
ਪੰਜਾਬ ਸਰਕਾਰ ਵਲੋਂ 15 ਨੂੰ ਸਕੂਲ ਖੋਲ੍ਹਣ ਦੀ ਪ੍ਰਵਾਨਗੀ
ਚੰਡੀਗੜ੍ਹ, 14 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ 15 ਅਕਤੂਬਰ 2020 ਤੋਂ ਸਕੂਲਾਂ ਨੂੰ ਰਸਮੀ ਤੌਰ 'ਤੇ ਖੋਲ੍ਹਣ ਦੀ ਪ੍ਰਵਾਨਗੀ ਦੇ ਦਿਤੀ ਹੈ ਪਰ ਕੁੱਝ ਸ਼ਰਤਾਂ ਨਾਲ ਲਗਾਈਆਂ ਹਨ। ਗ੍ਰਹਿ ਵਿਭਾਗ ਵਲੋਂ ਜਾਰੀ ਨੋਟੀਫ਼ੀਕੇਸ਼ਨ ਮੁਤਾਬਕ ਸਿਰਫ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਆ ਸਕਣਗੇ ਤੇ ਇਸ ਵਾਸਤੇ ਹਰ ਵਿਦਿਆਰਥੀ ਦੇ ਮਾਪਿਆਂ ਤੋਂ ਪ੍ਰਵਾਨਗੀ ਲੈਣੀ ਪਵੇਗੀ।