'ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਦੇਣ ਲਈ ਟਰਾਂਸਪੋਰਟ ਮਹਿਕਮੇ 'ਚ ਕੀਤੇ ਜਾ ਰਹੇ ਹਨ ਲੋੜੀਂਦੇ ਸੁਧਾਰ'
Published : Oct 15, 2021, 3:45 pm IST
Updated : Oct 15, 2021, 3:45 pm IST
SHARE ARTICLE
Amarinder Singh Raja Warring
Amarinder Singh Raja Warring

ਪੀ.ਆਰ.ਟੀ.ਸੀ. ਦੇ ਕੰਡਕਟਰ ਮਿਲਖਾ ਸਿੰਘ ਦਾ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਬਦਲੇ 5100 ਰੁਪਏ ਨਾਲ ਵਿਸ਼ੇਸ਼ ਸਨਮਾਨ

 

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ ਪਟਿਆਲਾ ਦੇ ਬੱਸ ਅੱਡੇ ਅਤੇ ਪੀ.ਆਰ.ਟੀ.ਸੀ. ਦੇ ਪਟਿਆਲਾ ਡਿਪੂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਇੱਥੇ ਡਰਾਇਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ ਅਤੇ ਬੱਸ ਅੱਡੇ ਵਿਖੇ ਜਨਤਕ ਸਹੂਲਤਾਂ ਦਾ ਜਾਇਜ਼ਾ ਲੈਣ ਸਮੇਤ ਸਵਾਰੀਆਂ ਨਾਲ ਗੱਲਬਾਤ ਕਰਕੇ ਸਰਕਾਰੀ ਬੱਸਾਂ 'ਚ ਸਫ਼ਰ ਸਹੂਲਤ ਸਬੰਧੀਂ ਫੀਡਬੈਕ ਹਾਸਲ ਕੀਤੀ।

 

Amarinder Singh Raja WarringAmarinder Singh Raja Warring

 

ਟਰਾਂਸਪੋਰਟ ਮੰਤਰੀ ਨੇ ਡਰਾਇਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਠੇਕੇ 'ਤੇ ਕੰਮ ਕਰਦੇ ਡਰਾਇਵਰਾਂ ਤੇ ਕੰਡਕਟਰਾਂ ਦੀਆਂ ਉਜ਼ਰਤਾਂ 'ਚ 30 ਫ਼ੀਸਦੀ ਇਜ਼ਾਫ਼ਾ ਕੀਤਾ ਹੈ ਅਤੇ 5 ਫ਼ੀਸਦੀ ਸਾਲਾਨਾ ਵਾਧਾ ਵੀ ਲਾਗੂ ਕੀਤਾ ਹੈ। ਇਸ ਤੋਂ ਬਿਨਾਂ ਠੇਕਾ ਅਧਾਰਤ ਕਾਮਿਆਂ ਨੂੰ ਪੱਕਾ ਕਰਨ ਲਈ ਵੀ ਕੇਸ ਨੂੰ ਹਾਂ ਪੱਖੀ ਢੰਗ ਨਾਲ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਨਾਜਾਇਜ਼ ਬੱਸ ਮਾਫ਼ੀਆ ਦੇ ਖ਼ਾਤਮੇ ਲਈ ਸਰਕਾਰੀ ਬੱਸਾਂ ਦੇ ਡਰਾਇਵਰਾਂ ਤੇ ਕੰਡਕਟਰਾਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ ਤਾਂ ਕਿ ਸਰਕਾਰੀ ਅਦਾਰਿਆਂ ਦਾ ਮਾਲੀਆ ਵਧ ਸਕੇ ਅਤੇ ਲੋਕਾਂ ਨੂੰ ਹੋਰ ਬਿਹਤਰ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

 

Amarinder Singh Raja WarringAmarinder Singh Raja Warring

 

ਇਸ ਮੌਕੇ ਠੇਕੇ 'ਤੇ ਕੰਮ ਕਰਦੇ ਕੰਡਕਟਰ ਪਰਮਜੀਤ ਸਿੰਘ ਨੇ ਆਪਣੀਆਂ ਮੁਸ਼ਕਿਲਾਂ ਟਰਾਂਸਪੋਰਟ ਮੰਤਰੀ ਨੂੰ ਦੱਸੀਆਂ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਜਦੋਂ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਬਣੇ ਹਨ, ਉਦੋਂ ਤੋਂ ਉਨ੍ਹਾਂ ਦਾ ਆਪਣੇ ਕੰਮ ਅਤੇ ਸਰਕਾਰ ਪ੍ਰਤੀ ਵਿਸ਼ਵਾਸ਼ 'ਚ ਹੋਰ ਵੀ ਵਾਧਾ ਹੋਇਆ ਹੈ ਜਿਸ ਲਈ ਉਹ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਉਂਦੇ ਹਨ ਕਿ ਸਮੁੱਚੇ ਡਰਾਇਵਰ ਤੇ ਕੰਡਕਟਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Amarinder Singh Raja WarringAmarinder Singh Raja Warring

