ਕਿਸਾਨ ਯੂਨੀਅਨ ਦੀ ਮੀਟਿੰਗ 'ਚ ਵੱਡੇ ਫ਼ੈਸਲੇ, ਹੁਣ ਗੱਲਬਾਤ ਲਈ ਦਿੱਲੀ ਨਹੀਂ ਜਾਣਗੇ ਕਿਸਾਨ!
Published : Oct 15, 2020, 6:01 pm IST
Updated : Oct 15, 2020, 6:01 pm IST
SHARE ARTICLE
 Kisan Union Meeting
Kisan Union Meeting

ਕਿਸਾਨੀ ਸੰਘਰਸ਼ ਨੂੰ ਦੇਸ਼ ਵਿਆਪੀ ਬਣਾਉਣ ਲਈ ਕਦਮ ਚੁਕਣ ਦਾ ਐਲਾਨ

ਚੰਡੀਗੜ੍ਹ : ਕੇਂਦਰ ਦੇ ਤੇਵਰਾਂ ਨੂੰ ਵੇਖਦਿਆਂ ਕਿਸਾਨ ਯੂਨੀਅਨਾਂ ਨੇ ਵੀ ਸੰਘਰਸ਼ ਦੇ ਲੰਮੇਰਾ ਖਿੱਚਣ ਦੇ ਮੱਦੇਨਜ਼ਰ ਤਿਆਰੀਆਂ ਆਰੰਭ ਦਿਤੀਆਂ ਹਨ। ਦਿੱਲੀ ਤੋਂ ਬੇਰੰਗ ਪਰਤਣ ਬਾਅਦ ਅੱਜ ਕਿਸਾਨ ਯੂਨੀਅਨਾਂ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਸੰਘਰਸ਼ ਨੂੰ ਹੋਰ ਤੇਜ਼ ਦਾ ਐਲਾਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਜਿੱਥੇ ਜਿੱਥੇ ਵੀ ਕੇਂਦਰ ਦੇ ਮੰਤਰੀ ਖੇਤੀ ਕਾਨੂੰਨਾਂ ਦੇ ਹੱਕ 'ਚ ਵਰਚੁਅਲ ਮੀਟਿੰਗ ਕਰਨ ਆਉਣਗੇ, ਉਨ੍ਹਾਂ ਦਾ ਘਿਰਾਉ ਕੀਤਾ ਜਾਵੇਗਾ।

Kisan UnionsKisan Unions

ਕੇਂਦਰ ਦੇ ਵਤੀਰੇ ਤੋਂ ਨਾਰਾਜ਼ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਕੇਂਦਰ ਨਾਲ ਗੱਲਬਾਤ ਲਈ ਹੁਣ ਮੁੜ ਦਿੱਲੀ ਨਹੀਂ ਜਾਣਗੀਆਂ। ਕਿਸਾਨ ਜਥੇਬੰਦੀਆਂ ਹਰ ਉਸ ਆਗੂ ਦਾ ਵਿਰੋਧ ਕਰੇਗੀ, ਜੋ ਖੇਤੀ ਕਾਨੂੰਨਾਂ ਦੀ ਹਮਾਇਤ ਕਰਦਾ ਹੋਵੇਗਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿਤੀ ਕਿ ਉਹ ਚੰਡੀਗੜ੍ਹ 'ਚ ਗਵਰਨਰ ਹਾਊਸ ਨੂੰ ਵੀ ਘੇਰਨ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਤੋਂ ਇਲਾਵਾ ਸੰਘਰਸ਼ ਨੂੰ ਦੇਸ਼ ਵਿਆਪੀ ਬਣਾਉਣ ਦੀ ਦਿਸ਼ਾ 'ਚ ਕਦਮ ਚੁੱਕੇ ਜਾਣਗੇ। ਇਸ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨਾਲ ਸੰਪਰਕ ਸਾਧਣ ਬਾਅਦ ਦਿੱਲੀ ਜਾਂ ਕਿਸੇ ਹੋਰ ਜਗ੍ਹਾ ਮੀਟਿੰਗ ਕਰ ਕੇ ਸੰਘਰਸ਼ ਨੂੰ ਦੇਸ਼ ਵਿਆਪੀ ਰੂਪ ਦਿਤਾ ਜਾਵੇਗਾ। ਇਸ ਤੋਂ ਬਾਅਦ ਦਿੱਲੀ ਵੱਲ ਕੂਚ ਕਰਨ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

Kisan UnionKisan Union

ਕਿਸਾਨੀ ਸੰਘਰਸ਼ ਦੀ ਹੁਣ ਤਕ ਦੀ ਉਪਲਬਧੀ ਸਬੰਧੀ ਪੁਛੇ ਸਵਾਲ ਦੇ ਜਵਾਬ 'ਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ 'ਚ ਹਰ ਵਰਗ ਦੀ ਸ਼ਮੂਲੀਅਤ ਇਸ ਨੂੰ ਤਾਕਤਵਰ ਬਣਾਉਂਦੀ ਹੈ। ਕਿਸਾਨੀ ਸੰਘਰਸ਼ ਦੀ ਬਦੌਲਤ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅਸਤੀਫ਼ਾ ਦੇਣਾ ਪਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਐਨ.ਡੀ.ਏ. 'ਚੋਂ ਬਾਹਰ ਆਉਣਾ ਵੀ ਕਿਸਾਨੀ ਸੰਘਰਸ਼ ਦਾ ਸਿੱਟਾ ਹੈ।

Kisan UnionsKisan Unions

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਹੁਣ ਇਕੱਲੇ ਪੰਜਾਬ ਤਕ ਸੀਮਤ ਨਹੀਂ ਰਿਹਾ। ਇਸ ਦੀ ਆਵਾਜ਼ ਹੁਣ ਵਿਦੇਸ਼ਾਂ ਤਕ ਵੀ ਪਹੁੰਚਣ ਲੱਗੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਤੋਂ ਇਲਾਵਾ ਅਮਰੀਕਾ ਦੇ ਰਾਸ਼ਟਰਪਤੀ ਤਕ ਇਸ ਦਾ ਜ਼ਿਕਰ ਕਰ ਚੁੱਕੇ ਹਨ। ਕਿਸਾਨੀ ਸੰਘਰਸ਼ ਦੇ ਲੰਮੇਰਾ ਚੱਲਣ ਦੀ ਸ਼ੰਕਾ ਜ਼ਾਹਰ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈਣ ਲਈ ਬਜਿੱਦ ਹੈ, ਇਸ ਲਈ ਕਿਸਾਨ ਯੂਨੀਅਨਾਂ ਪੂਰੀ ਤਰ੍ਹਾਂ ਤਿਆਰ ਹਨ।

Kisan Union ProtestKisan Union Protest

ਪੰਜਾਬ 'ਚ ਬਿਜਲੀ ਗੁੱਲ ਹੋਣ ਦੇ ਸ਼ੰਕਿਆਂ ਨੂੰ ਸਿਰੇ ਨੂੰ ਨਕਾਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਕੇਂਦਰੀ ਗਰਿੱਡ ਨਾਲ ਜੁੜਿਆ ਹੋਇਆ ਹੈ। ਪੰਜਾਬ ਅੰਦਰਲੇ ਸਾਰੇ ਥਰਮਲ ਪਲਾਟ ਬੰਦ ਹੋਣ ਦੀ ਸੂਰਤ 'ਚ ਵੀ ਬਿਜਲੀ ਗੁੱਲ ਹੋਣਾ ਨਾਮੁਮਕਿਨ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਯੂਨੀਅਨ ਦੀ ਅਗਲੀ ਮੀਟਿੰਗ 20 ਅਕਤੂਬਰ ਨੂੰ ਹੋਣ ਜਾ ਰਹੀ ਹੈ, ਜਿਸ 'ਚ ਸੰਘਰਸ਼ 'ਚ ਅਗਲੀ ਰੂਪ ਰੇਖਾ ਤੈਅ ਕੀਤੀ ਜਾਵੇਗੀ। ਕਿਸਾਨ ਆਗੂਆਂ ਮੁਤਾਬਕ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਏਜੰਸੀਆਂ ਦੀ ਘੁਸਪੈਠ ਕਰਵਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement