
ਪੰਜਾਬਦੇਮੰਤਰੀਆਂਵਲੋਂਕਿਸਾਨਜਥੇਬੰਦੀਆਂਨਾਲਮੀਟਿੰਗਦੌਰਾਨਕੇਂਦਰੀਮੰਤਰੀਆਂਦੀਗ਼ੈਰਹਾਜ਼ਰੀ ਸੁਮੱਚੇਪੰਜਾਬਦਾਅਪ
ਚੰਡੀਗੜ੍ਹ, 14 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਲਈ ਕੇਂਦਰ ਸਰਕਾਰ ਵਲੋਂ ਸੱਦੀ ਮੀਟਿੰਗ ਵਿਚ ਕਿਸੇ ਵੀ ਕੇਂਦਰੀ ਮੰਤਰੀ ਦਾ ਪੁੱਜਣਾ ਸਮੁੱਚੇ ਪੰਜਾਬ ਦਾ ਅਪਮਾਨ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਕਹੀ ਗਈ। ਅੱਜ ਇਥੇ ਜਾਰੀ ਸਾਂਝੇ ਪ੍ਰੈੱਸ ਬਿਆਨ ਵਿਚ ਤਿੰਨਾਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਤੇ ਪੰਜਾਬ ਵਿਰੋਧੀ ਲਏ ਜਾ ਰਹੇ ਫ਼ੈਸਲਿਆਂ ਦੀ ਲੜੀ ਵਿਚ ਅੱਜ ਦੀ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਸਰਕਾਰੀ ਅਧਿਕਾਰੀਆਂ ਨੂੰ ਅੱਗੇ ਕਰਨ ਨਾਲ ਕੇਂਦਰ ਦਾ ਕਿਸਾਨ ਤੇ ਪੰਜਾਬ ਵਿਰੋਧੀ ਰਵਈਆ ਜੱਗ ਜ਼ਾਹਰ ਹੋ ਗਿਆ।