 

 ਰਾਜਾ ਵੜਿੰਗ ਨੇ ਇਸ ਮੌਕੇ ਪੀ.ਆਰ.ਟੀ.ਸੀ. 'ਚ ਠੇਕੇ 'ਤੇ ਕੰਮ ਕਰਦੇ ਕੰਡਕਟਰ ਮਿਲਖਾ ਸਿੰਘ ਦਾ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਬਦਲੇ 5100 ਰੁਪਏ ਦੇ ਨਗ਼ਦ ਇਨਾਮ ਨਾਲ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਿਤੇਸ਼ ਸਿੰਗਲਾ ਅਤੇ ਜੀ.ਐਮ. ਪਟਿਆਲਾ ਡਿਪੂ ਇੰਜ. ਜਤਿੰਦਰ ਪਾਲ ਸਿੰਘ ਗਰੇਵਾਲ, ਜੀ.ਐਮ. ਐਡਮਿਨ ਸੁਰਿੰਦਰ ਸਿੰਘ, ਜੀ.ਐਮ. ਚੰਡੀਗੜ੍ਹ ਡਿਪੂ ਮਨਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।

 

Amarinder Singh Raja WarringAmarinder Singh Raja Warring

 

ਪਟਿਆਲਾ ਬੱਸ ਅੱਡੇ ਵਿਖੇ ਟਰਾਂਸਪੋਰਟ ਮੰਤਰੀ ਨੇ ਸਰਕਾਰੀ ਬੱਸ ਅੱਡਿਆਂ ਵਿਖੇ ਸਥਿਤ ਖਾਣ-ਪੀਣ ਦੀਆਂ ਦੁਕਾਨਾਂ ਤੋਂ ਲੋਕਾਂ ਨੂੰ ਸਮਾਨ ਵੱਧ ਰੇਟ 'ਤੇ ਵੇਚੇ ਜਾਣ ਦੀਆਂ ਸੋਸ਼ਲ ਮੀਡੀਆ 'ਤੇ ਸ਼ਿਕਾਇਤਾਂ ਮਿਲਣ ਦਾ ਗੰਭੀਰ ਨੋਟਿਸ ਲੈਂਦਿਆਂ ਏ.ਐਮ.ਡੀ. ਅਤੇ ਜੀ.ਐਮਜ ਨੂੰ ਹਦਾਇਤ ਕੀਤੀ ਕਿ ਇਸ ਸਬੰਧੀਂ ਬਾਕਾਇਦਾ ਨਿਰੀਖਣ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਸਰਕਾਰੀ ਬੱਸਾਂ ਦੀ ਓਵਰ ਸਪੀਡ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ, ਬੱਸਾਂ ਗਤੀ ਨੂੰ ਨਿਯਮਤ ਕਰਨ ਲਈ ਲਗਾਏ ਗਏ ਵੀ.ਟੀ.ਐਸ. ਸਿਸਟਮ ਦਾ ਵੀ ਨਿਰੰਤਰ ਜਾਇਜ਼ਾ ਲੈਂਦੇ ਰਹਿਣ ਦੀ ਅਧਿਕਾਰੀਆਂ ਨੂੰ ਤਾਕੀਦ ਕੀਤੀ। ਸ. ਰਾਜਾ ਵੜਿੰਗ ਨੇ ਗੁਸਲਖਾਨੇ ਅਤੇ ਬੱਸ ਅੱਡੇ 'ਚ ਮੁਸਾਫ਼ਰਾਂ ਦੀ ਸਹੂਲਤ ਲਈ ਬਣਾਏ ਜਨਤਕ ਗੁਸਲਖ਼ਾਨਿਆਂ ਅਤੇ ਬੱਸ ਅੱਡੇ 'ਚ ਸਫ਼ਾਈ ਦਾ ਜਾਇਜ਼ਾ ਲੈਣ ਬਾਅਦ, ਅੱਡੇ 'ਚ ਸਥਿਤ ਚਾਹ ਦੀ ਦੁਕਾਨ 'ਤੇ ਖ਼ੁਦ ਚਾਹ ਪੀ ਕੇ, ਇੱਥੇ ਬਣਦੀ ਚਾਹ ਦੀ ਗੁਣਵੱਤਾ ਦਾ ਜਾਇਜ਼ਾ ਲਿਆ।

 

 

Amarinder Singh Raja WarringAmarinder Singh Raja Warring

ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਰਾਜ ਅੰਦਰ ਬਿਨਾਂ ਪਰਮਿਟ ਤੇ ਨਾਜਾਇਜ਼ ਬੱਸਾਂ 'ਤੇ ਲਗਾਮ ਕਸਣ ਨਾਲ ਸਰਕਾਰੀ ਬੱਸਾਂ ਦੀ ਬੁਕਿੰਗ 'ਚ ਵਾਧਾ ਹੋਇਆ ਹੈ ਅਤੇ ਪੀ.ਆਰ.ਟੀ.ਸੀ. ਦੀ ਰੋਜ਼ਾਨਾ ਆਮਦਨ 1.70 ਕਰੋੜ ਰੁਪਏ ਤੋਂ 1.87 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ 'ਚ ਆਖਿਆ ਕਿ ਨਿੱਜੀ ਟਰਾਂਸਪੋਰਟਰਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਹੀ ਰਾਜ ਵਿੱਚੋਂ ਬੱਸ ਮਾਫ਼ੀਆ ਦਾ ਖਾਤਮਾ ਕੀਤਾ ਜਾਵੇਗਾ, ਜਿਸ ਲਈ ਆਰ.ਟੀ.ਏਜ ਦੇ ਨਾਲ-ਨਾਲ ਜੀ.ਐਮਜ ਨੂੰ ਵੀ ਆਪਣੇ ਬੱਸ ਅੱਡੇ ਦੇ 500 ਮੀਟਰ ਦੇ ਘੇਰੇ ਅੰਦਰ-ਅੰਦਰ ਨਜਾਇਜ਼ ਤੇ ਬਿਨਾਂ ਪਰਮਿਟ ਬੱਸਾਂ ਦੀ ਜਾਂਚ ਕਰਨ ਦੇ ਅਧਿਕਾਰ ਦਿੱਤੇ ਗਏ ਹਨ।

 

Amarinder Singh Raja WarringAmarinder Singh Raja Warring

ਉਨ੍ਹਾਂ ਨੇ ਇੱਕ ਹੋਰ ਸਵਾਲ ਦੇ ਜਵਾਬ 'ਚ ਆਖਿਆ ਕਿ ਕੋਵਿਡ ਕਰਕੇ ਪ੍ਰਭਾਵਤ ਹੋਈਆਂ ਨਿਜੀ ਬੱਸ ਕੰਪਨੀਆਂ ਨੂੰ 100 ਕਰੋੜ ਰੁਪਏ ਦੀ ਟੈਕਸ 'ਚ ਮੁਆਫ਼ੀ ਦਿੱਤੀ ਗਈ ਸੀ ਪਰੰਤੂ ਜੇਕਰ ਉਹ ਹੁਣ ਵੀ ਟੈਕਸ ਨਹੀਂ ਭਰਨਗੇ ਤਾਂ ਸਖ਼ਤੀ ਵਰਤੀ ਜਾਵੇਗੀ ਤੇ ਨਜਾਇਜ਼ ਤੇ ਬਿਨ੍ਹਾਂ ਟੈਕਸ ਚੱਲਦੀਆਂ ਬੱਸਾਂ ਬੰਦ ਕਰ ਦਿੱਤੀਆਂ ਜਾਣਗੀਆਂ।

 ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ, ਪੀ.ਆਰ.ਟੀ.ਸੀ., ਪੰਜਾਬ ਰੋਡਵੇਜ ਅਤੇ ਟਰਾਂਸਪੋਰਟ ਮਹਿਕਮੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸਰਕਾਰੀ ਬੱਸਾਂ ਦੇ ਬੇੜੇ 'ਚ 842 ਬੱਸਾਂ ਦਾ ਵਾਧਾ ਬਹੁਤ ਜਲਦ ਕੀਤਾ ਜਾ ਰਿਹਾ ਹੈ, ਜਿਸ 'ਚੋਂ ਪੰਜਾਬ ਰੋਡਵੇਜ ਪਨਬਸ 'ਚ 587 ਅਤੇ ਪੀ.ਆਰ.ਟੀ.ਸੀ. ਦੇ ਬੇੜੇ 'ਚ 255 ਬੱਸਾਂ ਪਾਈਆਂ ਜਾ ਰਹੀਆਂ ਹਨ।

ਰਾਜਾ ਵੜਿੰਗ ਨੇ ਦੱਸਿਆ ਕਿ ਦਿੱਲੀ ਏਅਰਪੋਰਟ ਤੱਕ ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਪਹੁੰਚ ਬਣਾਉਣ ਲਈ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਲਿਖਿਆ ਸੀ ਪਰੰਤੂ ਉਹ ਜਲਦੀ ਹੀ ਅਰਵਿੰਦ ਕੇਜਰੀਵਾਲ ਨੂੰ ਮਿਲਕੇ ਵੀ ਇਹ ਮਾਮਲਾ ਹੱਲ ਕਰਵਾਉਣ ਲਈ ਯਤਨ ਕਰਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement