ਪੰਜਾਬ ਵਿੱਚ 11231 ਵਿਅਕਤੀਆਂ ਨੂੰ ਮਿਲੇਗਾ 4000 ਏਕੜ ਜ਼ਮੀਨ ਦਾ ਮਾਲਕਾਨਾ ਹੱਕ- ਸਰਕਾਰੀਆ
Published : Oct 15, 2020, 5:45 pm IST
Updated : Oct 15, 2020, 5:45 pm IST
SHARE ARTICLE
Sukhbinder Singh Sarkaria
Sukhbinder Singh Sarkaria

ਪੰਜਾਬ ਕੈਬਨਿਟ ਵੱਲੋਂ ਖੇਤੀਬਾੜੀ ਸੁਧਾਰਾਂ ਦੇ ਹਿੱਸੇ ਵਜੋਂ ਖਾਸ ਸ਼੍ਰੇਣੀਆਂ ਨੂੰ ਮਾਲਕੀ ਹੱਕ ਦੇਣ ਲਈ ਬਿੱਲ ਨੂੰ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਵਿਚ ਕੁਝ ਖਾਸ ਸ਼੍ਰੇਣੀਆਂ ਦੇ 11231 ਵਿਅਕਤੀਆਂ, ਜਿਨ੍ਹਾਂ ਕੋਲ ਇਸ ਵੇਲੇ 4000 ਏਕੜ ਦੇ ਕਰੀਬ ਨਿੱਜੀ ਜ਼ਮੀਨਾਂ ਦਾ ਕਬਜ਼ਾ ਹੈ, ਨੂੰ ਸਰਕਾਰ ਦੁਆਰਾ ਜਲਦ ਹੀ ਨੋਟੀਫਾਈ ਕੀਤੇ ਜਾਣ ਵਾਲੇ ਗਰੇਡਸ ਅਨੁਸਾਰ ਬਣਦੇ ਮੁਆਵਜ਼ੇ ਦੀ ਅਦਾਇਗੀ ਤੋਂ ਬਾਅਦ ਮਾਲਕੀ ਅਧਿਕਾਰ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਜ਼ਮੀਨਾਂ ਦੇ ਕਬਜ਼ੇ ਵਾਲੀਆਂ ਕੁਝ ਖਾਸ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਮਾਲਕਾਨਾ ਹੱਕ ਦੇਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੀਤੇ ਕੱਲ੍ਹ ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020 ਨੂੰ ਮਨਜ਼ੂਰੀ ਦੇ ਦਿੱਤੀ ਹੈ।

CM Amrinder SinghCM Amrinder Singh

ਇਨ੍ਹਾਂ ਸ਼੍ਰੇਣੀਆਂ ਨੂੰ ਮਾਲ ਰਿਕਾਰਡ ਵਿਚ ਦਰਜ ਵਿਅਕਤੀਆਂ ਦੀਆਂ ‘ਵਿਸ਼ੇਸ਼ ਸ੍ਰੇਣੀਆਂ’ ਵੱਜੋਂ ਮਾਨਤਾ ਦਿੱਤੀ ਗਈ ਹੈ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਇਹ ਕਦਮ ਅਜਿਹੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਖੇਤੀਬਾੜੀ ਸੁਧਾਰਾਂ ਦਾ ਹਿੱਸਾ ਹੈ ਜੋ ਜ਼ਿਆਦਾਤਰ ਸਮਾਜ ਦੇ ਆਰਥਿਕ ਅਤੇ ਸਮਾਜਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹਨ।

Sukhbinder singh sarkariaSukhbinder singh sarkaria

ਉਨ੍ਹਾਂ ਕਿਹਾ ਕਿ ਇਹ ਕਾਸ਼ਤਕਾਰ ਕਈ ਸਾਲਾਂ ਤੋਂ ਜ਼ਮੀਨ ਦੇ ਛੋਟੇ ਹਿੱਸਿਆਂ ’ਤੇ ਕਾਬਜ਼ ਹਨ ਅਤੇ ਪੀੜੀ-ਦਰ-ਪੀੜੀ ਆਪਣੇ ਅਧਿਕਾਰਾਂ ਦੇ ਵਾਰਸ ਬਣਦੇ ਹਨ। ਉਨ੍ਹਾਂ ਕੋਲ ਮਾਲਕੀ ਹੱਕ ਨਾ ਹੋਣ ਕਾਰਨ ਉਹ ਨਾ ਤਾਂ ਫਸਲੀ ਕਰਜ਼ਿਆਂ ਲਈ ਵਿੱਤੀ ਸੰਸਥਾਵਾਂ ਤੱਕ ਪਹੁੰਚ ਕਰ ਸਕੇ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਆਫਤਨ ਰਾਹਤ ਮਿਲੀ। ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਏ ਇਸ ਫੈਸਲੇ ਨਾਲ ਹੁਣ ਇਨ੍ਹਾਂ ਸ਼੍ਰੇਣੀਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਆਪਣੀ ਜ਼ਮੀਨ ਦੇ ਮਾਲਕ ਹੋਣਗੇ।

ਉਨ੍ਹਾਂ ਨੂੰ ਉਹ ਸਾਰੀਆਂ ਸਹੂਲਤਾਂ ਤੇ ਮੁਆਵਜ਼ੇ ਮਿਲਣਗੇ ਜਿਸ ਦੇ ਜ਼ਮੀਨ ਮਾਲਕ ਹੱਕਦਾਰ ਹੁੰਦੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਅਕੂਪੈਂਸੀ ਟੇਨੈਂਟਸ (ਮਾਲਕੀ ਅਧਿਕਾਰ ਦੇਣਾ) ਐਕਟ 1952 (1953 ਦਾ ਐਕਟ 8) ਅਤੇ ਪੈਪਸੂ ਅਕੂਪੈਂਸੀ ਟੇਨੈਂਟਸ (ਵੈਸਟਿੰਗ ਆਫ ਪ੍ਰੋਪਰਾਈਟਰੀ ਰਾਈਟਸ) ਐਕਟ, 1954 ਤਹਿਤ ਕਾਸ਼ਤਕਾਰਾਂ ਨੂੰ ਕਬਜ਼ੇ ਵਾਲੀ ਜ਼ਮੀਨ ਦੇ ਮਾਲਕੀ ਹੱਕ ਦੇਣ ਸਮੇਂ ਇਹ ਸ਼੍ਰੇਣੀਆਂ ਰਹਿ ਗਈਆਂ ਸਨ। ਇੱਥੇ ਇਹ ਵੀ ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਆਧੁਨਿਕ ਖੇਤੀਬਾੜੀ ਅਤੇ ਗੈਰ-ਖੇਤੀਬਾੜੀ ਅਭਿਆਸਾਂ ਅਨੁਸਾਰ ਭੂਮੀ ਪ੍ਰਬੰਧਨ ਨਾਲ ਸਬੰਧਤ ਮੌਜੂਦਾ ਕਾਨੂੰਨਾਂ, ਨਿਯਮਾਂ ਅਤੇ ਪ੍ਰਕਿਰਿਆਵਾਂ ਨੂੰ ਪਾਰਦਰਸ਼ੀ, ਸਰਲ ਅਤੇ ਲੋਕ-ਪੱਖੀ ਬਣਾਉਣ ਲਈ ਮਾਲ ਕਮਿਸ਼ਨ ਦੀ ਸਥਾਪਨਾ ਵੀ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement