
BSF ਤੇ ਪੰਜਾਬ ਪੁਲਿਸ ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਕੀਤੀ ਕਾਰਵਾਈ
ਫ਼ਿਰੋਜ਼ਪੁਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਨੇੜੇ ਸਰਹੱਦ 'ਤੇ ਪਾਕਿਸਤਾਨੀ ਡਰੋਨ ਨੂੰ ਉੱਡਦੇ ਦੇਖ ਫ਼ੌਜੀ ਚੌਕਸ ਹੋ ਗਏ। ਡਰੋਨ ਦੇ ਨਜ਼ਰ ਆਉਣ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਰਹੱਦ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਜਿਸ ਵਿੱਚ ਬੀਐਸਐਫ ਨੂੰ ਇੱਕ ਨੀਲੇ ਰੰਗ ਦਾ ਪੈਕਟ ਮਿਲਿਆ ਹੈ। ਜਦੋਂ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਇੱਕ ਪਾਕਿਸਤਾਨੀ ਇੱਟ ਬਰਾਮਦ ਹੋਈ। ਜਿਸ ਤੋਂ ਬਾਅਦ ਹੁਣ ਵੀ ਸੁਰੱਖਿਆ ਏਜੰਸੀਆਂ ਵੱਲੋਂ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।