ਮੁੱਖ ਮੰਤਰੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ
Published : Oct 15, 2021, 1:45 pm IST
Updated : Oct 15, 2021, 5:20 pm IST
SHARE ARTICLE
Chief Minister Charanjit Singh Channi arrives in Bathinda
Chief Minister Charanjit Singh Channi arrives in Bathinda

ਲੋਕਾਂ ਦੀ ਚੰਗੀ ਸਿਹਤ ਲਈ ਸੂਬੇ ਭਰ ਵਿਚ ਪਾਰਕ ਬਣਾਉਣ ਦਾ ਕੀਤਾ ਐਲਾਨ

 

ਬਠਿੰਡਾ : ਸ਼ਹਿਰੀ ਬੁਨਿਆਦੀ ਢਾਂਚੇ ਦੀ ਸਰਵਪੱਖੀ ਉੱਨਤੀ ਲਈ ਯੋਜਨਾਬੱਧ ਵਿਕਾਸ ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਆਧੁਨਿਕ ਦੌਰ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ ਵਿਚ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਸੂਬੇ ਭਰ ਵਿਚ ਪਾਰਕ ਵਿਕਸ਼ਿਤ ਕੀਤੇ ਜਾਣਗੇ। ਉਨ੍ਹਾਂ ਨੇ ਇਹ ਗੱਲ ਆਪਣੇ ਬਠਿੰਡਾ ਦੌਰੇ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਬ੍ਰਾਂਚ ਨਹਿਰ ਦੇ ਨਾਲ-ਨਾਲ ਪਾਰਕ ਬਣਾਉਣ ਦੀ ਰੱਖੀ ਮੰਗ ਦੇ ਸੰਦਰਭ ਵਿਚ ਕਹੀ।

 

Chief Minister Charanjit Singh Channi arrives in BathindaChief Minister Charanjit Singh Channi arrives in Bathinda

 

ਮੁੱਖ ਮੰਤਰੀ ਨੇ ਬੁਰਾਈ ਤੇ ਇਛਾਈ ਦੀ ਜਿੱਤ ਦੇ ਪ੍ਰਤੀਕ ਦੁ਼ਸ਼ਹਿਰੇ ਦੇ ਤਿਉਹਾਰ ਮੌਕੇ ਰਾਜ ਦੇ ਲੋਕਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖ਼ਾਕਾ ਹੈ, ਜਿਸ ਵਿਚ ਸੀਵਰੇਜ਼ ਸਿਸਟਮ, ਵਧੀਆ ਮਾਰਕਿੱਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਬਿਨਾਂ ਕਿਸੇ ਦੇਰੀ ਦੇ ਮਿਲਣਾ ਚਾਹੀਦਾ ਹੈ।

Chief Minister Charanjit Singh Channi arrives in BathindaChief Minister Charanjit Singh Channi arrives in Bathinda

ਇੱਥੇ ਪਰਸਰਾਮ ਨਗਰ ਵਿਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਦੀ ਯਾਦ ਵਿਚ ਬਣਾਏ ਚੌਂਕ ਨੂੰ ਲੋਕ ਸਪਰਪਿਤ ਕਰਦਿਆਂ ਸ਼ਹੀਦ ਨਿਮਿੱਤ ਆਪਣੀ ਸ਼ਰਧਾਂਜ਼ਲੀ ਭੇਂਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ 2 ਅਗਸਤ 1999 ਨੂੰ ਸੂਰਨਕੋਟ, ਜੰਮੂ ਕਸ਼ਮੀਰ ਵਿਖੇ ਆਪਣਾ ਸਰਵ ਉੱਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਇੱਕ ਭਾਵੁਕ ਪਲ ਹੈ। ਇਸ ਮੌਕੇ ਸ. ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਪਾਸੇ ਜਿੱਥੇ ਆਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰੱਖਦੇ ਹਨ, ਉੱਥੇ ਹੀ ਰਾਸ਼ਟਰ ਨਿਰਮਾਣ ਵਿਚ ਆਪਣੀ ਭੂਮਿਕਾ ਨਿਭਾਉਂਦੇ ਹਨ।

 

Chief Minister Charanjit Singh Channi arrives in BathindaChief Minister Charanjit Singh Channi arrives in Bathinda

ਇਸ ਮੌਕੇ ਬੋਲਦਿਆਂ ਜਿੱਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਹੀ ਉਨ੍ਹਾਂ ਪਿਛਲੇ ਦਿਨੀਂ ਕਸ਼ਮੀਰ ਵਿਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਸ਼ਾਂਤੀ ਪਸੰਦ ਦੇਸ਼ ਹੈ ਪਰ ਇਸ ਨੂੰ ਕਮਜ਼ੋਰ ਸਮਝਣ ਵਾਲੇ ਦੁਸ਼ਮਣਾਂ ਦਾ ਮੂੰਹ ਤੋੜ ਜਵਾਬ ਦੇਣਾ ਵੀ ਜਾਣਦਾ ਹੈ। ਸਿੱਖ ਰੈਜੀਮੈਂਟ ਅਤੇ ਪੰਜਾਬ ਨੂੰ ਭਾਰਤੀ ਫੌਜ ਦੇ ਸਿਰ ਦਾ ਤਾਜ਼ ਦਸਦਿਆਂ ਵਿੱਤ ਮੰਤਰੀ ਨੇ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਮਾਪਿਆਂ ਨੂੰ ਵੀ ਸਿਜ਼ਦਾ ਕੀਤਾ। ਉਨ੍ਹਾਂ ਨੇ 2 ਕਿਲੋ ਵਾਟ ਤੱਕ ਦੇ ਬਿਜਲੀ ਲੋਡ ਵਾਲੇ ਉਪਭੋਗਤਾਵਾਂ ਦੇ ਬਿੱਲ ਬਕਾਏ ਦੀ ਮੁਆਫ਼ੀ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

 

 

Chief Minister Charanjit Singh Channi arrives in BathindaChief Minister Charanjit Singh Channi arrives in Bathinda

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰੋਜ਼ ਗਾਰਡਨ ਬਠਿੰਡਾ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਲਵੰਤ ਗਾਰਗੀ ਮਲਟੀਪਰਪਜ਼ ਔਡੀਟੌਰੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰੱਥਾਂ ਤੋਂ ਇਲਾਵਾ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫੇਟੇਰੀਆ ਵੀ ਬਣੇਗਾ।

 

CM ChanniCM Channi

ਮੁੱਖ ਮੰਤਰੀ ਨੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਿਤ ਵਿਸ਼ੇਸ਼ ਡੇਂਗੂ ਵਾਰਡ ਦਾ ਦੌਰਾ ਵੀ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਇੱਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਦੀ ਇੱਥੇ ਬਨਣ ਵਾਲੀ ਰਿਹਾਇਸ਼ ਦਾ ਨੀਂਹ ਪੱਥਰ ਰੱਖਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਅਜਾਇਬ ਸਿੰਘ ਭੱਟੀ ਦੇ ਗ੍ਰਹਿ ਵਿਖੇ ਵੀ ਗਏ।

ਇਸ ਮੌਕੇ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਸ਼੍ਰੀਮਤੀ ਵੀਨੂੰ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਚਿਰੰਜੀ ਲਾਲ ਗਰਗ, ਵਿਧਾਇਕ  ਪ੍ਰੀਤਮ ਸਿੰਘ ਕੋਟਭਾਈ ਅਤੇ ਜਗਦੇਵ ਸਿੰਘ ਕਮਾਲੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐਸਐਸਪੀ ਅਜੈ ਮਲੂਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ, ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ, ਬਠਿੰਡਾ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ  ਅਸ਼ੋਕ ਪ੍ਰਧਾਨ ਵੀ ਹਾਜ਼ਰ ਸਨ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement