ਕੂੜੇ ਦੇ ਫ਼ਸਾਦ ਨੇ ਧਾਰਿਆ ਖ਼ਤਰਨਾਕ ਰੂਪ! ਚੱਲੇ ਇੱਟਾਂ-ਰੋੜੇ, ਜੀਜਾ ਤੇ ਸਾਲਾ ਹੋਏ ਗੰਭੀਰ ਜ਼ਖ਼ਮੀ
Published : Oct 15, 2022, 12:48 pm IST
Updated : Oct 15, 2022, 1:56 pm IST
SHARE ARTICLE
Amritsar News
Amritsar News

ਲੋਹੇ ਦੀ ਰਾਡ ਨਾਲ ਕੀਤੇ ਵਾਰ, ਤੋੜੀ ਬਾਂਹ

ਅੰਮ੍ਰਿਤਸਰ : ਮਨੁੱਖ ਦਾ ਗੁੱਸਾ ਹੀ ਉਸ ਦਾ ਅਸਲ ਦੁਸ਼ਮਣ ਹੈ ਕਿਉਂਕਿ ਕਈ ਵਾਰ ਮਾਮੂਲੀ ਬਹਿਸ ਹੀ ਖ਼ਤਰਨਾਕ ਰੂਪ ਧਾਰ ਲੈਂਦੀ ਹੈ। ਗੁੱਸੇ ਵਿਚ ਆਇਆ ਮਨੁੱਖ ਆਪਾ ਖੋਹ ਲੈਂਦਾ ਹੈ ਜਿਸ ਦੇ ਨਤੀਜੇ ਗੰਭੀਰ ਨਿਕਲਦੇ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਕੂੜੇ ਨੂੰ ਲੈ ਕੇ ਦੋ ਗੁਆਂਢੀਆਂ ਦੀ ਆਪਸ ਵਿਚ ਬਹਿਸ ਹੋ ਗਈ ਅਤੇ ਇਹ ਤਕਰਾਰ ਇੰਨੀ ਵੱਧ ਗਈ ਕਿ ਉਨ੍ਹਾਂ ਨੂੰ ਹਸਪਤਾਲ ਪਹੁੰਚ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮਜੀਠਾ ਰੋਡ ਦੇ ਇੰਦਰਾ ਕਲੋਨੀ ਵਿਖੇ ਅੱਜ ਸਵੇਰੇ ਗੁਆਂਢੀਆਂ ਵਿਚਾਲੇ ਕੂੜੇ ਨੂੰ ਲੈ ਜ਼ਬਰਦਸਤ ਝਗੜਾ ਹੋ ਗਿਆ।

ਲੜਾਈ ਇੰਨੀ ਵਧ ਗਈ ਜਿਸ ਕਾਰਨ ਇਕ ਵਿਅਕਤੀ ਦਾ ਸਿਰ ਪਾੜ ਦਿੱਤਾ ਤੇ ਦੂਜੇ ਦੀ ਬਾਂਹ ਤੋੜ ਦਿੱਤੀ ਗਈ। ਦੋਵਾਂ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿਨ੍ਹਾਂ ਦਾ ਹਸਪਤਾਲ ਵਿਚ ਚੱਲ ਇਲਾਜ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਸ ਦੇ ਗੁਆਂਢੀਆਂ ਨੇ ਆਪਣਾ ਬੂਹਾ ਸਾਫ ਕਰਕੇ ਸਾਰਾ ਕੂੜਾ ਉਸ ਦੇ ਬੂਹੇ ਅੱਗੇ ਕਰ ਦਿੱਤਾ।

ਜਦੋਂ ਇਸ ਬਾਰੇ ਗੁਆਂਢੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੇ ਲੜਾਈ ਝਗੜਾ ਸ਼ੁਰੂ ਕਰ ਦਿੱਤਾ ਤੇ ਵੇਖਦੇ ਹੀ ਵੇਖਦੇ ਗੁਆਂਢੀਆਂ ਨੇ ਇੱਟ ਚੁੱਕ ਕੇ ਉਸ ਦੇ ਸਿਰ ਵਿੱਚ ਮਾਰ ਦਿੱਤੀ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਦੋਂ ਉਸ ਦਾ ਸਾਲਾ ਉਸ ਦਾ ਪਤਾ ਲੈਣ ਆਇਆ ਤੇ ਉਸ ਨੇ ਗੁਆਂਢੀਆਂ ਨਾਲ ਜਾ ਕੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤੇ ਗੁਆਂਢੀਆਂ ਦੇ ਮੁੰਡੇ ਨੇ ਰਾਡ ਮਾਰ ਕੇ ਉਸ ਦੀ ਵੀ ਬਾਂਹ ਤੋੜ ਦਿੱਤੀ। ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਸਥਾਨਕ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿਤੀ ਹੈ ਜਿਸ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰ ਲਈ ਹੈ ਅਤੇ ਕਾਰਵਾਈ ਦਾ ਭਰੋਸਾ ਦਿੱਤਾ ਹੈ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement