
ਇੱਕ ਬੁਲਟ ਮੋਟਰਸਾਈਕਲ ਜਿਸ 'ਤੇ ਦੋ ਨੌਜਵਾਨ ਸਵਾਰ ਸਨ। ਬੇਕਾਬੂ ਹੋ ਕੇ ਦਰਖਤ ਨਾਲ ਜਾ ਟਕਰਾਇਆ।
ਕੋਟਫੱਤਾ - ਪੰਜਾਬ ’ਚ ਸੜ੍ਹਕੀ ਹਾਦਸੇ ਵਧਦੇ ਜਾ ਰਹੇ ਹਨ ਜਿਸ ਕਾਰਨ ਇਸ ਹਾਦਸੇ ’ਚ ਕਈ ਕੀਮਤੀ ਜਾਨਾਂ ਚੱਲੀ ਗਈ ਹੈ। ਇਸੇ ਤਰ੍ਹਾਂ ਦਾ ਵੱਡਾ ਹਾਦਸਾ ਕੋਟਫੱਤਾ ’ਚ ਵਾਪਰਿਆ ਹੈ ਜਿੱਥੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਦਰਖਤ ਨਾਲ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਇਸ ਭਿਆਨਕ ਹਾਦਸੇ ਦੇ ਕਾਰਨ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦੱਸ ਦੇਈਏ ਕਿ ਇਹ ਹਾਦਸਾ ਬਠਿੰਡਾ ਮਾਨਸਾ ਰੋਡ 'ਤੇ ਬਠਿੰਡਾ ਤੋਂ 10 ਕੁ ਕਿੱਲੋਮੀਟਰ ਦੂਰ ਸੁਸਾਂਤ ਸਿਟੀ-1 ਦੇ ਨਜ਼ਦੀਕ ਹੋਇਆ ਹੈ। ਇੱਕ ਮੋਟਰਸਾਈਕਲ ਜਿਸ 'ਤੇ ਦੋ ਨੌਜਵਾਨ ਸਵਾਰ ਸਨ ਤੇ ਮੋਟਰਸਾਈਕਲ ਬੇਕਾਬੂ ਹੋਣ ਕਰਕੇ ਦਰਖਤ ਨਾਲ ਜਾ ਟਕਰਾਇਆ। ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ ਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਮੌੜ ਚੜ੍ਹਤ ਸਿੰਘ ਦੇ ਦੱਸੇ ਜਾ ਰਹੇ ਹਨ।