
ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਤੋਂ ਬਾਅਦ ਭਾਜਪਾ ਵਿਚ ਰੋਸ
ਲੁਧਿਆਣਾ: ਬੀਤੇ ਦਿਨੀਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਵਿਚ ਸਿਆਸੀ ਜੰਗ ਤੇਜ਼ ਹੋ ਚੁੱਕੀ ਹੈ। ਇਸ ਦੇ ਚਲਦਿਆਂ ਅੱਜ ਭਾਜਪਾ ਯੁਵਾ ਮੋਰਚਾ ਨੇ ਸੂਬਾ ਪ੍ਰਧਾਨ ਭਾਨੂ ਪ੍ਰਤਾਪ ਦੇ ਨਿਰਦੇਸ਼ ਅਨੁਸਾਰ ਪ੍ਰਦਰਸ਼ਨ ਕੀਤਾ।
Ashwani Sharma
ਇਸ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਜਲੰਧਰ-ਪਠਾਨਕੋਟ ਰੋਡ 'ਤੇ ਪੈਂਦੇ ਚੌਂਲਾਂਗ ਟੋਲ ਪਲਾਜ਼ਾ ਵਿਖੇ ਹਮਲਾ ਕੀਤਾ ਗਿਆ।
Capt Amarinder Singh
ਇਸ ਦੌਰਾਨ ਉਹਨਾਂ ਦੀ ਗੱਡੀ ਦੀ ਭੰਨਤੋੜ ਕੀਤੀ ਗਈ। ਇਸ ਦੇ ਚਲਦਿਆਂ ਰੋਸ ਵਜੋਂ ਸਮੂਹ ਭਾਜਪਾ ਵੱਲੋਂ ਪੂਰੇ ਪੰਜਾਬ ਵਿਚ ਡੀਸੀ ਦਫ਼ਤਰਾਂ ਦੇ ਬਾਹਰ ਰੋਸ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਸੀ। ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਉਤੇ ਜਾਨਲੇਵਾ ਹਮਲਾ ਹੋਇਆ।