ਸਕੇਗੀ, ਜਦਕਿ ਉਸ ਕੋਲ ਮਨੁੱਖੀ ਸਰੋਤ ਹੈ ਹੀ ਨਹੀਂ।

SGPCSGPC

ਉਨ੍ਹਾਂ ਕਿਹਾ ਕਿ ਇਕ ਡਰੋਨ ਸ਼ੋਅ ਉੱਪਰ ਹੀ 1ਕਰੋੜ 75 ਲੱਖ ਦਾ ਟੈਂਡਰ ਜਾਰੀ ਕੀਤਾ ਗਿਆ ਹੈ, ਜੋ ਕਿ ਸੰਗਤ ਦੇ ਪੈਸੇ ਦੀ ਸਰਾਸਰ ਲੁੱਟ ਹੈ। ਉਨ੍ਹਾਂ ਇਕ ਹੋਰ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਮਾਗਮਾਂ ਤੋਂ ਪਹਿਲਾਂ ਹੀ ਉਪਰੋਕਤ ਕੰਪਨੀ ਨੂੰ 50 ਫ਼ੀ ਸਦੀ ਰਕਮ, ਜੋ ਕਿ 4 ਕਰੋੜ ਰੁਪਏ ਤੋਂ ਵੀ ਜ਼ਿਆਦਾ ਹੈ, ਐਡਵਾਂਸ ਵਿਚ ਹੀ ਦੇ ਦਿਤੀ ਗਈ ਹੈ। ਉਨ੍ਹਾਂ ਅੱਗੇ ਦਸਿਆ ਕਿ ਸਮਾਗਮਾਂ ਤੋਂ ਪਹਿਲਾਂ ਹੀ ਕੰਪਨੀ ਨੂੰ 90 ਫ਼ੀ ਸਦੀ ਅਦਾਇਗੀ ਕਰਨ ਦੀ ਸ਼ਰਤ ਨਾਲ ਸੰਗਤ ਦੇ ਪੈਸੇ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ।

Harsimrat BadalHarsimrat Badal

ਦੋਵਾਂ ਵਿਧਾਇਕਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਅਪਣੇ ਸਿਆਸੀ ਆਕਾਵਾਂ ਦੇ ਕਹਿਣ 'ਤੇ ਅਨੇਕਾਂ ਅਜਿਹੀਆਂ ਫ਼ਰਮਾਂ ਦੇ ਟੈਂਡਰ ਰੱਦ ਕਰ ਦਿਤੇ ਗਏ, ਜੋ ਕਿ ਇਹ ਸਮਾਗਮ 2 ਕਰੋੜ ਰੁਪਏ ਵਿਚ ਹੀ ਕਰਨ ਨੂੰ ਤਿਆਰ ਸਨ। ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਸਾਂਝੇ ਸਮਾਗਮਾਂ ਸਬੰਧੀ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਤਿੱਖਾ ਨੋਟਿਸ ਲੈਂਦਿਆਂ ਕਿਹਾ ਕਿ ਖ਼ਾਲਸਾ ਸਾਜਨਾ ਦੇ 300 ਸਾਲਾ ਦਿਵਸ ਮੌਕੇ 1999 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਗਾਈ ਗਈ ਸਟੇਜ ਤੋਂ ਮੁੱਖ ਸਮਾਗਮ ਹੋਏ ਸਨ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਵਲ ਧਾਰਮਿਕ ਸਟੇਜ ਲਗਾਈ ਗਈ ਸੀ। ਉਨ੍ਹਾਂ ਦੱਸਿਆ ਕਿ ਉਸ ਵੇਲੇ ਮਰਹੂਮ ਕੈਬਨਿਟ ਮੰਤਰੀ ਕੈਪਟਨ ਕੰਵਲਜੀਤ ਸਿੰਘ ਵੱਲੋਂ ਸਟੇਜ ਦਾ ਸੰਚਾਲਨ ਕੀਤਾ ਗਿਆ ਸੀ ਅਤੇ ਤੱਤਕਾਲੀ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਵੀ ਪੁੱਜੇ ਸਨ।

Dr. Daljeet Singh CheemaDr. Daljeet Singh Cheema

ਉਨ੍ਹਾਂ ਅਕਾਲੀ ਆਗੂਆਂ ਨੂੰ ਚੇਤੇ ਕਰਾਇਆ ਕਿ ਸਾਲ 2015 ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ 300 ਸਾਲਾ ਮੌਕੇ ਵੀ ਪੰਜਾਬ ਸਰਕਾਰ ਦੀ ਸਟੇਜ ਉੱਪਰ ਹੀ ਮੁੱਖ ਸਮਾਗਮ ਹੋਏ ਸਨ, ਜਿਸ ਦੌਰਾਨ ਸਟੇਜ ਦਾ ਸੰਚਾਲਨ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਅੰਮ੍ਰਿਤਸਰ ਦੀ ਇਕ ਫਰਮ ਨੂੰ 1 ਕਰੋੜ 86 ਲੱਖ ਰੁਪੈ ਦੀ ਅਦਾਇਗੀ ਵੀ ਕੀਤੀ ਗਈ ਸੀ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਕਿ ਉਹ ਸੰਗਤ ਦੇ ਪੈਸੇ ਦੀ ਲੁੱਟ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਵਲੋਂ ਜਾਰੀ ਟੈਂਡਰ 'ਤੇ ਤੁਰੰਤ ਰੋਕ ਲਾਉਣ ਦੇ ਹੁਕਮ ਦੇਣ ਅਤੇ ਇਸ ਪੈਸੇ ਦੀ ਵਰਤੋਂ ਸੁਲਤਾਨਪੁਰ ਲੋਧੀ ਵਿਖੇ ਸੰਗਤ ਦੀ ਸੇਵਾ ਲਈ ਨਾਮੀ ਹਸਪਤਾਲ ਖੋਲਣ 'ਤੇ ਕੀਤੀ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement