PSEB ਨੇ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਦੀਆਂ ਕਮੀਆਂ ਦੂਰ ਕਰਨ ਲਈ ਰੂਪ ਰੇਖਾ ਉਲੀਕੀ
Published : Oct 15, 2020, 3:33 pm IST
Updated : Oct 15, 2020, 3:33 pm IST
SHARE ARTICLE
 Punjab Achievement Survey
Punjab Achievement Survey

18 ਅਕਤੂਬਰ ਤੋਂ ਲੈ ਕੇ 8 ਨਵੰਬਰ ਤੱਕ ਹਰ ਐਤਵਾਰ ਕਵਿਜ਼ ਕਰਵਾਉਣ ਦਾ ਫੈਸਲਾ

ਚੰਡੀਗੜ੍ਹ - ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਦੇ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਪਹਿਲੇ ਪੜਾਅ ਦੌਰਾਨ ਸਾਹਮਣੇ ਆਏ ਨਤੀਜਿਆਂ ਦੇ ਆਧਾਰ ’ਤੇ ਹੁਣ ਵਿਭਾਗ ਨੇ ਹਫ਼ਤਾਵਾਰੀ ਕੁਵਿਜ਼ ਸ਼ੁਰੂ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਹੈ ਤਾ ਜੋ ਸਾਹਮਣੇ ਆਈਆਂ ਕਮੀਆ ਨੂੰ ਦੂਰ ਕੀਤਾ ਜਾ ਸਕੇ।

School education departmentSchool education department

ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਚੀਵਮੈਂਟ ਸਰਵੇ ਐਸ. ਦੇ ਰਾਹੀਂ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੇ 21 ਸਤੰਬਰ ਤੋਂ 3 ਅਕਤੂਬਰ ਤੱਕ ਕੀਤੇ ਗਏ ਸਰਵੇ ਦੌਰਾਨ ਕਈ ਕਮੀਆਂ ਸਾਹਮਣੇ ਆਈਆਂ ਹਨ।

 Punjab Achievement SurveyPunjab Achievement Survey

ਇਸ ਕਰਕੇ ਇਨ੍ਹਾਂ ਨੂੰ ਘਾਟਾਂ ਨੂੰ ਦੂਰ ਕਰਨ ਲਈ 18 ਅਕਤੂਬਰ ਤੋਂ ਲੈ ਕੇ 8 ਨਵੰਬਰ ਤੱਕ ਹਰ ਐਤਵਾਰ ਕਵਿਜ਼ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਕਵਿਜ਼ ਹਫ਼ਤਾਵਾਰੀ ਟੈਸਟ ਦੇ ਰੂਪ ਵਿੱਚ ਹੋਵੇਗਾ। ਇਸ ਵਿੱਚ ਪੰਜਾਬੀ, ਹਿੰਦੀ, ਅੰਗਰੇਜ਼ੀ, ਸਮਾਜਿਕ, ਗਣਿਤ ਅਤੇ ਸਾਇੰਸ ਦੇ ਵਿਸ਼ਿਆਂ ਦੇ ਆਧਾਰ ’ਤੇ ਕੁੱਲ 30 ਸਵਾਲ ਪੁਛੇ ਜਾਇਆ ਕਰਨਗੇ। ਸਤੰਬਰ ਵਿੱਚ ਕਰਵਾਏ ਗਏ ਸਰਵੇਖਣ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਸਾਹਮਣੇ ਆਏ ਸਭ ਤੋਂ ਕਮਜ਼ੋਰ ਪੱਖਾਂ ’ਤੇ ਆਧਾਰਤ ਕਵਿਜ਼ ਦੌਰਾਨ ਪ੍ਰਸ਼ਨ ਹੋਣਗੇ। ਗੌਰਤਲਬ ਹੈ ਕਿ ਇਹ ਸਰਵੇ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement