ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਵਿਜੀਲੈਂਸ ਮੁਖੀ
Published : Oct 15, 2021, 6:10 pm IST
Updated : Oct 15, 2021, 6:10 pm IST
SHARE ARTICLE
Vigilance bureau
Vigilance bureau

ਵਿਜੀਲੈਂਸ ਬਿਊਰੋ ਨੂੰ ਭ੍ਰਿਸ਼ਟਾਚਾਰ ਬਾਰੇ ਸ਼ਿਕਾਇਤਾਂ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਰਾਹੀਂ ਵੀ ਭੇਜ ਸਕੋਗੇ

ਵਿਜੀਲੈਂਸ ਬਿਊਰੋ ਨੂੰ ਭ੍ਰਿਸ਼ਟਾਚਾਰ ਬਾਰੇ ਸ਼ਿਕਾਇਤਾਂ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਰਾਹੀਂ ਵੀ ਭੇਜ ਸਕੋਗੇ

ਬੇਈਮਾਨ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ : ਐਲ. ਕੇ. ਯਾਦਵ

ਚੰਡੀਗੜ੍ਹ : ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ ਲੋਕਾਂ ਦੇ ਨਾਲ ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭ੍ਰਿਸ਼ਟਾਚਾਰ/ਰਿਸ਼ਵਤਖੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ਫਰੀ ਨੰਬਰ 1800-1800-1000 ‘ਤੇ ਸ਼ਿਕਾਇਤ ਦਰਜ ਕਰਵਾਉਣ ਜਾਂ ਵਟਸਐਪ ਨੰਬਰ ਜਾਂ ਈਮੇਲ 'ਤੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਕਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਐਲ.ਕੇ. ਯਾਦਵ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੇ ਜਾਂਦੇ ਕਿਸੇ ਵੀ ਤਰਾਂ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਲਾਗੂ ਕਰਨ ਲਈ ਪ੍ਰਤੀਬੱਧ ਹਨ।

Vigilance Bureau, PunjabVigilance Bureau, Punjab

 

ਲੋਕਾਂ ਨੂੰ ਅਪੀਲ ਕਰਦਿਆਂ ਵਿਜੀਲੈਂਸ ਮੁਖੀ ਨੇ ਦੱਸਿਆ ਕਿ ਟੋਲ ਫਰੀ ਨੰਬਰ ਬਿਊਰੋ ਦੇ ਮੁੱਖ ਦਫ਼ਤਰ ਵਿਖੇ ਲਗਾਤਾਰ 24x7 ਲਈ ਕਾਰਜਸ਼ੀਲ ਰਹੇਗਾ। ਇਸ ਤੋਂ ਇਲਾਵਾ, ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਵਟਸਐਪ ਨੰਬਰ 90410-89685 ਜਾਂ ਈਮੇਲ complaint2vb@punjab.gov.in 'ਤੇ ਵਿਜੀਲੈਂਸ ਬਿਉਰੋ ਨੂੰ ਜਾਣਕਾਰੀ, ਵੀਡੀਓ ਜਾਂ ਲਿਖ ਕੇ ਸੰਦੇਸ਼ ਭੇਜ ਸਕਦਾ ਹੈ।

ਯਾਦਵ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਕੰਮ ਲਈ ਨਕਦੀ ਜਾਂ ਕਿਸੇ ਕਿਸਮ ਦੀ ਗੈਰਕਾਨੂੰਨੀ ਸਹਾਇਤਾ ਦੀ ਮੰਗ ਕਰਨ ਵਾਲੇ, ਆਪਣੇ ਸਰਕਾਰੀ ਅਹੁਦੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲੇ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ, ਕਿਸੇ ਵੀ ਵਿੱਤੀ ਜਾਂ ਚੱਲ ਰਹੇ ਵਿਕਾਸ ਪ੍ਰੋਜੈਕਟ ਵਿੱਚ ਹੇਰਫੇਰ ਕਰਨ ਵਾਲੇ ਅਤੇ ਸੂਬਾ ਸਰਕਾਰ ਦੇ ਕਿਸੇ ਵੀ ਵਿਭਾਗ ਦੇ ਪ੍ਰਾਜੈਕਟ ਵਿੱਚ ਘਟੀਆ ਦਰਜੇ ਦੀ ਸਮੱਗਰੀ ਵਰਤਣ ਵਾਲੇ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਵਿਰੁੱਧ ਇਸ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਨੰਬਰ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

Vigilance BureauVigilance Bureau

ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਕੋਈ ਵੀ ਇਮਾਨਦਾਰ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾ ਝਿਜਕ ਤੋਂ ਕਿਸੇ ਵੀ ਬੇਈਮਾਨ ਜਾਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਵਿਜੀਲੈਂਸ ਦੇ ਅਧਿਕਾਰੀ/ਕਰਮਚਾਰੀ ਜਾਂ ਕਿਸੇ ਹੋਰ ਸਰਕਾਰੀ ਮੁਲਾਜ਼ਮ ਖ਼ਿਲਾਫ਼ ਉਪਰੋਕਤ ਸੰਪਰਕ ਨੰਬਰਾਂ ਜਾਂ ਈਮੇਲ ਜ਼ਰੀਏ ਬਿਊਰੋ ਨੂੰ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਜਾਂ ਬਿਊਰੋ ਨੂੰ ਸੂਚਿਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਜੇਕਰ ਦੋਸ਼ ਸਾਬਤ ਹੋ ਜਾਂਦਾ ਹੈ ਤਾਂ ਦੋਸ਼ੀਆਂ ਨਾਲ ਕਾਨੂੰਨ ਮੁਤਾਬਿਕ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨਾਂ ਕਿਹਾ ਕਿ ਸੂਚਨਾ ਦੇਣ ਵਾਲਾ ਅਗਰ ਚਾਹੇ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement