
ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ
ਸਨੌਰ : ਪਿੰਡ ਜਗਤਪੁਰਾ ਵਿੱਚ ਸਕਾਰਪੀਓ ਅਤੇ ਟਰੈਕਟਰ ਟਰਾਲੀ ਦੀ ਜਬਰਦਸਤ ਟੱਕਰ ਹੋਈ ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਜਾਣਕਾਰੀ ਦੇ ਮੁਤਾਬਕ ਟਰਾਲੀ ਵਿੱਚ ਸਵਾਰ ਲੋਕ ਕਰਨਾਲ ਵਿੱਚ ਕਿਸੇ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ।
Death
ਇਸ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਸਕਾਰਪੀਓ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਉਥੇ ਹੀ ਹਾਦਸੇ ਵਿੱਚ ਜਖ਼ਮੀ ਤਿੰਨ ਲੋਕਾਂ ਦੀ ਹਾਲਤ ਗੰਭੀਰ ਬਣੀ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ PGI ਰੈਫ਼ਰ ਕੀਤਾ ਗਿਆ ਹੈ।